20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਐਸ.ਬੀ.ਐਸ.ਐਸ. ਪਬਲਿਕ ਸਕੂਲ ਸੁਖਾਨੰਦ ਦੀਆਂ ਤਿੰਨ ਵਿਦਿਆਰਥਣਾਂ ਦੀ ਸਟੇਟ ਪੱਧਰੀ ਬੀਚ ਵਾਲੀਬਾਲ ਟੀਮ ’ਚ ਚੋਣ

ਠੱਠੀ ਭਾਈ, 19 ਸਤੰਬਰ(ਜਗਰੂਪ ਸਿੰਘ ਮਠਾੜੂ)-ਐਸ. ਬੀ.

ਅਜੀਤ ਡੈਸਕ 20-09-2026
ਠੱਠੀ ਭਾਈ, 19 ਸਤੰਬਰ(ਜਗਰੂਪ ਸਿੰਘ ਮਠਾੜੂ)-ਐਸ.ਬੀ.ਐਸ.ਐਸ. ਪਬਲਿਕ ਸਕੂਲ ਸੁਖਾਨੰਦ (ਮੋਗਾ) ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਦੀ ਅੰਡਰ-19 ਬੀਚ ਵਾਲੀਬਾਲ (ਲੜਕੀਆਂ) ਵਿਚ ਸਟੇਟ ਪੱਧਰ ‘ਤੇ ਚੋਣ ਹੋਈ ਹੈ। ਚੁਣੀਆਂ ਗਈਆਂ ਖਿਡਾਰਨਾਂ ਵਿਚ ਜਸਨੀਤ ਕੌਰ, ਨਵਜੋਤ ਕੌਰ ਅਤੇ ਜੈਸਮੀਨ ਕੌਰ ਸ਼ਾਮਲ ਹਨ। ਇਸ ਮੌਕੇ ਸਕੂਲ ਦੀ ਡਾਇਰੈਕਟਰ ਮੈਡਮ ਨੇ ਕਿਹਾ ਕਿ ਇਹ ਸਾਰੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਜਪਨੀਤ ਕੌਰ, ਨਵਜੋਤ ਕੌਰ ਅਤੇ ਜੈਸਮੀਨ ਕੌਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਸਕੂਲ ਹਮੇਸ਼ਾ ਹੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਸਕੂਲ ਡਾਇਰੈਕਟਰ ਮੈਡਮ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਤਿੰਨੇ ਵਿਦਿਆ ਰਥਣਾਂ ਸਟੇਟ ਪੱਧਰੀ ਮੁਕਾਬਲਿਆਂ ਵਿਚ ਵੀ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨਗੀਆਂ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਵੀ ਚੁਣੀਆਂ ਗਈਆਂ ਖਿਡਾਰਨਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਮੋਗਾ ਵਿਖੇ ਡੀ.ਸੀ. ਦਫ਼ਤਰ ਦੇ ਸਾਬਕਾ ਮੁਲਾਜ਼ਮਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਭਗਵਾਨ ਸ੍ਰੀ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।