06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ

ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੋਨਾਂ ਗੇਟਾਂ ਦਾ ਮੁਕੰਮਲ ਘਿਰਾਓ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਤੋਂ ਵੀ ਅੱਗੇ ਵੱਧ ਕੇ ਕਿਸਾਨ ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਤੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ।

ਮੋਗਾ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ ਕਰ ਕੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ। ਤਸਵੀਰ : ਹਰਜੀਤ ਸਿੰਘ 06-10-2026
ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੋਨਾਂ ਗੇਟਾਂ ਦਾ ਮੁਕੰਮਲ ਘਿਰਾਓ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਤੋਂ ਵੀ ਅੱਗੇ ਵੱਧ ਕੇ ਕਿਸਾਨ ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਤੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਆਪ ਸਰਕਾਰ ਚੋਣਾਂ ਸਮੇਂ ਕੀਤਿਆਂ ਵਾਅਦਿਆਂ ਅਨੁਸਾਰ ਲੋਕ ਪੱਖੀ ਖੇਤੀ ਨੀਤੀ ਨੂੰ ਲਾਗੂ ਕਰਨ, ਆਬਾਦਕਾਰ ਕਿਸਾਨਾਂ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਸੂਦ ਖੋਰੀ ਨੂੰ ਨੱਥ ਮਾਰਦਾ ਕਰਜ਼ਾ ਕਾਨੂੰਨ ਬਣਾਉਣ, ਪਾਣੀ ਸੰਕਟ ਦੇ ਹੱਲ ਲਈ ਖੇਤੀ ਦਰਿਆਵਾਂ ਨਹਿਰਾਂ ਦੇ ਪਾਣੀ ਦੂਸ਼ਿਤ ਕਰ ਰਹੇ ਵੱਡੇ ਸਨਅਤਕਾਰਾਂ ਨੂੰ ਠੱਲ੍ਹ ਪਾਉਣ ਅਤੇ ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਇਹ ਨਾਕਾਮੀ ਸਰਕਾਰ ਦੀ ਬੇਵਸੀ ਕਰ ਕੇ ਨਹੀਂ ਸਗੋਂ ਸਰਕਾਰ ਦੀ ਜਗੀਰਦਾਰ, ਸੂਦ ਖੋਰੀ ਤੇ ਸਾਮਰਾਜ ਭਗਤੀ ਦਾ ਨਤੀਜਾ ਹੈ। ਸਰਕਾਰ ਕਿਸਾਨ ਮਜ਼ਦੂਰ ਲਹਿਰ ਨੂੰ ਆਗੂ ਰਹਿਤ ਕਰਨ ਦੇ ਖੋਟੇ ਮਨਸੂਬਿਆਂ ਤਹਿਤ ਵਾਰ ਵਾਰ ਕੀਤੇ ਵਾਅਦੇ ਅਨੁਸਾਰ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਦੇ ਬਣੇ ਕੇਸ ਅਤੇ ਪਰਾਲੀ ਸਾੜਨ ਦੇ ਪਾਏ ਕੇਸ ਵਾਪਸ ਨਹੀਂ ਲਏ, ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਨਿਆਂ ਦੇ ਹਵਾਲੇ ਕਰਨ ਲਈ ਮੁੜ ਲੈਂਡ ਪੂਲਿੰਗ ਪਾਲਿਸੀ ਲਾਗੂ ਕਰਨ ਲਈ ਪੱਬਾਂ ਭਾਰ ਹੈ। ਆਗੂਆਂ ਨੇ ਕਿਹਾ ਕਿ ਦਰਿਆਈ ਪਾਣੀਆਂ ਦੀ ਵੰਡ ਦੇ ਮੁੱਦੇ ਨੂੰ ਭੜਕਾ ਕੇ ਦੇਸ਼ ਦੇ ਕਿਸਾਨਾਂ ਨੂੰ ਆਪਸ ਵਿਚ ਲੜਾਉਣ ਦੀ ਬਜਾਏ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਰੀਪੇਰੀਅਨ ਕਾਨੂੰਨ ਅਤੇ ਬੇਸਣ ਸਿਧਾਂਤ ਮੁਤਾਬਿਕ ਨਿਰਪੱਖ ਮਾਹਿਰਾਂ ਦੁਆਰਾ ਹੱਲ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੇ ਦੋਨਾਂ ਗੇਟਾਂ ਦਾ ਘਿਰਾਓ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ਧਰਨੇ ਨੂੰ ਉਪਰੋਕਤ ਤੋ ਬਿਨਾਂ ਜੰਗੀਰ ਸਿੰਘ ਹਿੰਮਤਪੁਰਾ, ਬਲੌਰ ਸਿੰਘ ਘੱਲ ਕਲਾਂ, ਗੁਰਦੇਵ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਸਿੰਘਾਂਵਾਲਾ, ਜਸਵਿੰਦਰ ਸਿੰਘ ਘੱਲ ਕਲਾਂ, ਜਗਜੀਤ ਸਿੰਘ ਕੋਕਰੀ ਕਲਾਂ, ਲਖਵੀਰ ਸਿੰਘ ਚੜਿੱਕ, ਬਚਿੱਤਰ ਕੌਰ ਤਲਵੰਡੀ ਮੱਲੀਆਂ, ਕਰਮਜੀਤ ਕੌਰ ਹਿੰਮਤਪੁਰਾ, ਹਰਬੰਸ ਕੌਰ ਚੜਿੱਕ, ਬੂਟਾ ਸਿੰਘ ਭਾਗੀਕੇ, ਗੁਰਚਰਨ ਸਿੰਘ ਰਾਮਾ, ਸੰਗਜੀਤ ਸਿੰਘ ਚੰਡੇਵਾਲਾ, ਬਲਜੀਤ ਸਿੰਘ ਸੁਖਾਨੰਦ, ਸੁਖਜੀਤ ਸਿੰਘ ਲੰਢੇਕੇ, ਹਰਮੇਲ ਸਿੰਘ ਘਾਲੀ ਸਮਾਲਸਰ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਖੇਤੀ ਮਾਹਿਰਾਂ ਵਲੋਂ ਬਠਿੰਡਾ ’ਚ ਜ਼ੋਨ ਪੱਧਰੀ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਮੋਗਾ-2 ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।