24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਵਿਦਿਆਰਥੀਆਂ ਵੱਲੋਂ ਵਿੱਦਿਅਕ ਤੇ ਮਨੋਰੰਜਕ ਟੂਰ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਮਨੋਰੰਜਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਲੂ ਆਈਜ਼ ਵਾਟਰ ਪਾਰਕ ਲਿਜਾਇਆ ਗਿਆ, ਜਿੱਥੇ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਦਾ ਖੂਬ ਆਨੰਦ ਮਾਣਿਆ।

ਅਜੀਤ ਡੈਸਕ 23-09-2026
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਮਨੋਰੰਜਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਲੂ ਆਈਜ਼ ਵਾਟਰ ਪਾਰਕ ਲਿਜਾਇਆ ਗਿਆ, ਜਿੱਥੇ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਦਾ ਖੂਬ ਆਨੰਦ ਮਾਣਿਆ। ਇਸੇ ਦਿਨ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿੱਦਿਅਕ ਟੂਰ ਦਾ ਪ੍ਰਬੰਧ ਕੀਤਾ ਗਿਆ। ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਕਰਕੇ ਵਿਗਿਆਨ ਨਾਲ ਸਬੰਧਿਤ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਸਪੇਸ ਅਤੇ ਐਵੀਏਸ਼ਨ ਗੈਲਰੀ ਦੇਖੀ ਜਿਸ ਵਿਚ ਰਾਕੇਟ, ਸੈਟੇਲਾਈਟ ਅਤੇ ਹਵਾਈ ਜਹਾਜ਼ਾਂ ਦੇ ਮਾਡਲ, ਊਰਜਾ ਪਾਵਰ ਵਿਚ ਸੋਲਰ ਐਨਰਜੀ, ਵਿੰਡ ਐਨਰਜੀ ਬਾਰੇ ਜਾਣਿਆ। ਇਸ ਦੇ ਨਾਲ ਹੀ ਇਵੋਲਿਊਸ਼ਨ ਗੈਲਰੀ ਦੇਖੀ ਜਿਸ ਵਿਚ ਵਿਦਿਆਰਥੀਆਂ ਨੇ ਮਨੁੱਖੀ ਵਿਕਾਸ ਦੀ ਕਹਾਣੀ ਸਮਝੀ। ਇਥੋਂ ਦੀ ਖ਼ਾਸ ਆਕਰਸ਼ਨ ਦਾ ਕੇਂਦਰ ਲੇਜ਼ਰ ਸ਼ੋਰ, ਤਾਰਾ ਮੰਡਲ , ਜਲਵਾਯੂ ਪਰਿਵਰਤਨ ਥੀਏਟਰ ਥ੍ਰੀ ਡੀ ਆਈਮੇਕਸ ਥੀਏਟਰ, ਅਤੇ ਡਾਇਨਾਸੋਰ ਪਾਰਕ ਰਹੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਰੰਗਲਾ ਪੰਜਾਬ ਦਾ ਵੀ ਦੌਰਾ ਵੀ ਕੀਤਾ ਅਤੇ ਪੰਜਾਬੀ ਸਭਿਆਚਾਰ ਤੇ ਵਿਰਸੇ ਨਾਲ ਜਾਣੂੰ ਹੋਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਨਵੀਆਂ ਚੀਜ਼ਾਂ ਸਿੱਖਣ ਦੀ ਰੁਚੀ, ਟੀਮ ਭਾਵਨਾ ਅਤੇ ਵਿਹਾਰਕ ਸਮਝ ਨੂੰ ਵੀ ਵਿਕਸਿਤ ਕਰਦੇ ਹਨ।
ਪਿਛਲੀ ਖ਼ਬਰ ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਮੋਗਾ ਵਿਖੇ ਹੋਈ ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸੰਗਠਨ ਅਹੁਦੇਦਾਰਾਂ ਤੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।