13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਡਾ. ਸੈਫੂਦੀਨ ਕਿਚਲੂ ਸਕੂਲ ਦੇ ਹਰਸ਼ਿਤ ਅਰੋੜਾ ਨੇ ਜ਼ਿਲ੍ਹਾ ਪੱਧਰ ’ਤੇ ਸਕੇਟਿੰਗ ਵਿਚ ਜਿੱਤਿਆ ਚਾਂਦੀ ਦਾ ਤਗਮਾ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਹਰਸ਼ਿਤ ਅਰੋੜਾ ਜਮਾਤ 5ਵੀਂ-ਏ ਨੇ ਅੰਡਰ-11 ਵਰਗ ਵਿਚ ਜ਼ਿਲ੍ਹਾ ਪੱਧਰ ’ਤੇ ਹੋਏ ਸਕੇਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ (ਸਿਲਵਰ ਮੈਡਲ) ਹਾਸਲ ਕਰਕੇ ਸਕੂਲ ਆਪਣੇ ਮਾਪਿਆਂ ਅਤੇ ਮੋਗਾ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ।

ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਹਰਸ਼ਿਤ ਅਰੋੜਾ ਜਮਾਤ 5ਵੀਂ-ਏ ਨੇ ਅੰਡਰ-11 ਵਰਗ ਵਿਚ ਜ਼ਿਲ੍ਹਾ ਪੱਧਰ ’ਤੇ ਹੋਏ ਸਕੇਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ (ਸਿਲਵਰ ਮੈਡਲ) ਹਾਸਲ ਕਰਕੇ ਸਕੂਲ ਆਪਣੇ ਮਾਪਿਆਂ ਅਤੇ ਮੋਗਾ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ। ਹਰਸ਼ਿਤ ਦੇ ਬਿਹਤਰੀਨ ਪ੍ਰਦਰਸ਼ਨ ਦੇ ਆਧਾਰ ’ਤੇ ਉਸ ਦੀ ਚੋਣ ਹੁਣ ਰਾਜ ਪੱਧਰੀ ਸਕੇਟਿੰਗ ਮੁਕਾਬਲੇ ਲਈ ਹੋਈ ਹੈ। ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਖਤ ਮੁਕਾਬਲਿਆਂ ਦੌਰਾਨ ਹਰਸ਼ਿਤ ਅਰੋੜਾ ਨੇ ਆਪਣੀ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਸ਼ਾਨਦਾਰ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਰਸ਼ਿਤ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੰਦਿਆਂ ਰਾਜ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਹਰਸ਼ਿਤ ਅਰੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਰਾਜ ਪੱਧਰੀ ਮੁਕਾਬਲੇ ਲਈ ਚੁਣੇ ਜਾਣ ’ਤੇ ਹਰਸ਼ਿਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੀ ਡਾਇਰੈਕਟਰ ਮੈਡਮ ਸੁਨੀਤਾ ਗਰਗ ਨੇ ਵੀ ਹਰਸ਼ਿਤ ਅਰੋੜਾ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਹਰਸ਼ਿਤ ਦੀ ਇਹ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ।
ਪਿਛਲੀ ਖ਼ਬਰ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਸੈਨੇਟ ਚੋਣਾਂ ਸੀਰੀਅਲ ਨੰਬਰ 47 ਲਈ ਵੋਟ ਅਪੀਲ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ’ਚ ਵਿਦਿਆਰਥੀਆਂ ਲਈ ਸਿੰਕ ਐਂਡ ਫਲੋਟ ਵਿਗਿਆਨਕ ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।