30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹਾਦਸਾ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਵਾਲੇ ‘ਰਾਹ-ਵੀਰਾਂ’ ਨੂੰ ਮਿਲੇਗੀ 25,000 ਦੀ ਪ੍ਰੋਤਸਾਹਨ ਰਾਸ਼ੀ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਸੜਕ ਹਾਦਸਿਆਂ ਦੌਰਾਨ ਜ਼ਖਮੀ ਵਿਅਕਤੀਆਂ ਦੀ ਤੁਰੰਤ ਮਦਦ ਕਰਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਤੱਕ ਪਹੁੰਚਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ‘ਰਾਹ-ਵੀਰ’ ਬਣ ਕੇ ਹਾਦਸਾ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਲਾਗੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਗ ਰਾਹ-ਵੀਰ ਨੂੰ 25,000 ਦੀ ਵਿੱਤੀ ਪ੍ਰੋਤਸਾਹਨ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤਾ ਜਾਵੇਗਾ।

ਅਜੀਤ ਡੈਸਕ 30-09-2026
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਸੜਕ ਹਾਦਸਿਆਂ ਦੌਰਾਨ ਜ਼ਖਮੀ ਵਿਅਕਤੀਆਂ ਦੀ ਤੁਰੰਤ ਮਦਦ ਕਰਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਤੱਕ ਪਹੁੰਚਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ‘ਰਾਹ-ਵੀਰ’ ਬਣ ਕੇ ਹਾਦਸਾ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਲਾਗੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਗ ਰਾਹ-ਵੀਰ ਨੂੰ 25,000 ਦੀ ਵਿੱਤੀ ਪ੍ਰੋਤਸਾਹਨ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤਾ ਜਾਵੇਗਾ। ਇਹ ਜਾਣਕਾਰੀ ਉਨ੍ਹਾਂ ਅੱਜ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਤੋਂ ਬਾਅਦ ਦਾ ‘ਸੁਨਹਿਰੀ ਘੰਟਾ’ ਜ਼ਖਮੀ ਵਿਅਕਤੀ ਦੀ ਜਾਨ ਬਚਾਉਣ ਲਈ ਬੇਹੱਦ ਮਹੱਤਵਪੂਰਨ ਹੁੰਦਾ ਹੈ। ਇਸ ਸਮੇਂ ਦੌਰਾਨ ਜੇਕਰ ਕੋਈ ਨਾਗਰਿਕ ਬਿਨਾਂ ਦੇਰੀ ਕੀਤੇ ਹਾਦਸਾ ਪੀੜਤ ਨੂੰ ਹਸਪਤਾਲ ਜਾਂ ਡਾਕਟਰੀ ਸਹਾਇਤਾ ਤੱਕ ਪਹੁੰਚਾਉਣ ਵਿਚ ਮਦਦ ਕਰਦਾ ਹੈ ਤਾਂ ਇਹ ਕਈ ਵਾਰ ਕੀਮਤੀ ਜਾਨ ਬਚਾਉਣ ਵਿਚ ਅਹਿਮ ਸਾਬਤ ਹੋ ਸਕਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਟਰ ਵਹੀਕਲਜ਼ ਐਕਟ 1988 ਦੀ ਧਾਰਾ 134 ਏ ਤਹਿਤ ਸੜਕ ਹਾਦਸੇ ਦੇ ਪੀੜਤਾਂ ਦੀ ਨੇਕ ਨੀਅਤ ਨਾਲ ਮਦਦ ਕਰਨ ਵਾਲੇ ਵਿਅਕਤੀਆਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਾਦਸਾ ਪੀੜਤ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਿਰਫ਼ ਇਸ ਕਾਰਨ ਪੁਲਿਸ ਥਾਣੇ, ਹਸਪਤਾਲ ਜਾਂ ਸਰਕਾਰੀ ਦਫ਼ਤਰ ਦੇ ਬੇਲੋੜੇ ਚੱਕਰ ਨਹੀਂ ਲਗਾਉਣੇ ਪੈਣਗੇ। ਜਿੱਥੇ ਕਾਨੂੰਨੀ ਤੌਰ ‘ਤੇ ਰਾਹ-ਵੀਰ ਦੀ ਮੌਜੂਦਗੀ ਜਾਂ ਬਿਆਨ ਜ਼ਰੂਰੀ ਹੋਵੇ, ਉੱਥੇ ਵੀ ਕਾਰਵਾਈ ਨਿਰਪੱਖ ਅਤੇ ਵਾਜਬ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ‘ਤੇ ਹਾਦਸਾ ਵਾਪਰਨ ਦੀ ਸੂਰਤ ਵਿਚ ਤਮਾਸ਼ਬੀਨ ਬਣਨ ਦੀ ਬਜਾਏ ਮਨੁੱਖਤਾ ਦੇ ਨਾਤੇ ਪੀੜਤ ਦੀ ਸਹਾਇਤਾ ਲਈ ਅੱਗੇ ਆਉਣ। ਇਸ ਮੌਕੇ ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਰਾਹ-ਵੀਰਾਂ ਸਬੰਧੀ ਜਾਗਰੂਕਤਾ ਨੂੰ ਹੋਰ ਵਿਆਪਕ ਬਣਾਉਣ ਲਈ ਕਿਹਾ, ਤਾਂ ਜੋ ਵੱਧ ਤੋਂ ਵੱਧ ਲੋਕ ਹਾਦਸਾ ਪੀੜਤਾਂ ਦੀ ਤੁਰੰਤ ਸਹਾਇਤਾ ਕਰਨ ਲਈ ਪ੍ਰੇਰਿਤ ਹੋਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਦੇ ਹੋਰ ਪਹਿਲੂਆਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਪੀ.ਡਬਲਿਊ.ਡੀ. ਅਤੇ ਸਬੰਧਿਤ ਵਿਭਾਗਾਂ ਨੂੰ ਬਲੈਕ ਸਪੋਟਾਂ ਦੀ ਨਿਸ਼ਾਨਦੇਹੀ ਕਰਕੇ ਲੋੜ ਅਨੁਸਾਰ ਸਾਈਨ ਬੋਰਡ, ਲਾਈਟਾਂ ਅਤੇ ਹੋਰ ਸੁਰੱਖਿਆ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਸਕੂਲਾਂ ਵਿਚ ਰੋਡ ਸੇਫ਼ਟੀ ਸਬੰਧੀ ਜਾਗਰੂਕਤਾ ਕਲਾਸਾਂ ਲਗਾਉਣ, ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਸਕੂਲ ਵੈਨਾਂ ਸਮੇਤ ਭਾਰੀ ਵਾਹਨਾਂ ਦੀ ਜਾਂਚ ਦੌਰਾਨ ਰਿਫਲੈਕਟਰਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੀਆਂ ਵੀ ਹਦਾਇਤਾਂ ਦਿੱਤੀਆਂ।
ਪਿਛਲੀ ਖ਼ਬਰ ਜਥੇਦਾਰ ਮਾਹਲਾ ਨੂੰ ਜਿਤਾਉਣ ਲਈ ਹਲਕੇ ਦਾ ਅਕਾਲੀ ਦਲ ਪੂਰੀ ਤਰ੍ਹਾਂ ਇਕਜੁੱਟ-ਗੁਰਜੀਤ ਸਿੰਘ ਕੋਟਲਾ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦੇ ਗੁਰਯੋਧ ਸਿੰਘ ਨੇ ਪਾਵਰ ਲਿਫਟਿੰਗ ਵਿਚ ਜਿੱਤਿਆ ਸੋਨੇ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।