12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਐਸ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀਆਂ ਅੰਡਰ-19 ਖਿਡਾਰਨਾਂ ਦੀ ਪੰਜਾਬ ਸਟੇਟ ਟੀਮ ਲਈ ਚੋਣ

ਠੱਠੀ ਭਾਈ, 11 ਸਤੰਬਰ (ਜਗਰੂਪ ਸਿੰਘ ਮਠਾੜੂ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਐਸ. ਬੀ.

ਅਜੀਤ ਡੈਸਕ 12-09-2026
ਠੱਠੀ ਭਾਈ, 11 ਸਤੰਬਰ (ਜਗਰੂਪ ਸਿੰਘ ਮਠਾੜੂ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਐਸ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਨੇ ਆਪਣਾ ਲੋਹਾ ਮਨਵਾਇਆ ਹੈ। ਸਕੂਲ ਅਤੇ ਪੂਰੇ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਖ਼ਬਰ ਹੈ ਕਿ ਸਕੂਲ ਦੀਆਂ ਅੰਡਰ-19 ਦੀਆਂ ਹੋਣਹਾਰ ਸਪੀਕਰ ਟਾਕਰਾ ਖਿਡਾਰਨਾਂ ਦੀ ਪੰਜਾਬ ਸਟੇਟ ਟੀਮ ਲਈ ਚੋਣ ਹੋਈ ਹੈ। ਇਸ ਪ੍ਰਾਪਤੀ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਪਿੱਛੇ ਜਿਹੇ ਮੋਗਾ ਵਿਖੇ ਪੰਜਾਬ ਸਟੇਟ ਲਈ ਜ਼ਿਲ੍ਹਾ ਪੱਧਰੀ ਟਰਾਇਲ ਲਏ ਗਏ ਸਨ। ਇਨ੍ਹਾਂ ਟਰਾਇਲਾਂ ਵਿਚ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਸਕੂਲਾਂ ਦੀਆਂ ਸੈਂਕੜੇ ਖਿਡਾਰਨਾਂ ਨੇ ਭਾਗ ਲਿਆ। ਐਸ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀਆਂ ਖਿਡਾਰਨਾਂ ਨੇ ਵੀ ਪੂਰੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਟਰਾਇਲਾਂ ਵਿਚ ਹਿੱਸਾ ਲਿਆ ਅਤੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਸਟੇਟ ਟੀਮ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਮੌਕੇ ਸਕੂਲ ਡਾਇਰੈਕਟਰ ਅਤੇ ਪ੍ਰਿੰਸੀਪਲ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਸਕੂਲ ਲਈ ਬਹੁਤ ਹੀ ਮਾਣ ਅਤੇ ਖ਼ੁਸ਼ੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਧੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਬੱਚਿਆਂ ਨੂੰ ਸਹੀ ਮਾਰਗ ਦਰਸ਼ਨ, ਮਿਹਨਤ ਅਤੇ ਉਤਸ਼ਾਹ ਮਿਲੇ ਤਾਂ ਉਹ ਖੇਡਾਂ ਦੇ ਖੇਤਰ ਵਿਚ ਵੀ ਵੱਡੀਆਂ ਮੱਲਾਂ ਮਾਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ ਅਤੇ ਲਗਨ ਦਾ ਹੀ ਨਤੀਜਾ ਹਨ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸਟੇਟ ਚੈਂਪੀਅਨਸ਼ਿਪ ਦੀ ਤਿਆਰੀ ਲਈ ਹਰ ਤਰ੍ਹਾਂ ਦੀ ਲੋੜੀਂਦੀ ਸਹੂਲਤ ਦਿੱਤੀ ਜਾਵੇਗੀ, ਤਾਂ ਜੋ ਇਹ ਬੱਚੀਆਂ ਸਟੇਟ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਨੈਸ਼ਨਲ ਪੱਧਰ ‘ਤੇ ਪੰਜਾਬ ਦੀ ਅਗਵਾਈ ਕਰ ਸਕਣ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਮਾਪਿਆਂ ਵਲੋਂ ਖਿਡਾਰਨਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਕੈਨੇਡੀਅਨ ਪਰਿਵਾਰ ਵਲੋਂ ਸ. ਪ੍ਰਾ. ਸਕੂਲ ਮਾਹਲਾ ਖ਼ੁਰਦ ਨੂੰ ਠੰਢੇ ਪਾਣੀ ਦਾ ਫ਼ਰਿਜ ਭੇਟ ਅਗਲੀ ਖ਼ਬਰ ਸਵ: ਜਗਰਾਜ ਸਿੰਘ ਪੱਤੋ ਹੀਰਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।