06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਆਕਸਫੋਰਡ ਦੇ ਵਿਦਿਆਰਥੀ ਯੂਥ ਡਿਪਲੋਮੈਟਿਕ ਕਨਕਲੇਵ ਵਿਚ ਹੋਏ ਸ਼ਾਮਿਲ

ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਵਿੱਦਿਅਕ ਪੱਖ ਦੇ ਨਾਲ-ਨਾਲ ਹੋਰ ਅਜਿਹੀਆਂ ਗਤੀਵਿਧੀਆਂ ਦਾ ਹਿੱਸਾ ਬਣਦੇ ਹਨ ਜੋ ਉਨ੍ਹਾਂ ਦੀ ਬੌਧਿਕ ਸਮਰੱਥਾ ਨੂੰ ਵਧੇਰੇ ਤਰਾਸ਼ਦੀਆਂ ਹਨ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀਆਂ ਹਨ। ਬੀਤੇ ਦਿਨੀਂ ਬਠਿੰਡਾ ਵਿਖੇ ਯੂਥ ਡਿਪਲੋਮੈਟਿਕ ਕਨਕਲੇਵ ਕਰਵਾਇਆ ਗਿਆ ਜਿਸ ਵਿਚ ਬਠਿੰਡਾ ਦੇ ਨਾਮਵਰ ਸਕੂਲਾਂ ਦੇ ਵਿਦਿਆਰਥੀ ਸ਼ਾਮਿਲ ਹੋਏ।

ਅਜੀਤ ਡੈਸਕ 06-09-2026
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਵਿੱਦਿਅਕ ਪੱਖ ਦੇ ਨਾਲ-ਨਾਲ ਹੋਰ ਅਜਿਹੀਆਂ ਗਤੀਵਿਧੀਆਂ ਦਾ ਹਿੱਸਾ ਬਣਦੇ ਹਨ ਜੋ ਉਨ੍ਹਾਂ ਦੀ ਬੌਧਿਕ ਸਮਰੱਥਾ ਨੂੰ ਵਧੇਰੇ ਤਰਾਸ਼ਦੀਆਂ ਹਨ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀਆਂ ਹਨ। ਬੀਤੇ ਦਿਨੀਂ ਬਠਿੰਡਾ ਵਿਖੇ ਯੂਥ ਡਿਪਲੋਮੈਟਿਕ ਕਨਕਲੇਵ ਕਰਵਾਇਆ ਗਿਆ ਜਿਸ ਵਿਚ ਬਠਿੰਡਾ ਦੇ ਨਾਮਵਰ ਸਕੂਲਾਂ ਦੇ ਵਿਦਿਆਰਥੀ ਸ਼ਾਮਿਲ ਹੋਏ। ਇਸ ਵਿਚ ਆਕਸਫੋਰਡ ਸਕੂਲ ਦੇ ਵੀ ਚਾਰ ਵਿਦਿਆਰਥੀ ਰਾਜਵਿੰਦਰ ਸਿੰਘ ਵਾਸੀ ਡੋਡ, ਜੀਨਤ ਬਾਵਾ ਵਾਸੀ ਕਲਿਆਣ ਸੁੱਖਾ, ਹਰਮਨਦੀਪ ਕੌਰ ਵਾਸੀ ਕਲਿਆਣ ਸੁੱਖਾ ਅਤੇ ਨਵਰੀਤ ਕੌਰ ਵਾਸੀ ਭਗਤਾ ਭਾਈ ਸ਼ਾਮਿਲ ਹੋਏ। ਇਸ ਕਨਕਲੇਵ ਵਿਚ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਸਨ ਜਿਸ ਵਿਚੋਂ ਆਕਸਫੋਰਡ ਸੰਸਥਾ ਦੇ ਵਿਦਿਆਰਥੀਆਂ ਨੇ ਇੰਡੀਅਨ ਪਾਰਲੀਮੈਂਟ ਸੈਸ਼ਨ ਚੁਣਿਆ। ਇਸ ਸੈਸ਼ਨ ਵਿਚ ਵਿਦਿਆਰਥੀਆਂ ਨੇ ਪਾਰਟੀ ਦੀ ਨੁਮਾਇੰਦਗੀ ਕਰਦੇ ਹੋਏ ਉੱਚੇ ਪੱਧਰ ਦੇ ਵਿਚਾਰ ਸਾਂਝੇ ਕੀਤੇ ਤੇ ਵਿਚਾਰ ਚਰਚਾ ਦੌਰਾਨ ਬਹੁਮੁੱਲੇ ਅਤੇ ਬੇਸ਼ਕੀਮਤੀ ਵਿਚਾਰ ਗ੍ਰਹਿਣ ਵੀ ਕੀਤੇ। ਅੰਤ ਵਿਚ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਕੂਲ ਨੂੰ ਫੈਕਲਟੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਐਸ.ਐਸ.ਟੀ. ਅਧਿਆਪਕ ਵਰੁਣ ਸ਼ੁਕਲਾ ਦੀ ਅਗਵਾਈ ਵਿਚ ਗਏ ਇਨ੍ਹਾਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਚੇਤਨ ਹੋਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸਾਹਿਬਾਨ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਰਾਜਵਿੰਦਰ ਸਿੰਘ ਸੋਢੀ ਜਰਨਲ ਸਕੱਤਰ ਅਤੇ ਗੁਰਮੀਤ ਸਿੰਘ ਗਿੱਲ ਸਰਪੰਚ ਨੇ ਵੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਦੀਆਂ ਹੋਰ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਕਿੰਗਜ਼ਵੇਅ ਸਕੂਲ ਵਲੋਂ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ ਕਿਸਾਨਾਂ ਦੀਆਂ ਹੱਕੀ ਮੰਗਾਂ ਤੋਂ ਜਿੰਨਾ ਸਰਕਾਰ ਮੂੰਹ ਫੇਰੇਗੀ, ਸੰਘਰਸ਼ ਓਨਾਂ ਤਿੱਖਾ ਹੋਵੇਗਾ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।