04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜਥੇਦਾਰ ਮਾਹਲਾ ਦੀ ਦਾਅਵੇਦਾਰੀ ਨੂੰ ਸਮਰਥਕਾਂ ਵਲੋਂ ਮਜ਼ਬੂਤੀ ਨਾਲ ਦੇਖਿਆ ਜਾ ਰਿਹਾ

ਠੱਠੀ ਭਾਈ, 3 ਸਤੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਭਾਵੇਂ ਅਜੇ ਮੁੱਢਲੇ ਪੜਾਅ ’ਤੇ ਹਨ ਪਰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਸੰਭਾਵੀ ਉਮੀਦਵਾਰਾਂ ਨੂੰ ਲੈ ਕੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ, ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਨਾਂਅ ਪਾਰਟੀ ਦੇ ਉਮੀਦਵਾਰਾਂ ਵਿਚ ਪ੍ਰਮੁੱਖਤਾ ਨਾਲ ਲਿਆ ਜਾ ਰਿਹਾ ਹੈ।

ਤੀਰਥ ਸਿੰਘ ਮਾਹਲਾ| 04-09-2026
ਠੱਠੀ ਭਾਈ, 3 ਸਤੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਭਾਵੇਂ ਅਜੇ ਮੁੱਢਲੇ ਪੜਾਅ ’ਤੇ ਹਨ ਪਰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਸੰਭਾਵੀ ਉਮੀਦਵਾਰਾਂ ਨੂੰ ਲੈ ਕੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ, ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਨਾਂਅ ਪਾਰਟੀ ਦੇ ਉਮੀਦਵਾਰਾਂ ਵਿਚ ਪ੍ਰਮੁੱਖਤਾ ਨਾਲ ਲਿਆ ਜਾ ਰਿਹਾ ਹੈ। ਪਿਛਲੇ ਕਰੀਬ ਇਕ ਦਹਾਕੇ ਤੋਂ ਉਹ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੁੰਦੇ ਰਹੇ ਹਨ। ਜਥੇਦਾਰ ਮਾਹਲਾ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਹਰ ਵਰਗ ਦੇ ਲੋਕਾਂ ਨਾਲ ਮਿਲਵਰਤਨ ਕਾਰਨ ਹਲਕੇ ਵਿਚ ਉਨ੍ਹਾਂ ਦੀ ਆਪਣੀ ਪਹਿਚਾਣ ਬਣੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦੀ ਨੂੰ ਜ਼ਿਲ੍ਹਾ ਮੋਗਾ ਵਿਚ ਮਜ਼ਬੂਤ ਕਰਨ ਲਈ ਜਥੇਦਾਰ ਮਾਹਲਾ ਵਲੋਂ ਨਿਭਾਈ ਭੂਮਿਕਾ ਨੂੰ ਵੀ ਉਨ੍ਹਾਂ ਦੇ ਸਮਰਥਕ ਮਹੱਤਵਪੂਰਨ ਦੱਸਦੇ ਹਨ। ਇਸ ਲਈ ਹਲਕਾ ਬਾਘਾ ਪੁਰਾਣਾ ਤੋਂ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਦਾਅਵੇਦਾਰੀ ਨੂੰ ਉਨ੍ਹਾਂ ਦੇ ਸਮਰਥਕਾਂ ਵਲੋਂ ਮਜ਼ਬੂਤ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਤੇ ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ ਵਿਚ ਮੋਹਰੀ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਅਵਤਾਰ ਸਿੰਘ ਨੱਥੋਕੇ ਬਣੇ ਐਸ.ਸੀ. ਵਿੰਗ ਜ਼ਿਲ੍ਹਾ ਮੋਗਾ ਦੇ ਸੀਨੀਅਰ ਉਪ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।