10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੇਅਰਮੈਨ ਦੀਨਾ ਸਾਹਿਬ ਨੇ ਰਾਮੂੰਵਾਲਾ ਕਲਾਂ ਅਤੇ ਰਾਮੂੰਵਾਲਾ ਹਰਚੋਕਾ ਵਿਖੇ ਮੀਟਿੰਗਾਂ ਨੂੰ ਕੀਤਾ ਸੰਬੋਧਨ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਦੀ ਅਗਵਾਈ ਹੇਠ ਪਿੰਡ ਰਾਮੂੰਵਾਲਾ ਕਲਾਂ ਅਤੇ ਰਾਮੂੰਵਾਲਾ ਹਰਚੋਕਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਰਾਮੂੰਵਾਲਾ ਕਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ। ਅਜੀਤ ਤਸਵੀਰ 10-10-2026
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਦੀ ਅਗਵਾਈ ਹੇਠ ਪਿੰਡ ਰਾਮੂੰਵਾਲਾ ਕਲਾਂ ਅਤੇ ਰਾਮੂੰਵਾਲਾ ਹਰਚੋਕਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਚੇਅਰਮੈਨ ਦੀਨਾ ਸਾਹਿਬ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭੂਮਿਕਾ ਬਹੁਤ ਜ਼ਰੂਰੀ ਹੈ। ਨੌਜਵਾਨ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪਿੰਡਾਂ ਦੇ ਲੋਕ, ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨ ਇੱਕਜੁੱਟ ਹੋ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕਤਾ ਫੈਲਾਉਣ, ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਲਈ ਉਤਸ਼ਾਹਿਤ ਕਰਨ ਵਿਚ ਅੱਗੇ ਆਉਣ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਅ ਕੇ ਇਕ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਸਮੇਂ ਸਰਪੰਚ ਰਾਜਪਾਲ ਸਿੰਘ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਸੁਖਦਰਸ਼ਨ ਦੌਧਰ ਅਤੇ ਗੁਰਪ੍ਰੀਤ ਲੋਪੋ ਵਾਈਸ ਕੋਆਰਡੀਨੇਟਰ, ਸਰਪੰਚ ਜਸਪ੍ਰੀਤ ਕੌਰ ਕੋਆਰਡੀਨੇਟਰ ਮਹਿਲਾ ਵਿੰਗ, ਪਵਨਦੀਪ ਸਿੰਘ ਬਲਾਕ ਕੋਆਰਡੀਨੇਟਰ, ਸਰਪੰਚ ਲਖਵੀਰ ਸਿੰਘ, ਹਰਦੀਪ ਸਿੰਘ ਜੱਸੀ ਬਲਾਕ ਸੰਮਤੀ ਮੈਂਬਰ, ਸੁਖਮਿੰਦਰ ਸਿੰਘ ਫ਼ੀਲਡ ਅਫ਼ਸਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕੋਟਸ਼ਮੀਰ ਦੇ ਉਭਰਦੇ ਲੇਖਕ ਜਿੰਦਰ ਮਾਵੀ ਦੀ ਪੁਸਤਕ ‘ਅੰਬਰ’ ਰਿਲੀਜ਼ ਅਗਲੀ ਖ਼ਬਰ ਹਾੜੀ ਦੀਆਂ ਫ਼ਸਲਾਂ ਦੀ ਬਜਾਈ ਸੰਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਕੈਂਪ ਲੱਗਾ ਸਾਗਰ ਸੇਤੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।