ਠੱਠੀ ਭਾਈ, 29 ਸਤੰਬਰ (ਜਗਰੂਪ ਸਿੰਘ ਮਠਾੜੂ)-ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਖੇਡ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਟੇਟ ਪੱਧਰ ਤੱਕ ਆਪਣੀ ਥਾਂ ਬਣਾਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੱਧਰੀ ਹੋਈਆਂ ਸਕੂਲ ਖੇਡਾਂ ਦੌਰਾਨ ਸਪੇਕ ਟਾਕਰਾ ਖੇਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੀਆਂ ਵਿਦਿਆਰਥਣਾਂ ਦੀ ਚੋਣ ਹੋਈ ਹੈ। ਜਿਸ ਵਿਚ ਅੰਡਰ-14 ਵਰਗ ਵਿਚ ਸ਼ਗਨਪ੍ਰੀਤ ਕੌਰ ਅਤੇ ਅੰਡਰ-17 ਵਰਗ ਵਿਚ ਅਵਨੀਤ ਕੌਰ ਦੀ ਸਟੇਟ ਪੱਧਰੀ ਟੀਮ ਲਈ ਚੋਣ ਹੋਈ ਹੈ। ਇਸ ਮੌਕੇ ਸਕੂਲ ਡਾਇਰੈਕਟਰ ਮੈਡਮ ਨੇ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਾਡੇ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਪੋਰਟਸ ਅਧਿਆਪਕਾਂ ਨੇ ਵੀ ਬੱਚੀਆਂ ਨੂੰ ਸਨਮਾਨਿਤ ਕੀਤਾ।