18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਆਯੁਰਵੈਦਿਕ ਤੇ ਹੋਮਿਓਪੈਥਿਕ ਦਵਾਈਆਂ ਦਾ ਕੈਂਪ ਲਗਾਇਆ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੇ ਆਯੂਸ਼ ਵਿਭਾਗ ਅਤੇ ਡਾਇਰੈਕਟਰ ਆਯੁਰਵੈਦਾ ਤੇ ਡਾਇਰੈਕਟਰ ਹੋਮਿਉਪੈਥੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਆਯੁਰਵੈਦਿਕ ਦੇ ਯੂਨਾਨੀ ਅਫ਼ਸਰ ਡਾ. ਪਲਵਿੰਦਰ ਸਿੰਘ ਅਤੇ ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾ.

ਅਜੀਤ ਡੈਸਕ 18-09-2026
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੇ ਆਯੂਸ਼ ਵਿਭਾਗ ਅਤੇ ਡਾਇਰੈਕਟਰ ਆਯੁਰਵੈਦਾ ਤੇ ਡਾਇਰੈਕਟਰ ਹੋਮਿਉਪੈਥੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਆਯੁਰਵੈਦਿਕ ਦੇ ਯੂਨਾਨੀ ਅਫ਼ਸਰ ਡਾ. ਪਲਵਿੰਦਰ ਸਿੰਘ ਅਤੇ ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾ. ਗੁਰਦਰਸ਼ਨ ਕੌਰ ਦੀ ਯੋਗ ਅਗਵਾਈ ਵਿਚ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਵਾਈਆਂ ਦਾ ਕੈਂਪ ਬਾਦਲ ਪੱਤੀ ਧਰਮਸ਼ਾਲਾ ਪਿੰਡ ਮਧੇਕੇ ਜ਼ਿਲ੍ਹਾ ਮੋਗਾ ਵਿਖੇ ਲਗਾਇਆ ਗਿਆ। ਕੈਂਪ ਦੌਰਾਨ 633 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਜਿਸ ਵਿਚ ਆਯੁਰਵੈਦਿਕ ਵਿਭਾਗ ਵਲੋਂ 280 ਤੇ ਹੋਮਿਉਪੈਥੀ ਵਿਭਾਗ ਵਲੋਂ 267 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਕੈਂਪ ਵਿਚ ਸਮੂਹ ਗਰਾਮ ਪੰਚਾਇਤ ਤੋਂ ਇਲਾਵਾ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਸ਼ਰਮਾ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਪਿੰਡ ਦੇ ਲੋਕਾਂ ਨੇ ਇਸ ਕੈਂਪ ਦਾ ਭਰਪੂਰ ਲਾਭ ਲਿਆ। ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵਲੋਂ ਲੋਕਾਂ ਨੂੰ ਆਯੁਰਵੈਦਿਕ ਤੇ ਹੋਮਿਉਪੈਥੀ ਪ੍ਰਣਾਲੀ ਨਾਲ ਇਲਾਜ ਕਰਾਉਣ ਲਈ ਪ੍ਰੇਰਿਆ ਗਿਆ। ਕੈਂਪ ਦੌਰਾਨ ਡਾ. ਭੁਪਿੰਦਰਪਾਲ ਸਿੰਘ ਆਯੁਰਵੈਦਿਕ ਮੈਡੀਕਲ ਅਫ਼ਸਰ ਅਤੇ ਡਾ. ਸਿਮਰਜੀਤ ਕੌਰ ਆਯੁਰਵੈਦਿਕ ਮੈਡੀਕਲ ਅਫ਼ਸਰ ਤੇ ਹੋਮਿਉਪੈਥੀ ਵਿਭਾਗ ਤੋਂ ਡਾ. ਰਣਜੀਤ ਸਿੰਘ ਹੋਮਿਉਪੈਥੀ ਮੈਡੀਕਲ ਅਫ਼ਸਰ ਵਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਤੇ ਰਾਜ ਕੁਮਾਰ ਸਿੰਘ ਉਪ ਵੈਦ, ਹਰਜਿੰਦਰ ਸਿੰਘ ਉਪ ਵੈਦ, ਗੁਰਜਿੰਦਰ ਸਿੰਘ ਉਪ ਵੈਦ, ਮਨਦੀਪ ਸਿੰਘ ਉਪ ਵੈਦ, ਮਨਪ੍ਰੀਤ ਸਿੰਘ ਉਪ ਵੈਦ, ਰਾਜਵਿੰਦਰ ਸਿੰਘ ਹੋਮਿਉਪੈਥੀ ਡਿਸਪੈਂਸਰ, ਲਖਵਿੰਦਰ ਕੌਰ ਵਲੋਂ ਵਿਸ਼ੇਸ਼ ਡਿਊਟੀ ਨਿਭਾਈ ਗਈ ਤੇ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ।
ਪਿਛਲੀ ਖ਼ਬਰ ਸਾਲਾਨਾ ਸਮਾਗਮ ਵਿਚ ਸਹਿਯੋਗ ਦੇਣ ਲਈ ਸੰਗਤਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਮਾਊਂਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ ’ਚ ਕਰਵਾਇਆ ਕੁਇਜ਼ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।