08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਧਰਮਕੋਟ ਰੈਲੀ ਕੱਲ੍ਹ-ਅਕਾਲੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ-ਡੱਲਾ

ਕਿਸ਼ਨਪੁਰਾ ਕਲਾਂ, 7 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਿਧੜਕ ਆਗੂ ਰਾਜਿੰਦਰ ਸਿੰਘ ਡੱਲਾ ਪੀ.

ਅਜੀਤ ਡੈਸਕ 08-09-2026
ਕਿਸ਼ਨਪੁਰਾ ਕਲਾਂ, 7 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਿਧੜਕ ਆਗੂ ਰਾਜਿੰਦਰ ਸਿੰਘ ਡੱਲਾ ਪੀ.ਏ.ਸੀ. ਨੇ ਕਿਹਾ ਕਿ 9 ਸਤੰਬਰ ਨੂੰ ਧਰਮਕੋਟ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਇਤਿਹਾਸਕ ਹੋਵੇਗੀ। ਜਿਸ ਵਿਚ ਹਲਕਾ ਧਰਮਕੋਟ ਦਾ ਵੱਡਾ ਇਕੱਠ ਹੋਵੇਗਾ ਤੇ ਇਹ ਇਕੱਠ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਕੱਦ ਨੂੰ ਹੋਰ ਉੱਚਾ ਕਰੇਗਾ। ਡੱਲਾ ਨੇ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਇੰਚਾਰਜ ਧਰਮਕੋਟ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨਾਲ ਲਗਾਤਾਰ ਸੰਪਰਕ ਵਿਚ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਅੱਜ ਸਵਰਗੀ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਅਤੇ ਸਵਰਗੀ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੂੰ ਯਾਦ ਕਰਦੇ ਨਜ਼ਰ ਆ ਰਹੇ ਹਨ। ਅੰਤ ਵਿਚ ਰਾਜਿੰਦਰ ਸਿੰਘ ਡੱਲਾ ਪੀ.ਏ.ਸੀ. ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਸਮਰਥਨ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
ਪਿਛਲੀ ਖ਼ਬਰ ਆ ਰਹੀਆਂ 2027 ਵਿਧਾਨ ਸਭਾ ਚੋਣਾਂ ’ਚ ‘ਆਪ’ ਦੁਬਾਰਾ ਸਰਕਾਰ ਬਣਾਏਗੀ-ਬਰਿੰਦਰ ਸ਼ਰਮਾ ਮਧੇਕੇ ਕਿਹਾ-ਪੰਜਾਬ ਦੇ ਲੋਕ ਮਾਨ ਸਰ... ਅਗਲੀ ਖ਼ਬਰ ਵੋਟਰ ਰਜਿਸਟ੍ਰੇਸ਼ਨ ਜਾਗਰੂਕਤਾ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।