08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਦੀਪਕ ਸਿੰਘ ਨੂੰ ਐਸ.ਪੀ. ਵਜੋਂ ਹੋਈ ਤਰੱਕੀ ਮੌਕੇ ਸਨਮਾਨਿਤ ਕੀਤਾ

ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਅਤੇ ਮੈਡਮ ਹਰਪ੍ਰੀਤ ਕੌਰ ਸਹਿਗਲ ਨੇ ਦੀਪਕ ਸਿੰਘ ਨੂੰ ਉਨ੍ਹਾਂ ਦੀ ਪੰਜਾਬ ਪੁਲਿਸ ਐਸ. ਪੀ.

ਅਜੀਤ ਡੈਸਕ 08-10-2026
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਅਤੇ ਮੈਡਮ ਹਰਪ੍ਰੀਤ ਕੌਰ ਸਹਿਗਲ ਨੇ ਦੀਪਕ ਸਿੰਘ ਨੂੰ ਉਨ੍ਹਾਂ ਦੀ ਪੰਜਾਬ ਪੁਲਿਸ ਐਸ.ਪੀ. ਵਜੋਂ ਹੋਈ ਤਰੱਕੀ ਮੌਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਕੁਲਦੀਪ ਸਿੰਘ ਸਹਿਗਲ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਦੀਪਕ ਸਿੰਘ ਨੇ ਜ਼ਿਲ੍ਹਾ ਮੋਗਾ ਵਿਚ ਆਪਣੀ ਤਾਇਨਾਤੀ ਦੌਰਾਨ ਕਈ ਮਹੱਤਵਪੂਰਨ ਅਤੇ ਚੁਣੌਤੀਪੂਰਨ ਜ਼ਿੰਮੇਵਾਰੀਆਂ ਨਿਭਾਈਆਂ। ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਜਨਵਰੀ 2019 ਵਿਚ ਉਨ੍ਹਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ ਅਤੇ ਅਗਸਤ 2026 ਵਿਚ ਐਸ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ। ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਿਆਂ ਦੀਪਕ ਸਿੰਘ ਨੂੰ ਐਸ.ਪੀ. ਬਣਨ ‘ਤੇ ਸਨਮਾਨਿਤ ਕੀਤਾ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਪੱਕਿਆ ਤੇ ਸੁੱਕਾ ਝੋਨਾ ਹੀ ਮੰਡੀਆਂ ’ਚ ਲਿਆਉਣ ਦੀ ਅਪੀਲ ਅਗਲੀ ਖ਼ਬਰ ਜ਼ੈਨ ਜ਼ੀ ਨੇ ਮੋਗਾ ਵਿਖੇ ਵਾਈਬ ਪੰਜਾਬ ਦੀ ਪ੍ਰੋਗਰਾਮ ਦੌਰਾਨ ‘2027 ਲਈ ਸੁਖਬੀਰ ਬਾਈ’ ’ਤੇ ਲਗਾਈ ਮੋਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।