24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਦੀ ਅਗਵਾਈ ’ਚ ਆਗੂਆਂ ਤੇ ਵਰਕਰਾਂ ਨੇ ਕੀਤੀ ਅਹਿਮ ਮੀਟਿੰਗ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਵਿਰੋਧੀ ਪਾਰਟੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ-ਪ੍ਰਧਾਨ ਗੁਰਪ੍ਰੀਤ ਸਿੰਘ ਧਾਲੀਵਾਲ

ਬੱਧਨੀ ਕਲਾਂ, 22 ਸਤੰਬਰ (ਸੰਜੀਵ ਕੋਛੜ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਵਿਰੋਧੀ ਪਾਰਟੀਆਂ ਦੇ ਸਭ ਭਰਮ ਭੁਲੇਖੇ ਦੂਰ ਕਰ ਦੇਵੇਗੀ ਕਿਉਂਕਿ ਜਿਸ ਤਰ੍ਹਾਂ ਇਸ ਵਾਰ ਆਪ ਪਾਰਟੀ ਨੇ ਝੂਠ ਦੇ ਸਹਾਰੇ ਰਾਜ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਹੈ ਉਸ ਤੋਂ ਸਾਰੇ ਲੋਕ ਭਲੀ ਭਾਂਤੀ ਜਾਣੂੰ ਹਨ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੀ ਅਗਵਾਈ ’ਚ ਆਗੂਆਂ ਤੇ ਵਰਕਰਾਂ ਨਾਲ ਕਸਬਾ ਬੱਧਨੀ ਕਲਾਂ ਵਿਖੇ ਕੀਤੀ ਅਹਿਮ ਮੀਟਿੰਗ ਦੌਰਾਨ ਕੀਤਾ| ਇਸ ਸਮੇਂ ਰੁਪਿੰਦਰ ਸਿੰਘ ਦੀਨਾਂ ਬਲਾਕ ਪ੍ਰਧਾਨ, ਗੁਰਸੇਵਕ ਸਿੰਘ ਮੀਨੀਆਂ ਆਦਿ ਨੇ ਸੰਬੋਧਨ ਕਰਦਿਆਂ ਜਿੱਥੇ ਵਿਰੋਧੀ ਪਾਰਟੀਆਂ ’ਤੇ ਤੰਜ ਕੱਸੇ ਉੱਥੇ ਹੀ ਉਨ੍ਹਾਂ ਕਾਂਗਰਸ ਪਾਰਟੀ ਨੂੰ ਜਿਤਾਉਣ ਅਤੇ ਭੁਪਿੰਦਰ ਸਿੰਘ ਸਾਹੋਕੇ ਦੇ ਨਾਲ ਚੱਲਦਿਆਂ ਦਿਨ ਰਾਤ ਇਕ ਕਰਨ ਦਾ ਭਰੋਸਾ ਦਿੱਤਾ| ਭੁਪਿੰਦਰ ਸਿੰਘ ਸਾਹੋਕੇ ਨੇ ਵਰਕਰਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ’ਤੇ ਮਿਹਨਤ ਕਰਨ ਵਾਲੇ ਹਰ ਵਰਕਰ ਦਾ ਮੁੱਲ ਪਵੇਗਾ ਅਤੇ ਮਾਣ ਸਨਮਾਨ ਕੀਤਾ ਜਾਵੇਗਾ| ਸਟੇਜ ਦੀ ਭੂਮਿਕਾ ਬਲਦੇਵ ਸਿੰਘ ਭੰਗੂ ਨੇ ਬਾਖੂਬੀ ਨਿਭਾਉਂਦਿਆਂ ਸਾਰਿਆਂ ਦਾ ਧੰਨਵਾਦ ਕੀਤਾ| ਇਸ ਮੌਕੇ ਗੁਰਪ੍ਰੀਤ ਸਿੰਘ ਧਾਲੀਵਾਲ ਇਕਾਈ ਪ੍ਰਧਾਨ, ਰਾਮ ਨਿਵਾਸ ਗੋਇਲ, ਅਮਨਦੀਪ ਸਿੰਘ ਬੰਟੀ ਵਾਈਸ ਪ੍ਰਧਾਨ, ਅਮਰ ਸਿੰਘ ਧਾਲੀਵਾਲ, ਕੁਲਦੀਪ ਸਿੰਘ ਮਿਆਣਾ ਕੌਂਸਲਰ, ਚੌਧਰੀ ਬੂਟਾ ਸਿੰਘ, ਗੁਰਨਾਮ ਸਿੰਘ ਗਾਮਾ ਕੌਂਸਲਰ, ਬਲਦੇਵ ਸਿੰਘ ਭੰਗੂ, ਬਲਵਿੰਦਰ ਸਿੰਘ ਭੰਗੂ ਸਾਬਕਾ ਕੌਂਸਲਰ, ਗੁਰਜੰਟ ਸਿੰਘ ਸਾਬਕਾ ਕੌਂਸਲਰ, ਦਲੀਪ ਕੁਮਾਰ ਆੜ੍ਹਤੀ, ਬਲਜੀਤ ਸਿੰਘ ਮਿਆਣਾ, ਨਵੀਨ ਗੋਇਲ, ਚੌਧਰੀ ਸਤਨਾਮ ਸਿੰਘ, ਯਾਦਵਿੰਦਰ ਸਿੰਘ ਯਾਦੀ, ਬਿੱਟੂ ਨੰਬਰਦਾਰ, ਚਮਕੌਰ ਸਿੰਘ, ਰੇਸ਼ਮ ਸਿੰਘ, ਸੁਖਦੇਵ ਸਿੰਘ, ਸਵਰਨਜੀਤ ਸਿੰਘ ਬਾਬੇ ਕੇ, ਮੇਜਰ ਸਿੰਘ ਸਮੇਤ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ|

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਝੰਡੇਆਣਾ ਸਰਕੀ ਵਿਖੇ ਪਰਾਲੀ ਅਤੇ ਵਾਤਾਵਰਨ ਸੰਭਾਲ ਕੈਂਪ ਆਯੋਜਿਤ ਅਗਲੀ ਖ਼ਬਰ ਸੂਬਾ ਮੀਤ ਪ੍ਰਧਾਨ ਅਲੀਪੁਰ ਦਾ ਨਾਂਅ ਨਜਾਇਜ਼ ਤੌਰ ’ਤੇ ਪਰਚੇ ’ਚ ਨਾਮਜ਼ਦ ਕਰਨ ਖਿਲਾਫ ਦਿੱਤਾ ਜਾਵੇਗਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।