11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦਾ ਸ਼ਲਾਘਾਯੋਗ ਪ੍ਰਦਰਸ਼ਨ

ਸਮਾਲਸਰ, 10 ਸਤੰਬਰ (ਗੁਰਜੰਟ ਕਲਸੀ ਲੰਡੇ)-ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਿੱਖਿਆ ਅਫ਼ਸਰ (ਸੈਕੰਡਰੀ) ਫ਼ਰੀਦਕੋਟ ਸ੍ਰੀਮਤੀ ਅੰਜਨਾ ਕੌਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਵਨ ਕੁਮਾਰ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀਮਤੀ ਕੇਵਲ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ, ਜਿਉਣ ਵਾਲਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 11-09-2026
ਸਮਾਲਸਰ, 10 ਸਤੰਬਰ (ਗੁਰਜੰਟ ਕਲਸੀ ਲੰਡੇ)-ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਿੱਖਿਆ ਅਫ਼ਸਰ (ਸੈਕੰਡਰੀ) ਫ਼ਰੀਦਕੋਟ ਸ੍ਰੀਮਤੀ ਅੰਜਨਾ ਕੌਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਵਨ ਕੁਮਾਰ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀਮਤੀ ਕੇਵਲ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ, ਜਿਉਣ ਵਾਲਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਲਾਅਨ-ਟੈਨਿਸ, ਟੇਬਲ ਟੈਨਿਸ, ਗਤਕਾ, ਸ਼ੂਟਿੰਗ ਅਤੇ ਰੈਸਲਿੰਗ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੜਕੀਆਂ ਅੰਡਰ-17 ਲਾਅਨ ਟੈਨਿਸ, ਲੜਕੀਆਂ ਅੰਡਰ-14 ਟੇਬਲ ਟੈਨਿਸ, ਗਤਕਾ ਅੰਡਰ-14 ਅਤੇ ਅੰਡਰ-11, ਸ਼ੂਟਿੰਗ ਅੰਡਰ-14 ਪਿਸਟਲ, ਸ਼ੂਟਿੰਗ ਅੰਡਰ-17 ਰਾਈਫ਼ਲ ਅਤੇ ਰੈਸਲਿੰਗ ਅੰਡਰ-17 ਵਿਚ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸ਼ੂਟਿੰਗ ਅੰਡਰ-17 ਰਾਈਫ਼ਲ, ਲੜਕੇ ਅੰਡਰ-17 ਲਾਅਨ ਟੈਨਿਸ ਅਤੇ ਲੜਕੇ ਅੰਡਰ-17 ਟੇਬਲ ਟੈਨਿਸ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਮੁਖੀ ਡਾ. ਐਸ.ਐਸ. ਬਰਾੜ (ਪ੍ਰਿੰਸੀਪਲ/ਡਾਇਰੈਕਟਰ) ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਖੇਡਾਂ ਸਿਰਫ਼ ਜਿੱਤਣ ਦਾ ਮਾਧਿਅਮ ਨਹੀਂ ਸਗੋਂ ਅਨੁਸ਼ਾਸਨ, ਸਿਹਤ ਅਤੇ ਆਤਮਵਿਸ਼ਵਾਸ ਦੀ ਨੀਂਹ ਹਨ। ਸਾਡੇ ਖਿਡਾਰੀਆਂ ਦੀ ਮਿਹਨਤ ਨੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਸਟੇਟ ਪੱਧਰ ਲਈ ਚੁਣੇ ਗਏ ਖਿਡਾਰੀਆਂ ਨੂੰ ਹੋਰ ਮਿਹਨਤ ਅਤੇ ਪੂਰੇ ਆਤਮਵਿਸ਼ਵਾਸ ਨਾਲ ਖੇਡਦਿਆਂ ਰਾਜ ਪੱਧਰ ‘ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਸਮੂਹ ਜੇਤੂ ਖਿਡਾਰੀਆਂ, ਕੋਚਿੰਗ ਸਟਾਫ਼ ਅਤੇ ਇੰਚਾਰਜ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿਚ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਗਲੀ ਖ਼ਬਰ ਜਲਾਲਾਬਾਦ ਤੋਂ ਕੈਰੋਵਾਲੀਏ ਪਰਿਵਾਰ ਸਮੇਤ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।