05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ-ਡੱਲਾ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਧਾਈ ਦਿੱਤੀ

ਕੋਟ ਈਸੇ ਖਾਂ, 4 ਸਤੰਬਰ (ਗੁਰਮੀਤ ਸਿੰਘ ਖਾਲਸਾ)- ਜ਼ਿਲ੍ਹਾ ਮੋਗਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੱਦਵਾਰ ਆਗੂ ਰਜਿੰਦਰ ਸਿੰਘ ਡੱਲਾ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਵਲੋਂ ਬੀਤੇ ਦਿਨੀਂ ਸੂਬੇ ਦੀ ਪੀ . ਏ.

ਅਜੀਤ ਡੈਸਕ 05-09-2026
ਕੋਟ ਈਸੇ ਖਾਂ, 4 ਸਤੰਬਰ (ਗੁਰਮੀਤ ਸਿੰਘ ਖਾਲਸਾ)- ਜ਼ਿਲ੍ਹਾ ਮੋਗਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੱਦਵਾਰ ਆਗੂ ਰਜਿੰਦਰ ਸਿੰਘ ਡੱਲਾ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਵਲੋਂ ਬੀਤੇ ਦਿਨੀਂ ਸੂਬੇ ਦੀ ਪੀ . ਏ.ਸੀ. ਕਮੇਟੀ ਦਾ ਮੈਂਬਰ ਨਿਯੁਕਤ ਹੋਣ ’ਤੇ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਰਜਿੰਦਰ ਸਿੰਘ ਡੱਲਾ ਨੂੰ ਵਧਾਈ ਦਿੱਤੀ ਗਈ। ਕੋਟ ਈਸੇ ਖਾਂ ਵਿਖੇ ਪੁੱਜਣ ’ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਹਾਜ਼ਰੀ ਵਿਚ ਡੱਲਾ ਨੂੰ ਮੁਬਾਰਕਬਾਦ ਦਿੰਦੇ ਹੋਏ ਸ਼ਹਿਰੀ ਪ੍ਰਧਾਨ ਹਰਮੇਲ ਸਿੰਘ ਰਾਜਪੂਤ, ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨ ਜਸਵੰਤ ਸਿੰਘ ਜੱਸਾ ਚੌਧਰੀ, ਗੁਰਜੰਟ ਸਿੰਘ ਘਲੋਟੀ ਨੇ ਕਿਹਾ ਕਿ ਪਾਰਟੀ ਵਲੋਂ ਸਮੇਂ-ਸਮੇਂ ’ਤੇ ਮਿਹਨਤੀ ਆਗੂਆਂ ਨੂੰ ਦਿੱਤੀਆਂ ਜਾਂਦੀਆਂ ਅਹਿਮ ਜ਼ਿੰਮੇਵਾਰੀਆਂ ਸਦਕਾ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਨਵ-ਨਿਯੁਕਤ ਪੀ.ਏ.ਸੀ. ਮੈਂਬਰ ਰਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਪੂਰੀ ਇਮਾਨਦਾਰੀ ਨਾਲ ਪਾਰਟੀ ਪ੍ਰਤੀ ਕਾਰਜ ਕੀਤੇ ਜਾ ਰਹੇ ਹਨ ਤੇ ਹੁਣ ਜੋ ਇਹ ਨਵੀਂ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ ਉਸ ਜ਼ਿੰਮੇਵਾਰੀ ਨੂੰ ਵੀ ਤਨਦੇਹੀ ਨਾਲ ਨਿਭਾਅ ਕੇ ਜਥੇਬੰਦੀ ਦੀਆਂ ਆਸਾਂ ’ਤੇ ਖਰੇ ਉੱਤਰਨ ਦੀ ਭਰਪੂਰ ਕੋਸ਼ਿਸ਼ ਕਰਨਗੇ।
ਪਿਛਲੀ ਖ਼ਬਰ ਘਰੇਲੂ ਅਤੇ ਖੇਤੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਅਤੇ ਯੂਨੀਅਨ ਨੇ ਘੇਰਿਆ ਬਿਜਲੀ ਗਰਿੱਡ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।