24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੰਨੀ ਗਿੱਲ ਵਲੋਂ ਵਰਕਰਾਂ ਤੇ ਬੀਬੀਆਂ ਨੂੰ ਭਲਕੇ ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ’ਚ ਪੁੱਜਣ ਦੀ ਅਪੀਲ ਕਿਹਾ, ਭਗਵੰਤ ਮਾਨ ਦੀ ਮੋਗਾ ’ਚ ਪੋਲ ਖੋਲ੍ਹਣਗੇ ਬੀਬਾ ਹਰਸਿਮਰਤ ਕੌਰ ਬਾਦਲ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੂਰੇ ਪੰਜਾਬ ਵਿਚ ਲੋਕਾਂ ਨੂੰ ਲਾਰਿਆਂ ਵਿਚ ਲਗਾ ਕੇ ਸੱਤਾ ਵਿਚ ਆਈ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗਲਤ ਨੀਤੀਆਂ ਦੀ ਪੋਲ ਖੋਹਲ ਦਿਆਂ ਪੰਜਾਬ ਬਚਾਓ ਯਾਤਰਾ ਕੱਢੀਆਂ ਗਈਆਂ ਉੱਥੇ ਹੁਣ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੀ ਮੈਦਾਨ ਵਿਚ ਉੱਤਰ ਆਏ ਹਨ ਅਤੇ ਉਹ ਭਲਕੇ 24 ਸਤੰਬਰ ਦਿਨ ਵੀਰਵਾਰ ਨੂੰ ਦੁਪਹਿਰ ਇਕ ਵਜੇ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਧਰਨਾ ਲਗਾਉਣਗੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਪੰਜਾਬ ਦੀਆਂ ਬੀਬੀਆਂ ਦੇ ਖਾਤਿਆਂ ਵਿਚ ਹਜਾਰ- 1500 ਰੁਪਏ ਪਾ ਕੇ ਜੋ ਔਰਤ ਵਰਗ ਨੂੰ ਇਕ ਸਾਜ਼ਿਸ਼ ਤਹਿਤ ਗੁਮਰਾਹ ਕਰਨ ਦਾ ਯਤਨ ਕੀਤਾ ਗਿਆ ਹੈ, ਦੇ ਸਬੰਧ ਵਿਚ ਹੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਧਰਨਾ ਲਗਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 23-09-2026
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੂਰੇ ਪੰਜਾਬ ਵਿਚ ਲੋਕਾਂ ਨੂੰ ਲਾਰਿਆਂ ਵਿਚ ਲਗਾ ਕੇ ਸੱਤਾ ਵਿਚ ਆਈ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗਲਤ ਨੀਤੀਆਂ ਦੀ ਪੋਲ ਖੋਹਲ ਦਿਆਂ ਪੰਜਾਬ ਬਚਾਓ ਯਾਤਰਾ ਕੱਢੀਆਂ ਗਈਆਂ ਉੱਥੇ ਹੁਣ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੀ ਮੈਦਾਨ ਵਿਚ ਉੱਤਰ ਆਏ ਹਨ ਅਤੇ ਉਹ ਭਲਕੇ 24 ਸਤੰਬਰ ਦਿਨ ਵੀਰਵਾਰ ਨੂੰ ਦੁਪਹਿਰ ਇਕ ਵਜੇ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਧਰਨਾ ਲਗਾਉਣਗੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਪੰਜਾਬ ਦੀਆਂ ਬੀਬੀਆਂ ਦੇ ਖਾਤਿਆਂ ਵਿਚ ਹਜਾਰ- 1500 ਰੁਪਏ ਪਾ ਕੇ ਜੋ ਔਰਤ ਵਰਗ ਨੂੰ ਇਕ ਸਾਜ਼ਿਸ਼ ਤਹਿਤ ਗੁਮਰਾਹ ਕਰਨ ਦਾ ਯਤਨ ਕੀਤਾ ਗਿਆ ਹੈ, ਦੇ ਸਬੰਧ ਵਿਚ ਹੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਧਰਨਾ ਲਗਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪਹਿਲਾਂ ਵੀ ਲੋਕਾਂ ਨਾਲ ਗੁਮਰਾਹਕੁਨ ਪ੍ਰਚਾਰ ਕਰਕੇ ਅਤੇ ਲੋਕਾਂ ਨੂੰ ਧੋਖੇ ਤੇ ਝੂਠ ਫ਼ਰੇਬ ਮਾਰ ਕੇ ਸਤਾ ‘ਤੇ ਕਾਬਜ਼ ਹੋ ਗਈ ਅਤੇ ਹੁਣ ਵੀ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਇਸ ਵਾਰ ਸੂਬੇ ਦੇ ਲੋਕ ਇਨ੍ਹਾਂ ਆਪ ਵਾਲਿਆਂ ਦੇ ਝਾਂਸੇ ਵਿਚ ਨਹੀਂ ਆਉਣਗੇ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਸੰਨੀ ਗਿੱਲ ਨੇ ਹਲਕੇ ਦੇ ਆਗੂਆਂ ਤੇ ਵਰਕਰਾਂ ਖ਼ਾਸ ਕਰਕੇ ਬੀਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ’ਚ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਲੰਢੇਕੇ ਵਿਖੇ ਗੁਰਦੁਆਰਾ ਸਰੋਵਰ ਸਾਧੂਆਣਾ ਸਾਹਿਬ ਦੀ ਮੁੱਖ ਸੜਕ ‘ਤੇ ਪਾਈਪ ਲਾਈਨ ਦਾ ਕੰਮ ਮੁਕੰਮਲ-ਵਿਧਾ... ਅਗਲੀ ਖ਼ਬਰ ਮੋਗਾ ’ਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 28 ਤੋਂ ਵੱਖ-ਵੱਖ ਖੇਡਾਂ ’ਚ ਸਾਰੇ ਉਮਰ ਵਰਗਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।