08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

9 ਸਤੰਬਰ ਦੀ ਸ਼੍ਰੋਮਣੀ ਅਕਾਲੀ ਦਲ ਦੀ ਧਰਮਕੋਟ ਰੈਲੀ ਵਿਰੋਧੀਆਂ ਦੇ ਭੁਲੇਖੇ ਦੂਰ ਕਰੇਗੀ-ਆਗੂ

ਫ਼ਤਿਹਗੜ੍ਹ ਪੰਜਤੂਰ, 7 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ 9 ਸਤੰਬਰ ਨੂੰ ਹਲਕਾ ਧਰਮਕੋਟ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਆਗੂਆਂ ਵਲੋਂ ਕੀਤਾ ਗਿਆ।

ਅਜੀਤ ਡੈਸਕ 08-09-2026
ਫ਼ਤਿਹਗੜ੍ਹ ਪੰਜਤੂਰ, 7 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ 9 ਸਤੰਬਰ ਨੂੰ ਹਲਕਾ ਧਰਮਕੋਟ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਆਗੂਆਂ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਇਹ ਰੈਲੀ ਹਲਕੇ ਅੰਦਰ ਅਕਾਲੀ ਦਲ ਦੀ ਮਜ਼ਬੂਤ ਜਥੇਬੰਦਕ ਸਥਿਤੀ ਦਾ ਪ੍ਰਗਟਾਵਾ ਕਰੇਗੀ ਅਤੇ ਵਿਰੋਧੀ ਧਿਰਾਂ ਵਲੋਂ ਪੈਦਾ ਕੀਤੇ ਜਾ ਰਹੇ ਭੁਲੇਖਿਆਂ ਨੂੰ ਦੂਰ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਆਗੂਆਂ ਨੇ ਕਿਹਾ ਕਿ ਰੈਲੀ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ, ਅਹੁਦੇਦਾਰ ਅਤੇ ਸਮਰਥਕ ਸ਼ਾਮਲ ਹੋਣਗੇ । ਉਨ੍ਹਾਂ ਸਮੂਹ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਰੈਲੀ ਵਿਚ ਸ਼ਾਮਲ ਹੋ ਕੇ ਇਸ ਨੂੰ ਇਤਿਹਾਸਕ ਬਣਾਉਣ। ਇਸ ਮੌਕੇ ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ, ਮੈਂਬਰ ਜਨਰਲ ਕੌਂਸਲ ਜੋਗਿੰਦਰ ਸਿੰਘ ਸੰਧੂ ਮੁੰਡੀ ਜਮਾਲ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਜਗਰਾਜ ਸਿੰਘ ਵਿਰਕ ਲਲਿਹਾਂਦੀ, ਸਾਬਕਾ ਸਰਪੰਚ ਮਹਿੰਦਰ ਸਿੰਘ ਫ਼ਤਿਹਗੜ੍ਹ ਪੰਜਤੂਰ, ਜੋਗਿੰਦਰ ਸਿੰਘ ਪੱਪੂ ਕਾਨੇਵਾਲਾ, ਨੰਬਰਦਾਰ ਨਛੱਤਰ ਸਿੰਘ ਢੋਲਣੀਆਂ, ਡਾ. ਕੁਲਵੰਤ ਸਿੰਘ ਬਘੇਲੇ ਵਾਲਾ, ਨਿਸ਼ਾਨ ਸਿੰਘ ਲਾਟੀ ਫ਼ਤਿਹਗੜ੍ਹ ਪੰਜਤੂਰ, ਗੁਰਚੈਨ ਸਿੰਘ ਕਾਲਾ ਕਨੇ ਵਾਲਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਰਾਂ ਵਾਲੀ ਬਿਜਲੀ ਸਪਲਾਈ ਬਿਨਾਂ ਕੱਟ ਨਿਰਵਿਘਨ ਕਿਸਾਨਾਂ ਨੂੰ ਦਿੱਤੀ ਜਾਵੇ-ਨੰਬਰਦਾਰ ਯੂਨੀਅਨ ਅਗਲੀ ਖ਼ਬਰ ਖੇਤੀ ਸੈਕਟਰ ਅਤੇ ਘਰੇਲੂ ਬਿਜਲੀ ਦੇ ਅਣ ਐਲਾਨੇ ਕੱਟਾਂ ਤੋਂ ਦੁਖੀ ਹੋਏ ਬਾਘਾ ਪੁਰਾਣਾ ਹਲਕੇ ਦੇ ਕਿਸਾਨ-ਕੁਲਦੀਪ ਸਿੰਘ ਵਾਂਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।