26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਟੀ.ਐਲ.ਐਫ. ਸਕੂਲ ਦੀ ਨਿਸ਼ਾਨੇਬਾਜ਼ ਸਹਿਜਲੀਨ ਕੌਰ ਨੇ 35ਵੀਂ ਅਖਿਲ ਭਾਰਤੀ ਜੀ.ਵੀ. ਮਾਵਲੰਕਰ ਨਿਸ਼ਾਨੇਬਾਜ਼ੀ ਮੁਕਾਬਲੇ ’ਚ ਮਾਰੀ ਬਾਜ਼ੀ-ਚੇਅਰਮੈਨ ਇੰਜੀ. ਜਨੇਸ਼ ਗਰਗ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

ਟੀ.ਐਲ.ਐਫ. ਸਕੂਲ ਦੀ ਨਿਸ਼ਾਨੇਬਾਜ਼ ਸਹਿਜਲੀਨ ਕੌਰ ਨੇ 35ਵੀਂ ਅਖਿਲ ਭਾਰਤੀ ਜੀ.ਵੀ. ਮਾਵਲੰਕਰ ਨਿਸ਼ਾਨੇਬਾਜ਼ੀ ਮੁਕਾਬਲੇ ’ਚ ਮਾਰੀ ਬਾਜ਼ੀ-ਚੇਅਰਮੈਨ ਇੰਜੀ. ਜਨੇਸ਼ ਗਰਗ 26-09-2026
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਟੀ.ਐਲ.ਐਫ. ਸਕੂਲ ਦੀ ਹੋਣਹਾਰ ਨਿਸ਼ਾਨੇਬਾਜ਼ ਸਹਿਜਲੀਨ ਕੌਰ ਨੇ ਮੋਹਾਲੀ ਵਿਖੇ ਕਰਵਾਏ ਗਏ 35ਵੇਂ ਅਖਿਲ ਭਾਰਤੀ ਜੀ.ਵੀ. ਮਾਵਲੰਕਰ ਨਿਸ਼ਾਨੇਬਾਜ਼ੀ ਮੁਕਾਬਲੇ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਦੱਸਿਆ ਕਿ 16 ਸਤੰਬਰ ਨੂੰ ਮੋਹਾਲੀ ਨਿਸ਼ਾਨੇਬਾਜ਼ੀ ਕੰਪਲੈਕਸ ਵਿਖੇ ਕਰਵਾਏ ਗਏ ਇਸ ਵੱਕਾਰੀ ਮੁਕਾਬਲੇ ਦੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਵਿਚ ਸਹਿਜਲੀਨ ਕੌਰ ਨੇ 400 ਵਿਚੋਂ 372 ਅੰਕ ਹਾਸਲ ਕੀਤੇ। ਖ਼ਾਸ ਗੱਲ ਇਹ ਰਹੀ ਕਿ ਸਹਿਜਲੀਨ ਨੇ ਇਹ ਉਪਲਬਧੀ ਮਹਿਜ਼ ਇਕ ਮਹੀਨੇ ਦੀ ਸਿਖਲਾਈ ਤੋਂ ਬਾਅਦ ਹਾਸਲ ਕੀਤੀ। ਦੇਸ਼ ਭਰ ਤੋਂ ਇਸ ਮੁਕਾਬਲੇ ਵਿਚ ਕੁੱਲ 2688 ਨਿਸ਼ਾਨੇਬਾਜ਼ਾਂ ਨੇ ਭਾਗ ਲਿਆ। ਸਕੂਲ ਪ੍ਰਬੰਧਨ ਨੇ ਕਿਹਾ ਕਿ ਇੰਨੇ ਥੋੜ੍ਹੇ ਸਮੇਂ ਦੀ ਸਿਖਲਾਈ ਦੌਰਾਨ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਨਿਰਧਾਰਿਤ ਯੋਗਤਾ ਅੰਕ ਹਾਸਲ ਕਰਨਾ ਵਿਦਿਆਰਥਣ ਦੀ ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਸਕੂਲ ਵਲੋਂ ਸਹਿਜਲੀਨ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਸ ਦੇ ਉੱਜਲ ਖੇਡ ਭਵਿੱਖ ਦੀ ਕਾਮਨਾ ਕੀਤੀ ਗਈ। ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਸਹਿਜਲੀਨ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਤੱਕ ਸੀਮਤ ਰੱਖਣਾ ਸਕੂਲ ਦੀ ਸੋਚ ਨਹੀਂ ਹੈ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਸਹਿਜਲੀਨ ਕੌਰ ਦੀ ਉਪਲਬਧੀ ਵਿਸ਼ੇਸ਼ ਤੌਰ ‘ਤੇ ਪ੍ਰੇਰਨਾਦਾਇਕ ਹੈ, ਕਿਉਂਕਿ ਉਸ ਨੇ ਨਿਸ਼ਾਨੇਬਾਜ਼ੀ ਦੀ ਸਿਖਲਾਈ ਸ਼ੁਰੂ ਕਰਨ ਦੇ ਥੋੜ੍ਹੇ ਸਮੇਂ ਬਾਅਦ ਹੀ ਰਾਸ਼ਟਰੀ ਪੱਧਰ ਦੇ ਮੰਚ ‘ਤੇ ਆਪਣੀ ਪ੍ਰਤਿਭਾ ਸਾਬਤ ਕੀਤੀ ਹੈ। ਸਕੂਲ ਪ੍ਰਬੰਧਨ ਵਲੋਂ ਸਹਿਜਲੀਨ ਕੌਰ, ਉਸ ਦੇ ਪਰਿਵਾਰ ਅਤੇ ਕੋਚਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਗਈ ਅਤੇ ਉਸ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਪਿੰਡ ਰੌਂਤਾ ’ਚ ਵਾਰਡ ਨੰਬਰ 3 ਦੀ ਇੰਟਰਲਾਕ ਗਲੀ ਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਸੂਬਾ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ’ਚ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।