09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੋਗਾ ਦੇ 353 ਪ੍ਰਾਇਮਰੀ ਸਮੇਤ ਸਮੂਹ ਸਕੂਲਾਂ ’ਚ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਅੱਜ

ਮੋਗਾ, 8 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 9 ਅਕਤੂਬਰ ਨੂੰ ਸਰਕਾਰੀ ਸਕੂਲਾਂ ਵਿਚ ਕਰਵਾਈ ਜਾ ਰਹੀ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਨੂੰ ਲੈ ਕੇ ਜ਼ਿਲ੍ਹਾ ਮੋਗਾ ਵਿਚ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਭਾਰਦਵਾਜ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ 353 ਪ੍ਰਾਇਮਰੀ ਸਕੂਲਾਂ ਸਮੇਤ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੀ.

ਮੰਜੂ ਭਾਰਦਵਾਜ ਡੀ.ਈ.ਓ. (ਅ) ਮੋਗਾ 09-10-2026
ਮੋਗਾ, 8 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 9 ਅਕਤੂਬਰ ਨੂੰ ਸਰਕਾਰੀ ਸਕੂਲਾਂ ਵਿਚ ਕਰਵਾਈ ਜਾ ਰਹੀ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਨੂੰ ਲੈ ਕੇ ਜ਼ਿਲ੍ਹਾ ਮੋਗਾ ਵਿਚ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਭਾਰਦਵਾਜ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ 353 ਪ੍ਰਾਇਮਰੀ ਸਕੂਲਾਂ ਸਮੇਤ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੀ.ਟੀ.ਐਮ. ਕਰਵਾਈ ਜਾਵੇਗੀ। ਇਸ ਮੈਗਾ ਮਿਲਣੀ ਦੌਰਾਨ ਜ਼ਿਲ੍ਹੇ ਭਰ ਵਿਚੋਂ ਇਕ ਲੱਖ ਦੇ ਲਗਭਗ ਮਾਪਿਆਂ, ਪਤਵੰਤੇ ਸੱਜਣਾਂ, ਸਿੱਖਿਆ ਮਾਹਿਰਾਂ, ਸਿੱਖਿਆ ਪ੍ਰੇਮੀਆਂ, ਐਨ.ਆਰ.ਆਈਜ਼, ਸਮਾਜਿਕ ਤੇ ਰਾਜਨੀਤਕ ਲੋਕ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਮੈਗਾ ਮਿਲਣੀ ਦਾ ਮੁੱਖ ਮੰਤਵ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਵਿਚ ਸੁਧਾਰ ਲਿਆਉਣਾ, ਮਾਪਿਆਂ ਤੇ ਅਧਿਆਪਕਾਂ ਵਿਚਾਲੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨਾ ਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਾਂਝੀ ਰੂਪ-ਰੇਖਾ ਤਿਆਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤੇ ਬੱਚਿਆਂ ਦੇ ਬੁਨਿਆਦੀ ਗਿਆਨ ਨੂੰ ਮਜ਼ਬੂਤ ਕਰਨ ਲਈ ਚੱਲ ਰਹੇ ‘ਮਿਸ਼ਨ ਸਮਰੱਥ’ ਦੇ ਨਤੀਜਿਆਂ ਤੇ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਵਿਧਾਇਕ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ-ਰਵੀ ਗਰੇਵਾਲ ਅਗਲੀ ਖ਼ਬਰ ਬਿਜਲੀ ਦੇ ਲੰਮੇ ਕੱਟਾਂ ਤੋਂ ਰਾਹਤ ਲਈ ਐਸ. ਡੀ. ਓ. ਨੂੰ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।