13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਹਲਕਾ ਮੋਗਾ ਦੀਆਂ 25 ਮੁਟਿਆਰਾਂ ਨੂੰ ਆਂਗਣਵਾੜੀ ਵਰਕਰ ਤੇ ਹੈਲਪਰ ਦੇ ਨਿਯੁਕਤੀ ਪੱਤਰ ਵੰਡੇ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਹਿਤੈਸ਼ੀ ਸੋਚ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਹਲਕਾ ਮੋਗਾ ਦੀਆਂ 25 ਮੁਟਿਆਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਅਹੁਦਿਆਂ ਲਈ ਨਿਯੁਕਤੀ ਪੱਤਰ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵ-ਨਿਯੁਕਤ ਮੁਟਿਆਰਾਂ ਨੂੰ ਸੌਂਪੇ ।

ਹਲਕਾ ਮੋਗਾ ਦੀਆਂ 25 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਨਾਲ ਸੀ.ਡੀ.ਪੀ.ਓ. ਬਹਾਦਰ ਸਿੰਘ ਅਤੇ ਵਿਭਾਗੀ ਸਟਾਫ਼। ਤਸਵੀਰ: ਹਰਜੀਤ ਸਿੰਘ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਹਿਤੈਸ਼ੀ ਸੋਚ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਹਲਕਾ ਮੋਗਾ ਦੀਆਂ 25 ਮੁਟਿਆਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਅਹੁਦਿਆਂ ਲਈ ਨਿਯੁਕਤੀ ਪੱਤਰ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵ-ਨਿਯੁਕਤ ਮੁਟਿਆਰਾਂ ਨੂੰ ਸੌਂਪੇ । ਇਸ ਮੌਕੇ ਵਿਧਾਇਕ ਡਾ. ਅਰੋੜਾ ਨੇ ਨਵ-ਨਿਯੁਕਤ ਮੁਟਿਆਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਸਮਾਜ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹ ਬੱਚਿਆਂ ਦੇ ਪੋਸ਼ਣ, ਸਿਹਤ ਅਤੇ ਮੁੱਢਲੇ ਵਿਕਾਸ ਦੇ ਨਾਲ-ਨਾਲ ਔਰਤਾਂ ਅਤੇ ਬੱਚਿਆਂ ਨਾਲ ਸਬੰਧਿਤ ਵੱਖ-ਵੱਖ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਨਵ-ਨਿਯੁਕਤ ਮੁਟਿਆਰਾਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਰੁਜ਼ਗਾਰ ਦੇਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ-ਹਿਤ ਅਤੇ ਰੁਜ਼ਗਾਰ ਨਾਲ ਜੁੜੇ ਅਜਿਹੇ ਯਤਨ ਜਾਰੀ ਰਹਿਣਗੇ। ਇਸ ਮੌਕੇ ਸੀ.ਡੀ.ਪੀ.ਓ. ਬਹਾਦਰ ਸਿੰਘ ਸਮੇਤ ਵਿਭਾਗ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 7 ਬੈਂਡ ਅਗਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਦੇ ਵਿਰੁੱਧ ਕਿਸਾਨਾਂ ਵਲੋਂ ਪਾਵਰ ਗਰਿੱਡ ਡਗਰੂ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।