ਹਰਸਿਮਰਤ ਕੌਰ ਬਾਦਲ 24 ਨੂੰ ਬਾਘਾ ਪੁਰਾਣਾ ’ਚ
ਨੱਥੂਵਾਲਾ ਗਰਬੀ, 20 ਸਤੰਬਰ (ਨਵਦੀਪ ਸਿੰਘ)-24 ਸਤੰਬਰ ਦਿਨ ਵੀਰਵਾਰ ਨੂੰ ਅਕਾਲੀ ਦਲ ਬਾਦਲ ਵਲੋਂ ਰੱਖੇ ਗਏ ਰੋਸ ਪ੍ਰਦਰਸ਼ਨ ਵਿਚ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਬਾਘਾ ਪੁਰਾਣਾ ਵਿਖੇ ਪਹੁੰਚਣਗੇ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਅਕਾਲੀ ਦਲ ਬਾਦਲ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸਰਕਲ ਲੰਗੇਆਣਾ ਦੀ ਮੀਟਿੰਗ ਦੌਰਾਨ ਸਰਕਲ ਪ੍ਰਧਾਨ ਜਗਰੂਪ ਸਿੰਘ ਲੰਗੇਆਣਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
21-09-2026