20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ਆਪ’ ਸਰਕਾਰ ਵਾਅਦਿਆਂ ਨੂੰ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ-ਭੋਲਾ ਸਿੰਘ ਬਰਾੜ

ਬਾਘਾ ਪੁਰਾਣਾ, 19 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਵੋਟਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਝੋਨੇ ਦੀ ਫਸਲ ਨੂੰ ਲਗਾਉਣ ਤੋਂ ਵੱਢਣ ਤੱਕ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਰੋਜ਼ਾਨਾ ਰੋਸ ਪ੍ਰਦਰਸ਼ਨ ਕਰਦੇ ਕਿਸਾਨਾਂ ਦਾ ਸਾਥ ਦੇਣ ਦੀ ਹਮਾਇਤ ਕਰਦਿਆਂ ਕੀਤਾ| ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਭ ਤੋਂ ਵੱਧ ਕੇਂਦਰ ਦੀ ਭਾਜਪਾ ਸਰਕਾਰ ਅਤੇ ਸੂਬੇ ਦੀ ‘ਆਪ’ ਸਰਕਾਰ ਸਮੇਂ ਰੋਸ ਪ੍ਰਦਰਸ਼ਨ ਅਤੇ ਧਰਨੇ ਲਗਾਉਣੇ ਪਏ ਹਨ| ਜਿਸ ਦਾ ਸਬੂਤ ਇਹ ਹੈ ਕਿ ਇਹ ਦੋਵੇਂ ਸਰਕਾਰਾਂ ਆਮ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ’ਚ ਬੁਰੀ ਤਰ੍ਹਾਂ ਨਾਕਾਮ ਹੋਈਆਂ ਹਨ| ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਪਰ ਸੂਬੇ ਲਈ ਅੰਨ ਪੈਦਾ ਕਰਨ ਵਾਲਾ ਕਿਸਾਨ ਸਾਉਣੀ ਦੀ ਫਸਲ ਝੋਨੇ ਲਈ ਨਿਰਵਿਘਨ ਬਿਜਲੀ ਸਪਲਾਈ ਲੈਣ ਲਈ ਰੋਸ ਪ੍ਰਦਰਸ਼ਨ ਕਰ ਰਿਹਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੋਟਾਂ ਲੈਣ ਸਮੇਂ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਦੀ ਗੱਲ ਕਰਦਾ ਸੀ ਪਰ ਸਮਾਂ ਲੰਘਣ ਉਪਰੰਤ ਕਿਸਾਨਾਂ ਨੂੰ ਨਾ ਤਾਂ ਨਹਿਰੀ ਪਾਣੀ ਮਿਲਿਆ ਅਤੇ ਨਾ ਖੇਤਾਂ ਵਾਲੀਆਂ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਪ੍ਰਾਪਤ ਹੋਈ ਹੈ| ਇਨ੍ਹਾਂ ਧਰਨਿਆਂ ਨੂੰ ਲੈ ਕੇ ਹਲਕੇ ਦੇ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਪੰਜਾਬ ਸਰਕਾਰ ਦੇ ਕੰਨ ’ਤੇ ਜੂੰ ਤੱਕ ਸਰਕ ਨਹੀਂ ਰਹੀ| ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਦੇ ਇਸ ਮੰਦੇ ਹਾਲ ਕਾਰਨ 2027 ਦੀਆਂ ਚੋਣਾਂ ’ਚ ਲੋਕਾਂ ਨੂੰ ਤਾਨਾਸ਼ਾਹ ਸਰਕਾਰ ਦਾ ਅੰਤ ਕਰਕੇ ਕਾਂਗਰਸ ਪਾਰਟੀ ਨੂੰ ਫਤਵਾ ਦੇ ਕੇ ਲੋਕ ਪੱਖੀ ਸਰਕਾਰ ਦੀ ਚੋਣ ਕਰਨੀ ਚਾਹੀਦੀ ਹੈ| 19 ਮੋਗਾ16 ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ

ਅਜੀਤ ਡੈਸਕ 20-09-2026

ਪਿਛਲੀ ਖ਼ਬਰ ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਵਲੋਂ ਤਹਿਸੀਲਦਾਰ ਖ਼ਿਲਾਫ਼ ਰੋਸ ਧਰਨਾ 30 ਨੂੰ ਅਗਲੀ ਖ਼ਬਰ ਮੋਗਾ ਸ਼ਹਿਰ ਅੰਦਰ ਫਿਰ ਰਹੇ ਅਵਾਰਾ ਕੁੱਤਿਆਂ ਦੇ ਝੁੰਡ ਸ਼ਹਿਰ ਵਾਸੀਆਂ ਲਈ ਵੱਡੀ ਪ੍ਰੇਸ਼ਾਨੀ ਦਾ ਸਬੱਬ ਨਗਰ ਨਿਗਮ ਮੋਗਾ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।