23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਨੋਰੰਜਨ ਟੂਰ ਲਗਾਇਆ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਇਮਤਿਹਾਨਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਅਤੇ ਤਾਜ਼ਗੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਮਨੋਰੰਜਕ ਟੂਰ ਦਾ ਪ੍ਰਬੰਧ ਕੀਤਾ ਗਿਆ। ਇਸ ਤਹਿਤ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫਨ ਆਈਲੈਂਡ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਵੱਖ-ਵੱਖ ਰਾਈਡਜ਼ ਦਾ ਆਨੰਦ ਮਾਣਿਆ ਅਤੇ ਵਾਟਰ ਪਾਰਕ ਦੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 23-09-2026
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਇਮਤਿਹਾਨਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਅਤੇ ਤਾਜ਼ਗੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਮਨੋਰੰਜਕ ਟੂਰ ਦਾ ਪ੍ਰਬੰਧ ਕੀਤਾ ਗਿਆ। ਇਸ ਤਹਿਤ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫਨ ਆਈਲੈਂਡ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਵੱਖ-ਵੱਖ ਰਾਈਡਜ਼ ਦਾ ਆਨੰਦ ਮਾਣਿਆ ਅਤੇ ਵਾਟਰ ਪਾਰਕ ਦੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸੇ ਤਰ੍ਹਾਂ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਛੋਟੇ ਵਿਦਿਆਰਥੀਆਂ ਲਈ ਸਕੂਲ ਕੈਂਪਸ ਵਿਚ ਹੀ ਵੱਖ-ਵੱਖ ਮਨੋਰੰਜਕ ਰਾਈਡਜ਼ ਅਤੇ ਵਾਟਰ ਪਾਰਕ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਬੱਚਿਆਂ ਨੇ ਵੱਖ-ਵੱਖ ਝੂਲਿਆਂ ਅਤੇ ਪਾਣੀ ਨਾਲ ਜੁੜੀਆਂ ਮਨੋਰੰਜਕ ਗਤੀਵਿਧੀਆਂ ਦਾ ਖੂਬ ਆਨੰਦ ਮਾਣਿਆ। ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਕਿਹਾ ਕਿ ਅਜਿਹ ੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਤਣਾਅ ਤੋਂ ਰਾਹਤ ਦੇਣ ਦੇ ਨਾਲ-ਨਾਲ ਉਨ੍ਹਾਂ ਵਿਚ ਆਪਸੀ ਸਾਂਝ, ਖ਼ੁਸ਼ੀ ਅਤੇ ਟੀਮ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਸਮੂਹ ਵਿਦਿਆਰਥੀਆਂ ਨੇ ਇਸ ਮਨੋਰੰਜਨ ਭਰੇ ਦਿਨ ਨੂੰ ਯਾਦਗਾਰ ਬਣਾਇਆ।
ਪਿਛਲੀ ਖ਼ਬਰ ਪੀਰ ਗੌਂਸ ਪਾਕ ਦੀ ਯਾਦ ’ਚ ਧਾਰਮਿਕ ਦੀਵਾਨ ਭਲਕੇ ਅਗਲੀ ਖ਼ਬਰ ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਅੱਜ ਮਨਾਏ ਜਾ ਰਹੇ ਪੰਜਾਬ ਦਿਵਸ ਦੀਆਂ ਤਿਆਰੀਆਂ ਮੁਕੰਮਲ-ਚੇਅਰਮੈਨ ਬਰਾੜ ਦਰਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।