08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਾਥਵੇਜ਼ ਗਲੋਬਲ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜਿੱਤਿਆ ਗੋਲਡ ਮੈਡਲ

ਕੋਟ ਈਸੇ ਖਾਂ, 7 ਸਤੰਬਰ (ਗੁਰਮੀਤ ਸਿੰਘ ਖਾਲਸਾ)- ਪਾਥਵੇਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਮੁੰਡਿਆਂ ਦੀ ਕਰਾਟੇ ਟੀਮ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ 5 ਗੋਲਡ ਮੈਡਲ, 1 ਬਰਾਊਨ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਮੈਦਾਨਾਂ ’ਚ ਹੋਈਆਂ ਖੇਡਾਂ ਵਿਚ ਵੱਖ ਵੱਖ ਜ਼ੋਨਾਂ ਦੀਆਂ ਟੀਮਾਂ ਨੇ ਭਾਗ ਲਿਆ।

ਅਜੀਤ ਡੈਸਕ 08-09-2026
ਕੋਟ ਈਸੇ ਖਾਂ, 7 ਸਤੰਬਰ (ਗੁਰਮੀਤ ਸਿੰਘ ਖਾਲਸਾ)- ਪਾਥਵੇਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਮੁੰਡਿਆਂ ਦੀ ਕਰਾਟੇ ਟੀਮ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ 5 ਗੋਲਡ ਮੈਡਲ, 1 ਬਰਾਊਨ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਮੈਦਾਨਾਂ ’ਚ ਹੋਈਆਂ ਖੇਡਾਂ ਵਿਚ ਵੱਖ ਵੱਖ ਜ਼ੋਨਾਂ ਦੀਆਂ ਟੀਮਾਂ ਨੇ ਭਾਗ ਲਿਆ। ਪਾਥਵੇਜ਼ ਗਲੋਬਲ ਸਕੂਲ ਨੇ ਇਨ੍ਹਾਂ ਖੇਡਾਂ ਵਿਚ ਗੋਲਡ ਮੈਡਲ ਜਿੱਤ ਕੇ ਸਟੇਟ ਲੈਵਲ ਖੇਡਾਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਪ੍ਰਿੰਸੀਪਲ ਆਸ਼ੀਸ਼ ਡੇਗਵੇਕਰ ਅਤੇ ਵਾਇਸ ਪ੍ਰਿੰਸੀਪਲ ਮਾਲਵਿਕਾ ਡੇਗਵੇਕਰ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਜਿੱਤ ਦਾ ਸਿਹਰਾ ਕੋਚ ਹਰਦੀਪ ਕੁਮਾਰ, ਰਾਜਵੀਰ ਸਿੰਘ ਐਚ.ਓ.ਡੀ. ਫਿਜ਼ੀਕਲ ਐਜੂਕੇਸ਼ਨ ਡਿਪਾਰਟਮੈਂਟ ਅਤੇ ਬੱਚਿਆਂ ਦੀ ਸਖਤ ਮਿਹਨਤ ਨੂੰ ਦਿੱਤਾ| ਇਸ ਮੌਕੇ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰੈਜੀਡੈਂਟ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਡਾ. ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਸਾਬਕਾ ਕੌਂਸਲਰ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਮਨਜੀਤ ਮਾਨ ਨੇ ਕੀਤੀ ਮੋਗਾ ਹਲਕੇ ਦੇ ਪਿੰਡ ਦੱਦਾਹੂਰ ‘ਚ ਮੀਟਿੰਗ ਅਗਲੀ ਖ਼ਬਰ ਖੁਸ਼ਵਿੰਦਰ ਕੌਰ ਬੰਬੀਹਾ ਦੀ ਅਗਵਾਈ ’ਚ ਬੀਬੀਆਂ ਦਾ ਜੱਥਾ ਚੰਡੀਗੜ੍ਹ ਮਾਰਚ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।