07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਆਰਸੇਟੀ ਮੋਗਾ ਤੋਂ ਸਿਖਲਾਈ ਪ੍ਰਾਪਤ 27 ਨੌਜਵਾਨ ਬਣੇ ਡੇਅਰੀ ਫਾਰਮਿੰਗ ਉੱਦਮੀ

ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਸਿੰਧ ਬੈਂਕ ਵਲੋਂ ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਏ ਜਾ ਰਹੇ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ (ਆਰਸੇਟੀ) ਮੋਗਾ ਤੋਂ 27 ਸਿੱਖਿਆਰਥੀਆਂ ਨੇ ਡੇਅਰੀ ਫਾਰਮਿੰਗ ਦੀ ਸਿਖਲਾਈ ਸਫਲਤਾਪੂਰਵਕ ਮੁਕੰਮਲ ਕਰਕੇ ਆਪਣੇ ਲਈ ਸਵੈ-ਰੁਜ਼ਗਾਰ ਦਾ ਰਾਹ ਚੁਣਿਆ ਹੈ। ਆਰਸੇਟੀ ਮੋਗਾ ਵਿਖੇ ਕਰਵਾਏ ਗਏ ਸਰਟੀਫਿਕੇਟ ਵੰਡ ਸਮਾਗਮ ਦੌਰਾਨ ਕੋਰਸ ਦੇ 27 ਭਾਗੀਦਾਰਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਅਜੀਤ ਡੈਸਕ 07-09-2026
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਸਿੰਧ ਬੈਂਕ ਵਲੋਂ ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਏ ਜਾ ਰਹੇ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ (ਆਰਸੇਟੀ) ਮੋਗਾ ਤੋਂ 27 ਸਿੱਖਿਆਰਥੀਆਂ ਨੇ ਡੇਅਰੀ ਫਾਰਮਿੰਗ ਦੀ ਸਿਖਲਾਈ ਸਫਲਤਾਪੂਰਵਕ ਮੁਕੰਮਲ ਕਰਕੇ ਆਪਣੇ ਲਈ ਸਵੈ-ਰੁਜ਼ਗਾਰ ਦਾ ਰਾਹ ਚੁਣਿਆ ਹੈ। ਆਰਸੇਟੀ ਮੋਗਾ ਵਿਖੇ ਕਰਵਾਏ ਗਏ ਸਰਟੀਫਿਕੇਟ ਵੰਡ ਸਮਾਗਮ ਦੌਰਾਨ ਕੋਰਸ ਦੇ 27 ਭਾਗੀਦਾਰਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਸਮਾਗਮ ਦੇ ਮੁੱਖ ਮਹਿਮਾਨ ਸੰਤ ਬਾਬਾ ਗੁਰਮੀਤ ਸਿੰਘ ਗੁਰਦੁਆਰਾ ਸਾਹਿਬ ਬਾਬਾ ਸ਼ਹੀਦਾਂ ਖੋਸਾ ਪਾਂਡੋ ਨੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਅਤੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਅਪਨਾਉਣ ਦੇ ਲਾਭਾਂ ਬਾਰੇ ਜਾਗਰੂਕ ਕੀਤਾ। ਪੰਕਜੇਸ਼ ਕੁਮਾਰ ਗੁਪਤਾ ਸਹਾਇਕ ਜਨਰਲ ਮੈਨੇਜਰ ਆਰਸੇਟੀ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਸਾਰੇ 27 ਭਾਗੀਦਾਰਾਂ ਨੇ ਡੇਅਰੀ ਫਾਰਮਿੰਗ ਨੂੰ ਆਪਣਾ ਪੇਸ਼ਾ ਚੁਣਿਆ ਹੈ। ਉਨ੍ਹਾਂ ਨੂੰ ਆਰਸੇਟੀ ਮੋਗਾ ਪੰਜਾਬ ਅਤੇ ਸਿੰਧ ਬੈਂਕ ਵਲੋਂ ਆਧੁਨਿਕ ਅਤੇ ਵਿਹਾਰਕ ਤਰੀਕੇ ਨਾਲ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਦੁੱਨੇਕੇ ਵਿਖੇ ਸਥਾਪਿਤ ਆਰਸੇਟੀ ਮੋਗਾ ਨੂੰ ਜ਼ਿਲ੍ਹੇ ਦੇ ਮੁੱਖ ਬੈਂਕ ਪੰਜਾਬ ਅਤੇ ਸਿੰਧ ਬੈਂਕ ਵਲੋਂ ਸਪਾਂਸਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਰਸੇਟੀ ਮੋਗਾ ਲਗਪਗ ਇਕ ਏਕੜ ਵਿਚ ਫੈਲਿਆ ਕੈਂਪਸ ਹੈ ਜਿਸ ਵਿਚ ਪ੍ਰਸ਼ਾਸਨਿਕ, ਅਕਾਦਮਿਕ, ਹੋਸਟਲ ਅਤੇ ਕੰਟੀਨ ਸਮੇਤ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ। ਦਿਲਚਸਪੀ ਰੱਖਣ ਵਾਲੇ ਨੌਜਵਾਨ ਕੋਰਸਾਂ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਨਸ਼ਿਆਂ ਦੀ ਸਪਲਾਈ ਲਾਇਨ ਤੋੜਨ ਦੇ ਨਾਲ ਪੀੜਤਾਂ ਦਾ ਇਲਾਜ ਤੇ ਮੁੜ ਵਸੇਬੇ ’ਤੇ ਪੰਜਾਬ ਸਰਕਾਰ ਦਾ ਜ਼ੋਰ-ਮੁੰਡੀਆਂ ਅਗਲੀ ਖ਼ਬਰ ਸੈਨੇਟ ਚੋਣ ’ਚ ਯੋਗ ਉਮੀਦਵਾਰ ਨੂੰ ਪਹਿਲ ਦਿਓ-ਅਸ਼ੋਕ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।