02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਵਿਖੇ ਬਰਸੀ ਅਤੇ ਯੱਗ ਸਮਾਗਮ ਸਬੰਧੀ ਸੰਗਤਾਂ ’ਚ ਭਾਰੀ ਉਤਸ਼ਾਹ

ਬੱਧਨੀ ਕਲਾਂ, 1 ਅਕਤੂਬਰ (ਸੰਜੀਵ ਕੋਛੜ)- ਸ੍ਰੀ ਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸ੍ਰੀ ਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਯਾਦ ਨੂੰ ਸਮਰਪਿਤ 15 ਰੋਜ਼ਾ ਸਾਲਾਨਾ ਬਰਸੀ ਅਤੇ ਯੱਗ ਸਮਾਗਮ ਸਬੰਧੀ ਸੰਗਤਾਂ ’ਚ ਭਾਰੀ ਉਤਸ਼ਾਹ ਹੈ| ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਲੱਖਾਂ ਦੀ ਗਿਣਤੀ ’ਚ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਦਿਨ ਰਾਤ ਲਗਾਤਾਰ ਪਹੁੰਚ ਕੇ ਆਪਣੀਆਂ ਹਾਜ਼ਰੀਆਂ ਭਰ ਰਹੀਆਂ ਹਨ। ਇਸ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਵਲੋਂ ਲਗਾਤਾਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਜਾਪੁ ਕੀਤੇ ਜਾ ਰਹੇ ਹਨ| ਵਿਸ਼ਵ ਪ੍ਰਸਿੱਧ ਪੰਡਿਤ ਸੋਮ ਨਾਥ ਰੋਡਿਆਂ ਵਾਲਿਆਂ ਦੇ ਜਥੇ ਤੋਂ ਇਲਾਵਾ ਹੋਰਨਾਂ ਕਵੀਸ਼ਰੀ, ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 02-10-2026
ਬੱਧਨੀ ਕਲਾਂ, 1 ਅਕਤੂਬਰ (ਸੰਜੀਵ ਕੋਛੜ)- ਸ੍ਰੀ ਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸ੍ਰੀ ਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਯਾਦ ਨੂੰ ਸਮਰਪਿਤ 15 ਰੋਜ਼ਾ ਸਾਲਾਨਾ ਬਰਸੀ ਅਤੇ ਯੱਗ ਸਮਾਗਮ ਸਬੰਧੀ ਸੰਗਤਾਂ ’ਚ ਭਾਰੀ ਉਤਸ਼ਾਹ ਹੈ| ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਲੱਖਾਂ ਦੀ ਗਿਣਤੀ ’ਚ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਦਿਨ ਰਾਤ ਲਗਾਤਾਰ ਪਹੁੰਚ ਕੇ ਆਪਣੀਆਂ ਹਾਜ਼ਰੀਆਂ ਭਰ ਰਹੀਆਂ ਹਨ। ਇਸ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਵਲੋਂ ਲਗਾਤਾਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਜਾਪੁ ਕੀਤੇ ਜਾ ਰਹੇ ਹਨ| ਵਿਸ਼ਵ ਪ੍ਰਸਿੱਧ ਪੰਡਿਤ ਸੋਮ ਨਾਥ ਰੋਡਿਆਂ ਵਾਲਿਆਂ ਦੇ ਜਥੇ ਤੋਂ ਇਲਾਵਾ ਹੋਰਨਾਂ ਕਵੀਸ਼ਰੀ, ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਇਸ ਸਬੰਧ ’ਚ ਬੀਤੇ 20 ਸਤੰਬਰ ਤੋਂ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ 4 ਅਕਤੂਬਰ ਦਿਨ ਐਤਵਾਰ ਨੂੰ ਪਾਉਣ ਉਪਰੰਤ ਵਿਸ਼ਾਲ ਸੰਤ ਸਮਾਗਮ ਹੋਵੇਗਾ| ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ, ਕੀਰਤਨੀ ਜਥੇ ਜਿੱਥੇ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ, ਉੱਥੇ ਹੀ ਪਹੁੰਚੇ ਹੋਏ ਵਿਦਵਾਨ ਤੇ ਸੰਤ ਮਹਾਂਪੁਰਸ਼ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਗਤ ਨੂੰ ਗੁਰੂ ਘਰ ਨਾਲ ਜੋੜਨਗੇ| ਇਨ੍ਹਾਂ ਸਮਾਗਮਾਂ ਉਪਰੰਤ ਦੋਨਾਂ ਮਹਾਂਪੁਰਸ਼ਾਂ ਦੀ ਯਾਦ ਵਿਚ ਹਰੇ ਰਾਮ ਆਸ਼ਰਮ ਕਨਖਲ ਹਰਿਦੁਆਰ ਵਿਖੇ 6 ਅਕਤੂਬਰ ਦਿਨ ਮੰਗਲਵਾਰ ਤੋਂ 12 ਅਕਤੂਬਰ ਤੱਕ ਸੰਤ ਸਮਾਗਮ ਤੇ ਵਿਸ਼ਾਲ ਭੰਡਾਰਾ ਕਰਵਾਇਆ ਜਾਵੇਗਾ| ਇਸ ਸਬੰਧ ’ਚ ਪ੍ਰਕਾਸ਼ ਕੀਤੇ ਗਏ ਪਾਠਾਂ ਦੇ ਭੋਗ 12 ਅਕਤੂਬਰ ਦਿਨ ਸੋਮਵਾਰ ਨੂੰ ਪਾਏ ਜਾਣਗੇ|
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ -2026’ ਜ਼ਿਲ੍ਹਾ ਪੱਧਰੀ ਮੁਕਾਬਲਿਆਂ ‘ ਚ ਖਿਡਾਰੀਆਂ ਨੇ ਦਿਖਾਏ ਜੌਹਰ ਅਗਲੀ ਖ਼ਬਰ ਪਿੰਡ ਵੈਰੋਕੇ ’ਚ ਬਾਬਾ ਦਰਬਾਰੀ ਦਾਸ ਦੀ ਬਰਸੀ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।