20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਨੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ

ਮੋਗਾ, 19 ਸਤੰਬਰ (ਗੁਰਤੇਜ ਸਿੰਘ ਬੱਬੀ)-ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿਚ ਸਿਹਤ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣੇ ਹਨ। ਇਸ ਬਾਰੇ ਆਊਟ ਸੋਰਸ ਜਥੇਬੰਦੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਥੇਬੰਦੀ ਵਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਤਨਖਾਹਾਂ ਵਿਚ ਵਾਧੇ ਨੂੰ ਲੈ ਕੇ 31 ਅਗਸਤ ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਜਥੇਬੰਦੀ ਦੀਆਂ ਮੰਗਾਂ ਨਾ ਮੰਨਣ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ।

ਅਜੀਤ ਡੈਸਕ 20-09-2026
ਮੋਗਾ, 19 ਸਤੰਬਰ (ਗੁਰਤੇਜ ਸਿੰਘ ਬੱਬੀ)-ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿਚ ਸਿਹਤ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣੇ ਹਨ। ਇਸ ਬਾਰੇ ਆਊਟ ਸੋਰਸ ਜਥੇਬੰਦੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਥੇਬੰਦੀ ਵਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਤਨਖਾਹਾਂ ਵਿਚ ਵਾਧੇ ਨੂੰ ਲੈ ਕੇ 31 ਅਗਸਤ ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਜਥੇਬੰਦੀ ਦੀਆਂ ਮੰਗਾਂ ਨਾ ਮੰਨਣ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਵਿਚ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਵਲੋਂ ਸਹਿਮਤੀ ਨਾ ਬਣਨ ਕਰਕੇ ਆਊਟ ਸੋਰਸ ਮੁਲਾਜ਼ਮਾਂ ਵਿਚ ਕਾਫੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਜਥੇਬੰਦੀ ਆਗੂਆਂ ਨੇ ਸੂਬਾ ਪੱਧਰੀ ਮੀਟਿੰਗ ਕਰਕੇ ਇਹ ਫੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਹਰ ਜ਼ਿਲੇ੍ਹ ਵਿਚ ਲਗਾਤਾਰ ਸਿਹਤ ਮੰਤਰੀ ਪੰਜਾਬ ਦੇ ਪੁਤਲਾ ਫੂਕ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਸ ਦੇ ਤਹਿਤ ਜ਼ਿਲ੍ਹਾ ਮੋਗਾ ਵਿਖੇ ਸਿਵਲ ਸਰਜਨ ਦਫਤਰ ਅੱਗੇ ਸਿਹਤ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਕੱਚੇ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪੁਤਲਾ ਸਾੜਨ ਮੌਕੇ ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਪੈਫਲੈਂਟ ਵੰਡ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਵਦੀਪ ਕੌਰ, ਜ਼ਿਲ੍ਹਾ ਜਨਰਲ ਸਕੱਤਰ ਰਮਨਦੀਪ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਭਾਜਪਾ ਆਗੂਆਂ ’ਤੇ ਹਮਲੇ ਕਰਵਾ ਰਹੀ ਆਪ ਸਰਕਾਰ-ਮੁਖ਼ਤਿਆਰ ਸਿੰਘ ਸੰਧੂ ਅਗਲੀ ਖ਼ਬਰ ਗੁਰੂ ਨਾਨਕ ਮੋਦੀ ਖਾਨਾ ਦਾ ਹੋਇਆ 271 ਵਾਂ ਰਾਸ਼ਨ ਵੰਡ ਸਮਾਗਮ ਪਿਛਲੇ 22 ਸਾਲਾਂ ਤੋਂ ਲੋੜਵੰਦ ਪਰਿਵਾਰਾਂ ਨੂੰ ਦੇ ਰਹੇ ਹਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।