21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਡੇਰਾ ਝਿੜੀ ਚੂਹੜਚੱਕ ਵਿਖੇ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ’ਤੇ ਤਿੰਨ ਦਿਨਾਂ ਧਾਰਮਿਕ ਸਮਾਗਮ

ਅਜੀਤਵਾਲ, 20 ਸਤੰਬਰ (ਹਰਦੇਵ ਸਿੰਘ ਮਾਨ)-ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਡੇਰਾ ਝਿੜੀ ਪਿੰਡ ਚੂਹੜਚੱਕ ਵਿਖੇ ਕਰਵਾਏ ਗਏ, ਜਿਸ ਦੌਰਾਨ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਅਤੇ ਭਾਈ ਹਰਜਿੰਦਰ ਸਿੰਘ ਗੁਰੂ ਕੀ ਮਟੀਲੀ ਵਾਲਿਆਂ ਦੇ ਜਥੇ ਵਲੋਂ ਰਾਤਰੀ ਦੀਵਾਨ ਸਜਾਏ ਗਏ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਵਿਚਾਰਾਂ ਨਾਲ ਗੁਰੂ ਇਤਿਹਾਸ ਨਾਲ ਜੋੜਿਆ ਗਿਆ। ਅਖੀਰਲੇ ਦਿਨ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਸਰਵਣ ਕਰਾਇਆ ਅਤੇ ਪ੍ਰਸਿੱਧ ਕਵੀਸ਼ਰ ਪੰਡਤ ਸੋਮਨਾਥ ਰੋਡਿਆਂ ਵਾਲਿਆਂ ਦੇ ਜਥੇ ਨੇ ਗੁਰੂ ਇਤਿਹਾਸ ਦੇ ਨਾਲ ਬਾਬਾ ਸ੍ਰੀ ਚੰਦ ਜੀ ਦੇ ਅਲੌਕਿਕ ਜੀਵਨ ਦਾ ਵਰਣਨ ਕਵੀਸ਼ਰੀ ਸਤਰਾਂ ਨਾਲ ਕੀਤਾ।

ਅਜੀਤ ਡੈਸਕ 21-09-2026
ਅਜੀਤਵਾਲ, 20 ਸਤੰਬਰ (ਹਰਦੇਵ ਸਿੰਘ ਮਾਨ)-ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਡੇਰਾ ਝਿੜੀ ਪਿੰਡ ਚੂਹੜਚੱਕ ਵਿਖੇ ਕਰਵਾਏ ਗਏ, ਜਿਸ ਦੌਰਾਨ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਅਤੇ ਭਾਈ ਹਰਜਿੰਦਰ ਸਿੰਘ ਗੁਰੂ ਕੀ ਮਟੀਲੀ ਵਾਲਿਆਂ ਦੇ ਜਥੇ ਵਲੋਂ ਰਾਤਰੀ ਦੀਵਾਨ ਸਜਾਏ ਗਏ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਵਿਚਾਰਾਂ ਨਾਲ ਗੁਰੂ ਇਤਿਹਾਸ ਨਾਲ ਜੋੜਿਆ ਗਿਆ। ਅਖੀਰਲੇ ਦਿਨ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਸਰਵਣ ਕਰਾਇਆ ਅਤੇ ਪ੍ਰਸਿੱਧ ਕਵੀਸ਼ਰ ਪੰਡਤ ਸੋਮਨਾਥ ਰੋਡਿਆਂ ਵਾਲਿਆਂ ਦੇ ਜਥੇ ਨੇ ਗੁਰੂ ਇਤਿਹਾਸ ਦੇ ਨਾਲ ਬਾਬਾ ਸ੍ਰੀ ਚੰਦ ਜੀ ਦੇ ਅਲੌਕਿਕ ਜੀਵਨ ਦਾ ਵਰਣਨ ਕਵੀਸ਼ਰੀ ਸਤਰਾਂ ਨਾਲ ਕੀਤਾ। ਉਪਰੰਤ ਸਜਾਏ ਧਾਰਮਿਕ ਦੀਵਾਨਾਂ ਸਮੇਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਨੇ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬਾਨਾਂ ਦੇ ਉੱਚ ਜੀਵਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਰਾਹੀਂ ਸੰਗਤਾਂ ਨੂੰ ਜੀਵਨ ਸੇਧ ਲੈਣ ਦੀ ਬੇਨਤੀ ਕੀਤੀ ਅਤੇ ਬਾਬਾ ਚੰਦ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ। ਅਸਥਾਨ ਦੇ ਮੁੱਖ ਸੇਵਾਦਾਰ ਮਹੰਤ ਨਿਰਵਾਣ ਸੁੱਧ ਮੁਨੀ ਨੇ ਆਈਆਂ ਧਾਰਮਿਕ ਸ਼ਖ਼ਸੀਅਤਾਂ, ਸੰਤ-ਮਹਾਂਪੁਰਸਾਂ, ਪੰਚਾਇਤੀ ਸ਼ਖ਼ਸੀਅਤਾਂ, ਇਲਾਕਾ ਤੇ ਨਗਰ ਵਾਸੀ ਸੰਗਤਾਂ ਨੂੰ ਵਧਾਈ ਦਿੰਦਿਆਂ ਜੀ ਆਇਆਂ ਆਖਿਆ। ਸਮਾਗਮ ਦੌਰਾਨ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ ਜਿੰਨਾਂ ਵਿਚ ਮਹੰਤ ਚਮਕੌਰ ਸਿੰਘ ਲੋਹਗੜ੍ਹ, ਮਹੰਤ ਨਰੈਣ ਗਿਰੀ ਰਾਮਪੁਰਾ ਫੂਲ, ਸੰਤ ਬਾਬਾ ਬਲਵਿੰਦਰ ਸਿੰਘ ਅਜੀਤਵਾਲ, ਮਹੰਤ ਗੁਰਦਿੱਤ ਸਿੰਘ ਬੱਧਨੀ, ਭਾਈ ਪਰਮਿੰਦਰ ਸਿੰਘ ਉੱਚਾ ਡੇਰਾ ਢੁੱਡੀਕੇ, ਮਹੰਤ ਸੁਖਪ੍ਰੀਤ ਸਿੰਘ ਰਾਜੇਆਣਾ, ਮਹੰਤ ਸੁੰਦਰ ਮੁਨੀ ਪੰਜਗਰਾਈਂ, ਮਹੰਤ ਸ਼ਿਵਰਾਓ ਧਰਮਕੋਟ, ਮਹੰਤ ਗੁਰਵੰਤ ਸਿੰਘ ਰੌਂਤਾ, ਮਹੰਤ ਜਗਦੇਵ ਮੁਨੀ ਖਾਈ, ਮਹੰਤ ਗੰਗਾ ਰਾਮ ਕੋਠਾ ਗੁਰੂ, ਮਹੰਤ ਪੁਜਾਰੀ ਦਾਸ ਡੋਡ, ਭਾਈ ਜਤਿੰਦ ਰਪਾਲ ਸਿੰਘ ਪਟਨਾ ਸਾਹਿਬ ਵਾਲੇ ਪ੍ਰਧਾਨ ਗੁਰਮਤਿ ਰਾਗੀ ਸਭਾ (ਸ਼ਹਿਰੀ), ਜਥੇਦਾਰ ਕੁਲਦੀਪ ਸਿੰਘ ਚੂਹੜਚੱਕ ਸਮੇਤ ਹੋਰ ਪ੍ਰਮੁੱਖ ਅਤੇ ਪੰਚਾਇਤੀ ਸ਼ਖ਼ਸੀਅਤਾਂ, ਇਲਾਕਾ ਅਤੇ ਨਗਰ ਵਾਸੀ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਲਗਵਾਈਆਂ। ਸਟੇਜ ਦੀ ਸੇਵਾ ਭਾਈ ਗੁਰਚਰਨ ਸਿੰਘ ਬੀੜ ਰਾਊਕੇ ਵਾਲਿਆਂ ਨੇ ਨਿਭਾਈ। ਅਸਥਾਨ ਵਲੋਂ ਆਏ ਮਹਾਂਪੁਰਸ਼ਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ ਅਤੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਨੀ ਗਿੱਲ ਦੀ ਅਗਵਾਈ ਵਿਚ ਸਰਕਲ ਘੱਲ ਕਲਾਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਮੋਗਾ ਵਲੋਂ ਪਨੀਰ ਫ਼ੈਕਟਰੀ, ਮਿਠਾਈਆਂ ਦੀਆਂ ਦੁਕਾਨਾਂ ਅਤੇ ਬੇਕਰੀਆਂ ’ਤੇ ਕੀਤੀ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।