09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਪਿੰਡ ਦੱਲੂਵਾਲਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ

ਠੱਠੀ ਭਾਈ, 8 ਅਕਤੂਬਰ (ਜਗਰੂਪ ਸਿੰਘ ਮਠਾੜੂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਘਰ-ਘਰ ਪਹੁੰਚ ਮੁਹਿੰਮ ਤਹਿਤ ਠੱਠੀ ਭਾਈ ਤੇ ਆਸ-ਪਾਸ ਦੇ ਇਲਾਕੇ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਪਾਰਟੀ ਆਗੂ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਕੌਮੀ ਮੀਤ ਪ੍ਰਧਾਨ ਪਿੰਡ ਦੱਲੂਵਾਲਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਲਾਗੂ ਕੀਤੀਆਂ ਗਈਆਂ ਵੱਖ-ਵੱਖ ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 09-10-2026
ਠੱਠੀ ਭਾਈ, 8 ਅਕਤੂਬਰ (ਜਗਰੂਪ ਸਿੰਘ ਮਠਾੜੂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਘਰ-ਘਰ ਪਹੁੰਚ ਮੁਹਿੰਮ ਤਹਿਤ ਠੱਠੀ ਭਾਈ ਤੇ ਆਸ-ਪਾਸ ਦੇ ਇਲਾਕੇ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਪਾਰਟੀ ਆਗੂ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਕੌਮੀ ਮੀਤ ਪ੍ਰਧਾਨ ਪਿੰਡ ਦੱਲੂਵਾਲਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਲਾਗੂ ਕੀਤੀਆਂ ਗਈਆਂ ਵੱਖ-ਵੱਖ ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਵਿਚਾਰ ਸੁਣਨ ਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਲੋਕਾਂ ਨਾਲ ਸੰਵਾਦ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਵਰਕਰਾਂ ਵਲੋਂ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਸਾਬਕਾ ਸਰਪੰਚ ਬੂਟਾ ਸਿੰਘ ਬਰਾੜ ਦੇ ਗ੍ਰਹਿ ਵਿਖੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਘਰ-ਘਰ ਸੰਪਰਕ ਮੁਹਿੰਮ ਦਾ ਮਕਸਦ ਵੱਧ ਤੋਂ ਵੱਧ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣਨਾ ਹੈ। ਇਸ ਮੌਕੇ ਪਾਰਟੀ ਦੇ ਸਥਾਨਕ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਠੱਠੀ ਭਾਈ ਇਲਾਕੇ ਵਿਚ ਵੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਜਸਵਿੰਦਰ ਬਰਾੜ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ, ਭਾਈ ਬਲਤੇਜ ਸਿੰਘ ਖੋਖਰ, ਮਨਜੀਤ ਸਿੰਘ ਬਰਾੜ ਸਾਬਕਾ ਪੰਚ, ਨੰਬਰਦਾਰ ਸਤਨਾਮ ਸਿੰਘ, ਭੁਪਿੰਦਰ ਸਿੰਘ ਬਰਾੜ, ਇਕਬਾਲ ਸਿੰਘ ਮੈਂਬਰ, ਬਲੌਰ ਸਿੰਘ ਮੈਂਬਰ, ਇਕਬਾਲ ਸਿੰਘ ਮੈਂਬਰ, ਭੁਪਿੰਦਰ ਸਿੰਘ ਬਰਾੜ, ਬੇਅੰਤ ਸਿੰਘ ਬਰਾੜ ਤੇ ਕਾਕਾ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮੀਟਿੰਗ ਹੋਈ ਅਗਲੀ ਖ਼ਬਰ ਸ਼ਿਆਮ ਮੰਦਰ ’ਚ ਇੰਦਰਾ ਇਕਾਦਸ਼ੀ ਮੌਕੇ ਖਾਟੂ ਵਾਲੇ ਦੇ ਨਾਮ ’ਤੇ ਭਜਨ ਸੰਧਿਆ ਕਰਵਾਈ ਸਪਰਿੰਗ ਫ਼ੀਲਡ ਸਕੂਲ ਵਿਖੇ ਮੁਫ਼ਤ ਜਾਂਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।