29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹੋਲੀ ਹਾਰਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਅਜੀਤਵਾਲ, 28 ਸਤੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਸਮੇਂ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਸ਼ਰਧਾ ਦੇ ਫੁਲ ਭੇਟ ਕੀਤੇ।

ਅਜੀਤ ਡੈਸਕ 29-09-2026
ਅਜੀਤਵਾਲ, 28 ਸਤੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਸਮੇਂ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਸ਼ਰਧਾ ਦੇ ਫੁਲ ਭੇਟ ਕੀਤੇ। ਸਮਾਗਮ ਦੌਰਾਨ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਉਨ੍ਹਾਂ ਦੇ ਇਨਕਲਾਬੀ ਵਿਚਾਰਾਂ ਅਤੇ ਦੇਸ਼ ਦੀ ਆਜ਼ਾਦੀ ਵਿਚ ਪਾਏ ਅਹਿਮ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ, ਪ੍ਰਬੰਧਕੀ ਕਮੇਟੀ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ ਤੇ ਰਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੇ ਵਿਚਾਰਧਾਰਾ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਸਿੱਖਿਆ ਨੂੰ ਅਧਿਆਪਕ ਵਰਗ ਆਪਣਾ ਮੁੱਢਲਾ ਫਰਜ਼ ਸਮਝੇ।
ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।