ਕੇਂਦਰੀ ਸੁਰੱਖਿਆ ਬਲਾਂ ’ਚ ਭਰਤੀ ਲਈ ਸੀ-ਪਾਈਟ ਕੈਂਪ
ਹਕੂਮਤ ਸਿੰਘ ਵਾਲਾ ਵਿਖੇ ਮੁਫ਼ਤ ਲਿਖਤੀ ਤੇ ਸਰੀਰਕ ਸਿਖਲਾਈ ਮੋਗਾ ਸਮੇਤ ਪੰਜ ਜ਼ਿਲ੍ਹਿਆਂ ਦੇ ਨੌਜਵਾਨ ਮੁਫ਼ਤ ਸਿਖਲਾਈ ਦਾ ਲੈ ਸਕਦੇ ਹਨ ਲਾਭ ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵਲੋਂ ਨੌਜਵਾਨਾਂ ਨੂੰ ਸੁਰੱਖਿਆ ਬਲਾਂ ਵਿਚ ਭਰਤੀ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਲਿਖਤੀ ਅਤੇ ਸਰੀਰਕ ਪ੍ਰੀਖਿਆ ਦੀ ਮੁਫ਼ਤ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਜੀਵਨਦੀਪ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ ਵਿਚ ਲਗਭਗ 25,487 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਕੀਤੀ ਜਾ ਰਹੀ ਹੈ।
ਹਕੂਮਤ ਸਿੰਘ ਵਾਲਾ ਵਿਖੇ ਮੁਫ਼ਤ ਲਿਖਤੀ ਤੇ ਸਰੀਰਕ ਸਿਖਲਾਈ ਮੋਗਾ ਸਮੇਤ ਪੰਜ ਜ਼ਿਲ੍ਹਿਆਂ ਦੇ ਨੌਜਵਾਨ ਮੁਫ਼ਤ ਸਿਖਲਾਈ ਦਾ ਲੈ ਸਕਦੇ ਹਨ ਲਾਭ ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵਲੋਂ ਨੌਜਵਾਨਾਂ ਨੂੰ ਸੁਰੱਖਿਆ ਬਲਾਂ ਵਿਚ ਭਰਤੀ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਲਿਖਤੀ ਅਤੇ ਸਰੀਰਕ ਪ੍ਰੀਖਿਆ ਦੀ ਮੁਫ਼ਤ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਜੀਵਨਦੀਪ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ ਵਿਚ ਲਗਭਗ 25,487 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚ ਸੀ.ਏ.ਪੀ.ਐਫ., ਬੀ.ਐਸ.ਐਫ., ਸੀ.ਆਈ.ਐਸ.ਐਫ., ਸੀ.ਆਰ.ਪੀ.ਐਫ., ਐਸ.ਐਸ.ਬੀ., ਆਈ.ਟੀ.ਬੀ.ਪੀ., ਏ.ਆਰ., ਐਸ.ਐਸ.ਐਫ. ਅਤੇ ਐਨ.ਆਈ.ਏ. ਆਦਿ ਬਲ ਸ਼ਾਮਲ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਵਲੋਂ ਅਕਤੂਬਰ ਮਹੀਨੇ ਦੌਰਾਨ ਅਪਲਾਈ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਭਰਤੀਆਂ ਲਈ ਲਿਖਤੀ ਪ੍ਰੀਖਿਆ ਅਤੇ ਸਰੀਰਕ ਪ੍ਰੀਖਿਆ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਮੁਫ਼ਤ ਕਰਵਾਈ ਜਾਵੇਗੀ। ਸਿਖਲਾਈ ਦੌਰਾਨ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਦੀ ਤਿਆਰੀ ਦੇ ਨਾਲ-ਨਾਲ ਸਰੀਰਕ ਤੰਦਰੁਸਤੀ ਅਤੇ ਫਿਜ਼ੀਕਲ ਟੈੱਸਟ ਲਈ ਵੀ ਅਭਿਆਸ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੋਗਾ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ ਚਾਹਵਾਨ ਨੌਜਵਾਨ ਇਸ ਮੁਫ਼ਤ ਸਿਖਲਾਈ ਦਾ ਲਾਭ ਲੈ ਸਕਦੇ ਹਨ। ਇੱਛੁਕ ਉਮੀਦਵਾਰ ਆਪਣਾ ਨਾਮ ਦਰਜ ਕਰਵਾਉਣ ਲਈ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9:30 ਵਜੇ ਤੋਂ 11:30 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਹਾਜ਼ਰ ਹੋ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।