06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅੰਤਰ ਸਕੂਲ ਭਾਸ਼ਣ ਮੁਕਾਬਲਾ ਕਰਵਾਇਆ

ਨੱਥੂਵਾਲਾ ਗਰਬੀ, 6 ਅਕਤੂਬਰ (ਨਵਦੀਪ ਸਿੰਘ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਵੈੱਲਫੇਅਰ ਅਤੇ ਐਜੂਕੇਸ਼ਨਲ ਸੁਸਾਇਟੀ ਭਲੂਰ ਵਲੋਂ ਇਕ ਅੰਤਰ ਸਕੂਲ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੇ ਅਨੇਕਾਂ ਸਕੂਲਾਂ ਦੇ ਬੱਚਿਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਇਸ ਮੁਕਾਬਲੇ ਵਿਚ ਜੀ.

ਅਜੀਤ ਡੈਸਕ 07-10-2026
ਨੱਥੂਵਾਲਾ ਗਰਬੀ, 6 ਅਕਤੂਬਰ (ਨਵਦੀਪ ਸਿੰਘ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਵੈੱਲਫੇਅਰ ਅਤੇ ਐਜੂਕੇਸ਼ਨਲ ਸੁਸਾਇਟੀ ਭਲੂਰ ਵਲੋਂ ਇਕ ਅੰਤਰ ਸਕੂਲ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੇ ਅਨੇਕਾਂ ਸਕੂਲਾਂ ਦੇ ਬੱਚਿਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਇਸ ਮੁਕਾਬਲੇ ਵਿਚ ਜੀ.ਐਨ. ਕਾਨਵੈਂਟ ਸਕੂਲ ਭਲੂਰ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਜੀ.ਐਨ. ਕਾਨਵੈਂਟ ਸਕੂਲ ਦੀ ਵਿਦਿਆਰਥਣ ਮੰਨਤ ਕੌਰ ਨੇ ਪਹਿਲਾ, ਜਸਨੂਰ ਸਿੰਘ ਅਤੇ ਅਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਵਧੀਆ ਪ੍ਰਦਰਸ਼ਨ ਕੀਤਾ। ਬੱਚਿਆਂ ਦੀ ਇਸ ਪ੍ਰਾਪਤੀ ਨੂੰ ਦੇਖਦੇ ਹੋਏ ਸੁਸਾਇਟੀ ਵਲੋਂ ਸਕੂਲ ਨੂੰ ਵਿਸ਼ੇਸ਼ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਰਮਨਦੀਪ ਕੌਰ ਨੇ ਜੇਤੂ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ|
ਪਿਛਲੀ ਖ਼ਬਰ ਪੱਤਰਕਾਰ ਗੋਪੀ ਰਾਊਕੇ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ 8 ਅਕਤੂਬਰ ਨੂੰ ਪਿੰਡ ਕਲਾਲ ਮਾਜਰਾ ਵਿਖੇ ਹੋਵੇਗੀ... ਅਗਲੀ ਖ਼ਬਰ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਮੇਲੇ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।