11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪ੍ਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ

ਕਿਸ਼ਨਪੁਰਾ ਕਲਾਂ, 10 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸਾਬਕਾ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਸੌਂਪੇ ਜਾਣ ਦਾ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ।

ਅਜੀਤ ਡੈਸਕ 11-10-2026
ਕਿਸ਼ਨਪੁਰਾ ਕਲਾਂ, 10 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸਾਬਕਾ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਸੌਂਪੇ ਜਾਣ ਦਾ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਕਾਂਗਰਸੀ ਆਗੂ ਮਨਪ੍ਰੀਤ ਸਿੰਘ ਚੀਮਾ (ਨੀਟਾ ਵਹਿਣੀਵਾਲ), ਜਸਮਤ ਸਿੰਘ ਮੱਤਾ ਸਾਬਕਾ ਸਰਪੰਚ ਕਿਸ਼ਨਪੁਰਾ ਖੁਰਦ (ਦਾਨੂੰਵਾਲਾ), ਮੋਹਣ ਸਿੰਘ ਸਾਬਕਾ ਸਰਪੰਚ ਭਿੰਡਰ ਕਲਾਂ ਅਤੇ ਜਗਸੀਰ ਸਿੰਘ ਸੀਰਾ ਸਾਬਕਾ ਸਰਪੰਚ ਭਿੰਡਰ ਖੁਰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇਕ ਤਜਰਬੇਕਾਰ ਅਤੇ ਸੂਝਵਾਨ ਆਗੂ ਹਨ ਜੋ ਲੋਕਾਂ ਦੀਆਂ ਸਮੱਸਿਆਵਾਂ ਅਤੇ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ| ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਵਲੋਂ ਜਥੇਬੰਦਕ ਗਤੀਵਿਧੀਆਂ ਤੇਜ਼ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਮੁੱਦਾਹੀਣ ਹੋ ਚੁੱਕੀ ਕਾਂਗਰਸ ਪਾਰਟੀ ਐਸ. ਆਈ. ਆਰ. ਨੂੰ ਲੈ ਕੇ ਬੇਲੋੜਾ ਰੌਲਾ ਪਾ ਰਹੀ ਹੈ-ਮੁਖਤਿਆਰ ਸਿੰਘ ਸੰਧੂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਏਂਜਲ ਹਾਰਟ ਕਾਨਵੈਂਟ ਸਕੂਲ ਦੀ ਸ਼ਾਨਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।