ਰਵਿਦਾਸ ਬਸਤੀ ਮਾਣੂੰਕੇ ’ਚ ਗ੍ਰਾਮ ਪੰਚਾਇਤ ਨੇ ਅੰਡਰ ਗਰਾਊਂਡ ਸੀਵਰੇਜ ਪਾਈਪ ਤੇ ਇੰਟਰਲਾਕ ਟਾਈਲ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ
ਬਾਘਾ ਪੁਰਾਣਾ, 7 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਆਮ ਆਦਮੀ ਪਾਰਟੀ ਵਲੋਂ ਪਿੰਡਾਂ ਅਤੇ ਸ਼ਹਿਰਾਂ ‘ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤਹਿਤ ਪਿੰਡ ਮਾਣੂੰਕੇ ਵਿਖੇ ਗ੍ਰਾਮ ਪੰਚਾਇਤ ਨੇ ਸਰਪੰਚ ਨਿਰਮਲ ਸਿੰਘ ਦੀ ਅਗਵਾਈ ਹੇਠ ਅੰਡਰ ਗਰਾਉਂਡ ਸੀਵਰੇਜ ਪਾਈਪ ਪਾਉਣ ਅਤੇ ਇੰਟਰਲਾਕ ਟਾਈਲ ਲਗਾਉਣ ਦਾ ਕੰਮ ਸ਼ੁਰੂ ਕੀਤਾ। ਇਸ ਮੌਕੇ ਮੈਨੇਜਰ ਜਗਜੀਤ ਸਿੰਘ ਮਾਣੂੰਕੇ ਨੇ ਦੱਸਿਆ ਕਿ ਬਾਬਾ ਰਵੀਦਾਸ ਬਸਤੀ ਬਾਰੇਵਾਲਾ ਰੋਡ ਪਿੰਡ ਮਾਣੂੰਕੇ ਵਿਖੇ ਸਰਪੰਚ ਨਿਰਮਲ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਵਿਕਾਸ ਕਾਰਜਾਂ ਨੂੰ ਪਹਿਲ ਦਿੰਦੇ ਹੋਏ ਉਕਤ ਬਸਤੀ ‘ਚ ਇੰਟਰਲਾਕ ਟਾਈਲ ਲਗਾਉਣ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਗਿਆ ਹੈ।
ਪਿੰਡ ਮਾਣੂੰਕੇ ਵਿਖੇ ਸਰਪੰਚ ਨਿਰਮਲ ਸਿੰਘ ਰਵਿਦਾਸ ਬਸਤੀ ‘ਚ ਅੰਡਰ ਗਰਾਉਂਡ ਸੀਵਰੇਜ ਪਾਈਪ ਅਤੇ ਇੰਟਰਲਾਕ ਟਾਈਲ ਲਗਾਉਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਗ੍ਰਾਮ ਪੰਚਾਇਤ ਮੈਂਬਰਾਂ ਨਾਲ। ਤਸਵੀਰ : ਮਾਣੂੰਕੇ
08-09-2026