17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੀ ਅੰਡਰ-19 ਕਬੱਡੀ ਟੀਮ ਨੇ ਜ਼ਿਲ੍ਹਾ ਮੁਕਾਬਲਾ ਜਿੱਤਿਆ-ਸੂਬਾ ਪੱਧਰੀ ਮੁਕਾਬਲੇ ਲਈ ਕੁਆਲੀਫ਼ਾਈ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

ਅਜੀਤ ਡੈਸਕ 17-09-2026
ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਕਬੱਡੀ ਦੀ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਮੁਕਾਬਲਾ ਆਪਣੇ ਨਾਮ ਕੀਤਾ ਅਤੇ ਹੁਣ ਟੀਮ ਦੀ ਚੋਣ ਸੂਬਾ ਪੱਧਰੀ ਪ੍ਰਤੀਯੋਗਤਾ ਲਈ ਹੋਈ ਹੈ। ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਪੂਰੀ ਟੀਮ, ਕੋਚ ਅਤੇ ਖੇਡ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਨੇਤ੍ਰਿਤਵ ਸਮਰੱਥਾ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਬਿਹਤਰ ਸਹੂਲਤਾਂ ਅਤੇ ਉਚਿੱਤ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਸੂਬਾ ਪੱਧਰ ‘ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਖਿਡਾਰੀਆਂ ਦੀ ਸਫਲਤਾ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਨਿਖਾਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਪੂਰੀ ਕਬੱਡੀ ਟੀਮ ਨੂੰ ਵਧਾਈ ਦਿੰਦਿਆਂ ਸੂਬਾ ਪੱਧਰੀ ਪ੍ਰਤੀਯੋਗਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਨੀਤੂ ਡਾਂਡੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਉਪਲਬਧੀ ਨਾਲ ਪੂਰੇ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ।
ਪਿਛਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਅਗਲੀ ਖ਼ਬਰ ਟੀ.ਐਲ.ਐਫ. ਗਲੋਬਲ ਸਕੂਲ ਮੋਗਾ ਵਿਖੇ ਹਿੰਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।