26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਖੂਨਦਾਨ ਕੈਂਪ ਲੱਗਾ

ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਐਨ. ਐਸ.

ਅਜੀਤ ਡੈਸਕ 26-09-2026
ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਐਨ.ਐਸ.ਐਸ. ਦੇ ਸਥਾਪਨਾ ਦਿਵਸ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਕਾਲਜ ਦੇ ਰੈੱਡ ਰਿਬਨ ਕਲੱਬ, ਐਨ.ਐਸ.ਐਸ. ਯੂਨਿਟ ਦੇ ਨੋਡਲ ਅਫਸਰ ਪ੍ਰੋਫੈਸਰ ਅਨੂਪਮ ਬਾਂਸਲ, ਪ੍ਰੋਗਰਾਮ ਅਫਸਰ ਪ੍ਰੋਫੈਸਰ ਅਮਨਦੀਪ ਕੌਰ ਅਤੇ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਬਲੱਡ ਸੈਂਟਰ ਆਫ ਗੁਰੂ ਨਾਨਕ ਦੇਵ ਚੈਰੀਟੇਬਲ ਬਲੱਡ ਬੈਂਕ ਬਠਿੰਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕੈਂਪ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪ੍ਰਸਿੱਧ ਲੋਕ ਗਾਇਕ ਹਰਿੰਦਰ ਸੰਧੂ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਖੂਨ ਦਾਨ ਕਰਕੇ ਇਸ ਸੇਵਾ ਮੁਹਿੰਮ ਵਿਚ ਵਧ ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਕੈਂਪ ਦੇ ਮੁੱਖ ਮਹਿਮਾਨ ਹਰਿੰਦਰ ਸੰਧੂ ਦੇ ਨਾਲ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਬਾਬਾ ਜਗਦੇਵ ਸਿੰਘ ਜੱਗਾ, ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ, ਅਧਿਆਪਕਾਂ, ਡਰਾਈਵਰਾਂ, ਕਰਮਚਾਰੀਆਂ ਤੇ ਕਈ ਪਤਵੰਤੇ ਸੱਜਣਾਂ ਨੇ ਖੂਨਦਾਨ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਗੱਬੀ ਨੇ ਸੰਸਥਾ ਵਲੋਂ ਖੂਨਦਾਨ ਕੈਂਪ ਦੇ ਸਾਰੇ ਪ੍ਰਬੰਧਕਾਂ ਅਤੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ| ਸੰਸਥਾ ਵਲੋਂ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੇਵ ਸਿੰਘ, ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਜੱਸਾ ਸਿੰਘ, ਚਰਨਜੀਤ ਸਿੰਘ ਸਿੱਧੂ, ਦਿਆ ਸਿੰਘ, ਅਜਮੇਰ ਸਿੰਘ ਦੇ ਨਾਲ ਸੁਖਾਨੰਦ ਸੰਸਥਾਵਾਂ ਦਾ ਸਟਾਫ਼ ਤੇ ਵਿਦਿਆਰਥਣਾਂ ਖੂਨਦਾਨ ਕੈਂਪ ਦਾ ਅਹਿਮ ਹਿੱਸਾ ਬਣੇ। ਅੰਤ ਵਿਚ ਹਰਿੰਦਰ ਸੰਧੂ ਅਤੇ ਜਸਵੰਤ ਭੋਲਾ ਦੀ ਗਾਇਕੀ ਨੇ ਰੰਗ ਬੰਨ੍ਹਿਆ।
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਮੋਗਾ ਰਾਸ਼ਟਰੀ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਅਗਲੀ ਖ਼ਬਰ ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।