07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰੱਬੀ ਫਸਲਾਂ ਦੀ ਐਮ.ਐਸ.ਪੀ. ਵਿਚ ਵਾਧਾ ਕਿਸਾਨਾਂ ਲਈ ਅਹਿਮ ਫੈਸਲਾ-ਐੱਡ. ਅਮਿਤ ਅਗਰਵਾਲ

ਬਾਘਾ ਪੁਰਾਣਾ, 6 ਅਕਤੂਬਰ (ਟਿੰਕੂ ਕਾਠਪਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਰੱਬੀ ਮਾਰਕੀਟਿੰਗ ਸੀਜ਼ਨ 2027-28 ਲਈ ਛੇ ਮੁੱਖ ਰੱਬੀ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ.

ਅਜੀਤ ਡੈਸਕ 07-10-2026
ਬਾਘਾ ਪੁਰਾਣਾ, 6 ਅਕਤੂਬਰ (ਟਿੰਕੂ ਕਾਠਪਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਰੱਬੀ ਮਾਰਕੀਟਿੰਗ ਸੀਜ਼ਨ 2027-28 ਲਈ ਛੇ ਮੁੱਖ ਰੱਬੀ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਿਚ ਕੀਤੇ ਵਾਧੇ ਦਾ ਭਾਜਪਾ ਆਗੂ ਐਡਵੋਕੇਟ ਅਮਿਤ ਅਗਰਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਲਾਹੇਵੰਦ ਮੁੱਲ ਦਿਵਾਉਣ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਹੈ। ਐਡਵੋਕੇਟ ਅਗਰਵਾਲ ਨੇ ਕਿਹਾ ਕਿ ਨਵੀਆਂ ਦਰਾਂ ਤਹਿਤ ਕਣਕ ਦੀ ਐਮ.ਐਸ.ਪੀ. 2585 ਰੁਪਏ ਤੋਂ ਵਧਾ ਕੇ 2610 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਾਲਾਂ ਅਤੇ ਤੇਲ ਬੀਜਾਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਵੱਖ-ਵੱਖ ਫਸਲਾਂ ਦੀ ਕਾਸ਼ਤ ਲਈ ਉਤਸ਼ਾਹ ਮਿਲੇ ਅਤੇ ਦੇਸ਼ ਖੇਤੀਬਾੜੀ ਉਤਪਾਦਨ ਵਿਚ ਹੋਰ ਆਤਮ ਨਿਰਭਰ ਬਣੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਐਮ.ਐਸ.ਪੀ. ਤਹਿ ਕਰਦੇ ਸਮੇਂ ਉਤਪਾਦਨ ਲਾਗਤ ਅਤੇ ਕਿਸਾਨਾਂ ਨੂੰ ਮਿਲਣ ਵਾਲੇ ਫਾਇਦੇ ਨੂੰ ਵੀ ਧਿਆਨ ਵਿਚ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਧਾਉਣ, ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਵਿਚ ਇਹ ਵਾਧਾ ਰੱਬੀ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਮਹੱਤਵਪੂਰਨ ਹੈ।
ਪਿਛਲੀ ਖ਼ਬਰ ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਵਲੋਂ ਮੋਗਾ ਹਲਕੇ ਅੰਦਰ ਮੀਟਿੰਗਾਂ ਜਾਰੀ ਪਿੰਡਾਂ ਅੰਦਰ ਮਿਲ ਰਿਹਾ ਪੂਰਾ ਸਮਰਥਨ-ਬੁ... ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ‘ਭਾਰਤ ਨੂੰ ਜਾਣੋ’ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।