ਕਾਂਗਰਸ ਪਾਰਟੀ ਦੇ ਸੂਬਾ ਕਮੇਟੀ ਪ੍ਰਧਾਨ ਪ੍ਰਗਟ ਸਿੰਘ ਨਾਲ ਭੋਲਾ ਸਿੰਘ ਬਰਾੜ ਨੇ ਕੀਤੀ ਵਿਸ਼ੇਸ਼ ਮੀਟਿੰਗ
ਬਾਘਾ ਪੁਰਾਣਾ, 12 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ ‘ਚ ਰੱਖਦੇ ਪੰਜਾਬ ਕਾਂਗਰਸ ਦੀ ਸੂਬਾ ਕਮੇਟੀ ਲਈ ਲਾਏ ਨਵੇਂ ਪ੍ਰਧਾਨ ਪ੍ਰਗਟ ਸਿੰਘ ਵਲੋਂ ਅਹੁਦਾ ਸੰਭਾਲਣ ਮੌਕੇ ਕਰਵਾਏ ਸਮਾਗਮ ਸਮੇਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਨਵੇਂ ਅਹੁਦੇ ਲਈ ਮੁਬਾਰਕਬਾਦ ਦਿੰਦੇ ਹੋਏ ਗੁਲਦਸਤਾ ਭੇਟ ਕੀਤਾ। ਇਸ ਮੌਕੇ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਨਵ-ਨਿਯੁਕਤ ਸੂਬਾ ਕਮੇਟੀ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਅੰਦਰ ਪਾਰਟੀ ਵਰਕਰਾਂ ਅਤੇ ਯੂਥ ‘ਚ ਵੱਡੀ ਖ਼ੁਸ਼ੀ ਪਾਈ ਜਾ ਰਹੀ ਹੈ ।
ਅਜੀਤ ਡੈਸਕ
13-10-2026