20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਵਲੋਂ ਤਹਿਸੀਲਦਾਰ ਖ਼ਿਲਾਫ਼ ਰੋਸ ਧਰਨਾ 30 ਨੂੰ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮੋਗਾ ਵਿਖੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁੱਖ ਗੇਟ ਅੱਗੇ ਜ਼ਿਲ੍ਹਾ ਪ੍ਰਧਾਨ ਲਵਜੀਤ ਸਿੰਘ ਦੱਦਾਹੂਰ ਦੀ ਅਗਵਾਈ ਹੇਠ ਇਕੱਤਰ ਹੋਏ ਸੈਂਕੜੇ ਕਿਸਾਨਾਂ ਨੇ ਦੋਵਾਂ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰਾਂ ਦੇ ਪੁਤਲੇ ਫੂਕੇ।

ਅਜੀਤ ਡੈਸਕ 20-09-2026
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮੋਗਾ ਵਿਖੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁੱਖ ਗੇਟ ਅੱਗੇ ਜ਼ਿਲ੍ਹਾ ਪ੍ਰਧਾਨ ਲਵਜੀਤ ਸਿੰਘ ਦੱਦਾਹੂਰ ਦੀ ਅਗਵਾਈ ਹੇਠ ਇਕੱਤਰ ਹੋਏ ਸੈਂਕੜੇ ਕਿਸਾਨਾਂ ਨੇ ਦੋਵਾਂ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰਾਂ ਦੇ ਪੁਤਲੇ ਫੂਕੇ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਵਜੀਤ ਸਿੰਘ ਦੱਦਾਹੂਰ ਨੇ ਪੰਜਾਬ ਸਰਕਾਰ ‘ਤੇ ਕਿਸਾਨਾਂ ਨਾਲ ਲਗਾਤਾਰ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ‘ਤੇ ਹਨ, ਪਰ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਖਨੌਰੀ ਅਤੇ ਸ਼ੰਭੂ ਮੋਰਚਿਆਂ ਦੌਰਾਨ ਹੋਏ ਸਮਾਨ ਦੇ ਨੁਕਸਾਨ ਤੇ ਚੋਰੀ ਲਈ 3 ਕਰੋੜ 77 ਲੱਖ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਟਰੈਕਟਰ ਟਰਾਲੀਆਂ ਚੋਰੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ। ਪੰਜਾਬ ਦੀਆਂ ਕੋਆਪ੍ਰੇਟਿਵ ਅਤੇ ਲੈਂਡ ਮਾਰਗੇਜ ਬੈਂਕਾਂ ਵਿਚ ਕਿਸਾਨਾਂ ਤੋਂ ਲਏ ਗਏ ਸਕਿਉਰਿਟੀ ਚੈੱਕ ਵਾਪਸ ਕੀਤੇ ਜਾਣ ਅਤੇ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇ। ਪੰਜ ਫ਼ਸਲਾਂ ‘ਤੇ ਐਮ.ਐਸ.ਪੀ. ਦੇਣ ਦੇ ਕੀਤੇ ਵਾਅਦੇ ਨੂੰ ਜ਼ਮੀਨੀ ਪੱਧਰ ‘ਤੇ ਤੁਰੰਤ ਪੂਰਾ ਕੀਤਾ ਜਾਵੇ। 2027 ਦੀਆਂ ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਦੱਦਾਹੂਰ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿਚ ਜਦੋਂ ਮੰਤਰੀ ਅਤੇ ਵਿਧਾਇਕ ਪਿੰਡਾਂ ਵਿਚ ਵੋਟਾਂ ਮੰਗਣ ਆਉਣਗੇ ਤਾਂ ਕਿਸਾਨ ਉਨ੍ਹਾਂ ਦਾ ਪਿੰਡ-ਪਿੰਡ ਡਟ ਕੇ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵਿਰੋਧ ਕਰਨ ਵਾਲੇ ਆਮ ਲੋਕਾਂ ਅਤੇ ਕਿਸਾਨਾਂ ਦੀ ਆਵਾਜ਼ ਨੂੰ ਪੁਲਿਸ ਜਬਰ ਨਾਲ ਦਬਾਇਆ ਜਾ ਰਿਹਾ ਹੈ ਅਤੇ ਸੂਬੇ ਵਿਚ ਨਸ਼ਾ ਰਿਕਾਰਡ ਤੋੜ ਵੱਧ ਰਿਹਾ ਹੈ। ਇਸ ਵਿਰੋਧ ਪ੍ਰਦਰਸ਼ਨ ਵਿਚ ਜਗਮੀਤ ਸਿੰਘ ਦੱਦਾਹੂਰ, ਤਰਸੇਮ ਸਿੰਘ ਦੱਦਾਹੂਰ, ਰਤਨ ਸਿੰਘ ਮੱਲਕੇ, ਕਰਮ ਸਿੰਘ ਮੱਲਕੇ, ਮੱਖਣ ਸਿੰਘ ਝੰਡੇਆਣਾ, ਅਵਤਾਰ ਸਿੰਘ ਤਾਰੀ ਤਤਾਰੀਏ ਵਾਲਾ, ਤੇਜਿੰਦਰ ਸਿੰਘ ਬੱਬੂ ਕਪੂਰੇ, ਮਨਦੀਪ ਸਿੰਘ ਝੰਡੇਆਣਾ, ਡਾ. ਸੁਰਜੀਤ ਸਿੰਘ ਮੋਗਾ, ਸਤਨਾਮ ਸਿੰਘ ਮੋਗਾ ਅਤੇ ਗੁਰਨਾਮ ਸਿੰਘ ਕੋਰੇਵਾਲਾ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਮੁਸਲਿਮ ਭਾਈਚਾਰੇ ਵਲੋਂ ਜੁੰਮੇ ਦੀ ਨਮਾਜ਼ ਦਾ ਆਯੋਜਨ, ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ ਸ਼ਿਰਕਤ ਵਿਧਾਇਕਾ ਡਾ .... ਅਗਲੀ ਖ਼ਬਰ ‘ਆਪ’ ਸਰਕਾਰ ਵਾਅਦਿਆਂ ਨੂੰ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ-ਭੋਲਾ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।