17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਦੇ ਵਿਦਿਆਰਥੀਆਂ ਨੇ ਬੀ.ਕਾਮ. ਦੂਜੇ ਸਮੈਸਟਰ ’ਚ ਮਾਰੀਆਂ ਮੱਲ੍ਹਾਂ

ਫਤਿਹਗੜ੍ਹ ਪੰਜਤੂਰ, 16 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਬਾਬਾ ਕੁੰਦਨ ਸਿੰਘ ਮੁਹਾਰ ਕਾਲਜ ਦੇ ਚੇਅਰਮੈਨ ਡਾ. ਸੁਰਜੀਤ ਸਿੰਘ ਸਿੱਧੂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਬਲਦੇਵ ਕੁਮਾਰ ਦੀ ਅਗਵਾਈ ਹੇਠ ਕਾਲਜ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਕਰਵਾਈ ਮਿਹਨਤ ਸਦਕਾ ਬੀ.

ਅਜੀਤ ਡੈਸਕ 17-09-2026
ਫਤਿਹਗੜ੍ਹ ਪੰਜਤੂਰ, 16 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਬਾਬਾ ਕੁੰਦਨ ਸਿੰਘ ਮੁਹਾਰ ਕਾਲਜ ਦੇ ਚੇਅਰਮੈਨ ਡਾ. ਸੁਰਜੀਤ ਸਿੰਘ ਸਿੱਧੂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਬਲਦੇਵ ਕੁਮਾਰ ਦੀ ਅਗਵਾਈ ਹੇਠ ਕਾਲਜ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਕਰਵਾਈ ਮਿਹਨਤ ਸਦਕਾ ਬੀ. ਕਾਮ ਦੂਜੇ ਸਮੈਸਟਰ ਦੇ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਨਤੀਜੇ ਦਾ ਐਲਾਨ ਕੀਤਾ ਗਿਆ| ਜਿਸ ਵਿਚ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ| ਕਾਲਜ ਪ੍ਰਿੰਸੀਪਲ ਬਲਦੇਵ ਕੁਮਾਰ ਨੇ ਵਿਦਿਆਰਥੀਆਂ ਨੂੰ ਇਸ ਕਾਮਯਾਬੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਮਨਦੀਪ ਕੌਰ ਨੇ 84 ਫੀਸਦੀ ਨੰਬਰ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ| ਇਸ ਮੌਕੇ ਪ੍ਰਿੰਸੀਪਲ ਬਲਦੇਵ ਕੁਮਾਰ ਵਲੋਂ ਕਾਲਜ ਦੇ ਕਮਰਸ ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਕੰਮ ਦੀ ਪ੍ਰਸੰਸਾ ਕਰਦਿਆਂ ਵਿਦਿਆਰਥਣ ਮਨਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ| ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਉਨ੍ਹਾਂ ਦੇ ਮਾਪਿਆਂ ਵਿਚ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਦੀ ਲੋੜ-ਸੁਖਦੀਪ ਸਿੰਘ ਭਲੂਰ ਅਗਲੀ ਖ਼ਬਰ ਝੰਡਾ ਯਾਤਰਾ ਵਿਚ ਸ਼ਾਮਿਲ ਆਗੂ ਅਤੇ ਅਹੁਦੇਦਾਰ। ਆਦਰਸ਼ ਦੁਸਹਿਰਾ ਕਮੇਟੀ ਵਲੋਂ ਝੰਡੇ ਦੀ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।