11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਹੈੱਡਮਾਸਟਰ ਜਗਰੂਪ ਸਿੰਘ ਸਿੱਧੂ ਬੰਬੀਹਾ ਭਾਈ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਠੱਠੀ ਭਾਈ, 10 ਸਤੰਬਰ (ਜਗਰੂਪ ਸਿੰਘ ਮਠਾੜੂ)-ਜਸਪ੍ਰੀਤ ਸਿੰਘ ਸਿੱਧੂ ਕੈਨੇਡਾ ਅਤੇ ਸਵਰਗੀ ਗਗਨਜੋਤ ਸਿੰਘ ਸਿੱਧੂ ਦੇ ਸਤਿਕਾਰਯੋਗ ਪਿਤਾ ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਬੰਬੀਹਾ ਭਾਈ ਦੇ ਅਕਾਲ ਚਲਾਣੇ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ।

ਅਜੀਤ ਡੈਸਕ 11-09-2026
ਠੱਠੀ ਭਾਈ, 10 ਸਤੰਬਰ (ਜਗਰੂਪ ਸਿੰਘ ਮਠਾੜੂ)-ਜਸਪ੍ਰੀਤ ਸਿੰਘ ਸਿੱਧੂ ਕੈਨੇਡਾ ਅਤੇ ਸਵਰਗੀ ਗਗਨਜੋਤ ਸਿੰਘ ਸਿੱਧੂ ਦੇ ਸਤਿਕਾਰਯੋਗ ਪਿਤਾ ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਬੰਬੀਹਾ ਭਾਈ ਦੇ ਅਕਾਲ ਚਲਾਣੇ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ । ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਨੇ ਸਿੱਖਿਆ ਦੇ ਖੇਤਰ ਵਿਚ ਲੰਬਾ ਸਮਾਂ ਆਪਣੀਆਂ ਸੇਵਾਵਾਂ ਨਿਭਾਈਆਂ । ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਬੰਬੀਹਾ ਭਾਈ ਵਿਖੇ ਕੀਤਾ ਗਿਆ। ਅੰਤਿਮ ਰਸਮਾਂ ਉਪਰੰਤ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਜਸਪ੍ਰੀਤ ਸਿੰਘ ਸਿੱਧੂ ਕੈਨੇਡਾ ਨੇ ਦਿੱਤੀ। ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਜ਼ਿਲ੍ਹਾ ਮੋਗਾ ਅਤੇ ਬਲਾਕ ਬਾਘਾ ਪੁਰਾਣਾ ਦੀ ਸਮੁੱਚੀ ਜਥੇਬੰਦੀ ਦੇ ਆਗੂਆਂ ਵਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਤੇ ਯੂਨੀਅਨ ਦਾ ਝੰਡਾ ਪਾ ਕੇ ਆਪਣੇ ਸਾਥੀ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਇਲਾਕੇ ਭਰ ਤੋਂ ਰਾਜਨੀਤਿਕ, ਧਾਰਮਿਕ ਅਤੇ ਅਧਿਆਪਕ ਵਰਗ ਨਾਲ ਜੁੜੀਆਂ ਸੰਸਥਾਵਾਂ ਦੇ ਵੱਡੀ ਗਿਣਤੀ ਵਿਚ ਸਾਥੀ ਸ਼ਾਮਿਲ ਹੋਏ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ, ਮਾ. ਸੁਖਵਿੰਦਰ ਸਿੰਘ ਘੋਲੀਆ, ਕਰਮਜੀਤ ਸਿੰਘ ਸਰਪੰਚ ਸੁਨੇਰ, ਹਰਦੇਵ ਸਿੰਘ ਸਾਬਕਾ ਸਰਪੰਚ ਵਕੀਲਾਂ ਵਾਲਾ, ਅੰਗਰੇਜ਼ ਸਿੰਘ ਸੇਖਾ ਕਲਾਂ, ਜਗਮੋਹਨ ਸਿੰਘ ਸਰਪੰਚ ਬੰਬੀਹਾ ਭਾਈ, ਮੁਖਤਿਆਰ ਸਿੰਘ ਸਿੱਧੂ, ਜਸਵਿੰਦਰ ਸਿੰਘ ਆਰ.ਏ. ਬਿਜਲੀ ਬੋਰਡ, ਮਾ. ਗੁਰਮੀਤ ਸਿੰਘ, ਮਾ. ਸਤਵੰਤ ਸਿੰਘ ਬੰਬੀਹਾ ਭਾਈ, ਗੁਰਪ੍ਰੀਤ ਸਿੰਘ ਪੰਜਾਬ ਪੁਲਿਸ, ਬਲਜਿੰਦਰ ਸਿੰਘ ਸੰਧੂ ਪੰਜਾਬ ਪੁਲਿਸ, ਐਡਵੋਕੇਟ ਬਲਵਿੰਦਰ ਸਿੰਘ ਸਿੱਧੂ, ਸਰਬਜੀਤ ਸਿੰਘ ਸਿੱਧੂ ਬੰਬੀਹਾ ਭਾਈ, ਮਾ ਕਪੂਰ ਸਿੰਘ, ਅੰਮ੍ਰਿਤਪਾਲ ਸਿੰਘ ਸੰਧੂ, ਮਾ. ਗੁਰਦੀਪ ਸਿੰਘ ਸੁਖਾਨੰਦ, ਡਾ. ਕੰਵਰਜੋਤ ਸਿੰਘ ਸਿੱਧੂ ਸੇਖਾ ਕਲਾਂ, ਮਾ. ਮੱਖਣ ਸਿੰਘ ਸੁਖਾਨੰਦ, ਮਾ. ਗੁਰਦੁਲਾਰ ਸਿੰਘ ਸੇਖਾ ਕਲਾਂ, ਨਰਿੰਦਰਪਾਲ ਸਿੰਘ, ਬੇਅੰਤ ਸਿੰਘ, ਰਾਮ ਸਿੰਘ, ਬਿੱਕਰ ਸਿੰਘ ਹੇਰ, ਬਾਬਾ ਹੇਰ, ਗੁਰਮੀਤ ਸਿੰਘ ਕਾਢੀ, ਕੁਲਦੀਪ ਸਿੰਘ ਪੰਚ ਪਿੰਡ ਵਾਂਦਰ, ਬੰਬੀਹਾ ਭਾਈ, ਸੇਖਾ ਕਲਾਂ ਦੇ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਦਾ ਸਮੁੱਚਾ ਸਟਾਫ਼ ਨੇ ਅੰਤਿਮ ਸੰਸਕਾਰ ਸਮੇਂ ਹਾਜ਼ਰੀ ਭਰੀ।
ਪਿਛਲੀ ਖ਼ਬਰ ਸਵਰਨਕਾਰ ਸੰਘ ਅਤੇ ਮਰਾਠਾ ਮੰਡਲ ਮੋਗਾ ਵੱਲੋਂ ਸ੍ਰੀ ਗਣੇਸ਼ ਮਹਾਂਉਤਸਵ 14 ਨੂੰ-ਕਾਰਡ ਕੀਤਾ ਜਾਰੀ ਅਗਲੀ ਖ਼ਬਰ ਵੀਰ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।