22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਨੇ ਸਿਵਲ ਹਸਪਤਾਲ ਮੋਗਾ ਦੀ ਚੈਕਿੰਗ ਕੀਤੀ

ਮੋਗਾ, 21 ਸਤੰਬਰ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਹਸਪਤਾਲਾਂ ਵਿਚ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਲਗਾਤਾਰ ਨਿਰੀਖਣ ਕੀਤੇ ਜਾ ਰਹੇ ਹਨ। ਇਸੇ ਤਹਿਤ ਸਿਵਲ ਸਰਜਨ ਮੋਗਾ ਡਾ.

ਅਜੀਤ ਡੈਸਕ 22-09-2026
ਮੋਗਾ, 21 ਸਤੰਬਰ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਹਸਪਤਾਲਾਂ ਵਿਚ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਲਗਾਤਾਰ ਨਿਰੀਖਣ ਕੀਤੇ ਜਾ ਰਹੇ ਹਨ। ਇਸੇ ਤਹਿਤ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਨੇ ਸਿਵਲ ਹਸਪਤਾਲ ਮੋਗਾ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਸਿਵਲ ਸਰਜਨ ਵਲੋਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਸਟਾਫ ਦੀ ਹਾਜ਼ਰੀ, ਸਫਾਈ ਪ੍ਰਬੰਧਾਂ ਅਤੇ ਹਸਪਤਾਲ ਵਿਚ ਚੱਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਹਸਪਤਾਲ ਵਿਚ ਮਿਲ ਰਹੀਆਂ ਸਹੂਲਤਾਂ ਸਬੰਧੀ ਫੀਡ ਬੈਕ ਵੀ ਹਾਸਲ ਕੀਤਾ। ਡਾ. ਅਸ਼ੋਕ ਸਿੰਗਲਾ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਸਟਾਫ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ। ਸਿਵਲ ਸਰਜਨ ਨੇ ਸਟਾਫ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਅਤੇ ਸਹੂਲਤਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕ... ਅਗਲੀ ਖ਼ਬਰ ਮਾਤਾ ਗੁਰਦੇਵ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।