08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬੱਚਿਆਂ ’ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਭਾਜਪਾ ਵਲੋਂ ਸਕੂਲਾਂ ’ਚ ਡਰਾਇੰਗ ਮੁਕਾਬਲੇ ਕਰਵਾਉਣ ਦੀ ਮੁਹਿੰਮ ਸ਼ੁਰੂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਦਿੱਤੇ ਜਾਣਗੇ ਦਿਲਕਸ਼ ਇਨਾਮ- ਧਾਲੀਵਾਲ

ਠੱਠੀ ਭਾਈ, 7 ਅਕਤੂਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਜਪਾ ਵਲੋਂ ਬੱਚਿਆਂ ਵਿਚ ਦੇਸ਼ ਭਗਤੀ, ਰਾਸ਼ਟਰ ਪ੍ਰੇਮ ਅਤੇ ਆਪਣੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਪੰਜਾਬ ਦੇ ਸਕੂਲਾਂ ਵਿਚ ਵੱਖ-ਵੱਖ ਰਚਨਾਤਮਿਕ ਮੁਕਾਬਲੇ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਅਜੀਤ ਡੈਸਕ 08-10-2026
ਠੱਠੀ ਭਾਈ, 7 ਅਕਤੂਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਜਪਾ ਵਲੋਂ ਬੱਚਿਆਂ ਵਿਚ ਦੇਸ਼ ਭਗਤੀ, ਰਾਸ਼ਟਰ ਪ੍ਰੇਮ ਅਤੇ ਆਪਣੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਪੰਜਾਬ ਦੇ ਸਕੂਲਾਂ ਵਿਚ ਵੱਖ-ਵੱਖ ਰਚਨਾਤਮਿਕ ਮੁਕਾਬਲੇ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ, ਗੁਰੂ ਨਾਨਕ ਦੇਵ ਪਬਲਿਕ ਸਕੂਲ ਠੱਠੀ ਭਾਈ ਅਤੇ ਹੋਰ ਵੱਖ-ਵੱਖ ਸਕੂਲਾਂ ਵਿਚ ਅਧਿਆਪਕ ਸੈਲ ਜ਼ਿਲ੍ਹਾ ਮੋਗਾ ਦੇ ਕਨਵੀਨਰ ਅਤੇ ਭਾਜਪਾ ਕਿਸਾਨ ਮੋਰਚਾ ਦੇ ਮੁੱਖ ਬੁਲਾਰੇ ਹਰਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ, ਜਦ ਕਿ ਸਕੂਲ ਦੇ ਪ੍ਰਿੰਸੀਪਲ ਗੁਰਸੇਵਕ ਸਿੰਘ ਚਾਨੀ ਅਤੇ ਜਸਕਰਨ ਸਿੰਘ ਅਕਾਲੀ ਵੀ ਇਸ ਮੌਕੇ ਹਾਜ਼ਰ ਰਹੇ। ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਦੇ ਬੱਚੇ ਹੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਅੰਦਰ ਦੇਸ਼ ਪ੍ਰਤੀ ਪਿਆਰ, ਸਤਿਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਕੂਲ ਪੱਧਰ ‘ਤੇ ਬੱਚਿਆਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਡਰਾਇੰਗ ਸਮੇਤ ਹੋਰ ਰਚਨਾਤਮਿਕ ਅਤੇ ਗਿਆਨ ਵਰਧਕ ਮੁਕਾਬਲੇ ਵੀ ਕਰਵਾਏ ਜਾਣਗੇ। ਮੁਕਾਬਲਿਆਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਬੱਚਿਆਂ ਨੂੰ ਭਾਜਪਾ ਵਲੋਂ ਦਿਲਕਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ, ਜਦ ਕਿ ਹੋਰਨਾਂ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਕਰਨ ਤਾਂ ਜੋ ਨਵੀਂ ਪੀੜ੍ਹੀ ਨੂੰ ਚੰਗੇ ਸੰਸਕਾਰਾਂ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਜੋੜਿਆ ਜਾ ਸਕੇ।
ਪਿਛਲੀ ਖ਼ਬਰ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮੋਗਾ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਅਗਲੀ ਖ਼ਬਰ ਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ ’ਚ ਪੰਜਾਬ ਦੇ ਖਿਡਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।