19 ਸਤੰਬਰ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ
’ਤੇ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਜਬਰ ਵਿਰੋਧੀ ਰੋਸ ਮੁਜ਼ਾਹਰੇ
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੱਥਾਂ ਵਿਚੋਂ ਸਰਕਾਰ ਚਲਾਉਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਬਦਲਾਅ ਵਾਲੀ ਸਰਕਾਰ ਵਲੋਂ ਪੰਜਾਬ ਅੰਦਰ ਬਣਾਏ ਗਏ ਪੁਲਸੀਆ ਰਾਜ ਦੇ ਜਬਰ ਵਿਰੁੱਧ 19 ਸਤੰਬਰ ਨੂੰ ਪੰਜਾਬ ਭਰ ਵਿਚ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਾਕਾ ਸਿੰਘ ਕੋਟੜਾ ਜਨਰਲ ਸਕੱਤਰ ਬੀ.
ਮ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭ ਪਾਤਰੀਆਂ ਦੇ ਗੋਡੇ ਮੁਫ਼ਤ ਬਦਲੇ ਜਾਣਗੇ-ਡਾ. ਗਗਨਦੀਪ ਸਿੱਧੂ
18-09-2026
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੱਥਾਂ ਵਿਚੋਂ ਸਰਕਾਰ ਚਲਾਉਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਬਦਲਾਅ ਵਾਲੀ ਸਰਕਾਰ ਵਲੋਂ ਪੰਜਾਬ ਅੰਦਰ ਬਣਾਏ ਗਏ ਪੁਲਸੀਆ ਰਾਜ ਦੇ ਜਬਰ ਵਿਰੁੱਧ 19 ਸਤੰਬਰ ਨੂੰ ਪੰਜਾਬ ਭਰ ਵਿਚ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਾਕਾ ਸਿੰਘ ਕੋਟੜਾ ਜਨਰਲ ਸਕੱਤਰ ਬੀ.ਕੇ.ਯੂ. ਏਕਤਾ ਸਿੱਧੂਪੁਰ ਨੇ ਕਿਹਾ ਕਿ 9 ਸਤੰਬਰ ਨੂੰ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਫ਼ਰੀਦਕੋਟ ਵਿਖੇ ਰੱਖੀ ਗਈ ਕਿਸਾਨ ਪੰਚਾਇਤ ਵਿਚ ਭਗਵੰਤ ਮਾਨ ਸਰਕਾਰ ਵਲੋਂ ਪੁਲਸੀਆ ਜਬਰ ਨਾਲ ਲੋਕਾਂ ਨੂੰ ਰੋਕਣ ਦੇ ਬਾਵਜੂਦ ਵੱਡੀ ਗਿਣਤੀ ਵਿਚ ਜ਼ੁਲਮ ਵਿਰੁੱਧ ਇਨਸਾਫ਼ ਲਈ ਲੜਨ ਵਾਲੇ ਪੰਜਾਬ ਦੇ ਗ਼ੈਰਤਮੰਦ ਲੋਕ ਸ਼ਾਮਿਲ ਹੋਏ ਅਤੇ ਕਿਸਾਨੀ ਧਰਨਿਆਂ ਵਿਚ ਦਰੀਆਂ ਉੱਪਰ ਬੈਠ ਕੇ ਸੱਤਾ ਦੀ ਪੌੜੀ ਚੜ੍ਹਨ ਵਾਲੀ ਇਸ ਬਦਲਾਅ ਵਾਲੀ ਸਰਕਾਰ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਹਰ ਵਰਗ ਉੱਪਰ ਜਰਮਨ ਦੇ ਤਾਨਾਸ਼ਾਹ ਅਡੋਲਫ ਹਿਟਲਰ ਦੀ ਨੀਤੀ ਉੱਤੇ ਚੱਲਦੇ ਹੋਏ ਪੰਜਾਬ ਪੁਲਿਸ ਨੂੰ ਨਾਜੀ ਫ਼ੌਜ ਦੀ ਤਰ੍ਹਾਂ ਵਰਤ ਕੇ ਲੋਕਾਂ ਦੀ ਆਵਾਜ਼ ਬੰਦ ਕਰਨ ਲਈ ਜਬਰ ਕਰਦੇ ਹੋਏ ਪੰਜਾਬ ਨੂੰ ਇਕ ਪੁਲਿਸ ਸਟੇਟ ਬਣਾ ਕੇ ਰੱਖ ਦਿੱਤਾ ਗਿਆ ਹੈ ਜਿਸ ਦਾ ਸਬੂਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸ਼ੇ ਸਬੰਧੀ ਸਵਾਲ ਪੁੱਛਣ ਵਾਲੇ ਮੋਹਨਜੀਤ ਸਿੰਘ ਸ਼ੇਰੋ ਉੱਪਰ ਪੁਲਿਸ ਵਲੋਂ ਕੀਤੇ ਗਏ ਅਣਮਨੁੱਖੀ ਅੱਤਿਆਚਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਸ਼ੇ ਸਬੰਧੀ ਸਵਾਲ ਪੁੱਛਣ ‘ਤੇ ਮਜ਼ਦੂਰ ਗੁਲਜ਼ਾਰ ਸਿੰਘ ਉੱਪਰ ਅੱਤਿਆਚਾਰ ਕਰਦੇ ਹੋਏ ਉਸ ਗ਼ਰੀਬ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਅਤੇ ਚਮਕੌਰ ਸਿੰਘ ਕੱਕੜਵਾਲ ਧੂਰੀ ਉੱਪਰ ਕੀਤੇ ਗਏ ਜ਼ੁਲਮ ਅਤੇ ਫ਼ਰੀਦਕੋਟ ਵਿਖੇ ਕਿਸਾਨ ਪੰਚਾਇਤ ਵਿਚ ਸ਼ਾਮਿਲ ਹੋਣ ਲਈ ਜਲੰਧਰ ਤੋਂ ਆਏ ਨੌਜਵਾਨਾਂ ਦੀ ਗੱਡੀ ਅੱਗੇ ਐਸ.ਐਚ.ਓ. ਫ਼ਰੀਦਕੋਟ ਵਲੋਂ ਜਾਣਬੁੱਝ ਕੇ ਸਕੂਟੀ ਸਿੱਟ ਕੇ ਉਨ੍ਹਾਂ ਨੌਜਵਾਨਾ ਨੂੰ ਗੱਡੀ ਵਿਚੋਂ ਬਾਹਰ ਕੱਢ ਕੇ ਸ਼ਰੇਆਮ ਕੁੱਟਮਾਰ ਕੀਤੀ ਗਈ। ਇਸ ਲਈ ਪੰਜਾਬ ਸਰਕਾਰ ਫ਼ਰੀਦਕੋਟ ਵਿਖੇ ਕਿਸਾਨ ਪੰਚਾਇਤ ਵਿਚ ਸ਼ਾਮਿਲ ਹੋਣ ਲਈ ਆਏ ਕਿਸਾਨਾਂ ਨਾਲ ਕੁੱਟਮਾਰ ਕਰਨ ਵਾਲੇ ਉਸ ਐਸ.ਐਚ.ਓ. ਉੱਪਰ ਤੁਰੰਤ ਕਾਰਵਾਈ ਕਰੇ। ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਪੁਲਸੀਆ ਰਾਜ ਦੇ ਜਬਰ ਵਿਰੁੱਧ 19 ਸਤੰਬਰ ਨੂੰ ਐਸ.ਕੇ.ਐਮ. ਗ਼ੈਰ ਸਿਆਸੀ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਭਰ ਵਿਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਉੱਪਰ ਇਸ ਪੁਲਸੀਆ ਰਾਜ ਦੇ ਜਬਰ ਵਿਰੁੱਧ ਰੋਸ ਮੁਜ਼ਾਹਰੇ ਕਰਦੇ ਹੋਏ ਭਾਰਤ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ ਅਤੇ 23 ਸਤੰਬਰ ਤੋਂ ਬਾਅਦ ਲੈਂਡ ਮੋਰਗੇਜ ਬੈਂਕ ਸਬੰਧੀ ਕਿਸਾਨਾਂ ਦੀਆਂ ਮੰਗਾਂ ਉੱਪਰ ਫ਼ੈਸਲਾ ਲੈ ਸਕਣ ਵਾਲੇ ਮੰਤਰੀ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਨਾਲ ਮੀਟਿੰਗ ਦੀ ਤਰੀਕ ਤੈਅ ਕਰਨ ਦਾ ਪ੍ਰਸ਼ਾਸਨ ਵਲੋਂ ਵਾਅਦਾ ਕੀਤਾ ਗਿਆ ਸੀ, ਜਿਸ ਉਪਰੰਤ ਬਾਬਾ ਫ਼ਰੀਦ ਜੀ ਦੇ ਮੇਲੇ ਵਿਚ ਮੱਥਾ ਟੇਕਣ ਵਾਸਤੇ ਫ਼ਰੀਦਕੋਟ ਆਉਣ ਵਾਲੀ ਸੰਗਤ ਨੂੰ ਹੋਣ ਵਾਲੀ ਪਰੇਸ਼ਾਨੀ ਨੂੰ ਧਿਆਨ ਵਿਚ ਰੱਖਦੇ ਹੋਏ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ 23 ਤਰੀਕ ਤੱਕ ਕੋਈ ਵੀ ਵੱਡਾ ਇਕੱਠ ਫ਼ਰੀਦਕੋਟ ਵਿਖੇ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਇਸ ਲਈ ਫ਼ਰੀਦਕੋਟ ਪ੍ਰਸ਼ਾਸਨ 9 ਸਤੰਬਰ ਨੂੰ ਮੀਟਿੰਗ ਵਿਚ ਕੀਤੇ ਗਏ ਫ਼ੈਸਲੇ ਮੁਤਾਬਿਕ ਲੈਂਡ ਮੋਰਗੇਜ ਬੈਂਕ ਸਬੰਧੀ ਮੰਗਾਂ ਦਾ ਹੱਲ ਕਰਨ ਲਈ ਮੀਟਿੰਗ ਦੀ ਤਰੀਕ ਦਾ ਐਲਾਨ ਕਰੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਰ ਤੋਂ ਪੁੱਜੇ ਹੋਏ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਆਗੂ ਹਾਜ਼ਰ ਸਨ।