13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਝੋਨੇ ਦੀ ਖਰੀਦ ਸਮੇਂ ਪ੍ਰਾਈਵੇਟ ਏਜੰਸੀਆਂ ਹੱਥੋਂ ਕਿਸਾਨਾਂ ਦੀ ਹੁੰਦੀ ਲੁੱਟ ਰੋਕੀ ਜਾਵੇ-ਬੀ.ਕੇ.ਯੂ. ਖੋਸਾ

ਬਾਘਾ ਪੁਰਾਣਾ, 12 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਭਾਰਤੀ ਕਿਸਾਨ ਯੂਨੀਅਨ ਖੋਸਾ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ| ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ ਨੇ ਕਿਹਾ ਕਿ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਤਰੁੰਤ ਸ਼ੁਰੂ ਕੀਤੀ ਜਾਵੇ ਤਾਂ ਜੋ ਪ੍ਰਾਈਵੇਟ ਏਜੰਸੀਆਂ ਹੱਥੋਂ ਕਿਸਾਨਾਂ ਦੀ ਲੁੱਟ ਖਸੁੱਟ ਨੂੰ ਰੋਕਿਆ ਜਾ ਸਕੇ| ਉਨ੍ਹਾਂ ਕਿਹਾ ਕਿ ਸਰਕਾਰ ਹਰ ਪਿੰਡ ਵਿਚ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਸਾਧਨ ਦੇਵੇ ਤਾਂ ਜੋ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਉਸ ਨੂੰ ਸੰਭਾਲਿਆ ਜਾ ਸਕੇ| ਜ਼ਿਲ੍ਹਾ ਕਮੇਟੀ ਮੈਂਬਰ ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ, ਜਸਵੀਰ ਸਿੰਘ ਮਾਹਲਾ, ਗੁਰਦੀਪ ਸਿੰਘ ਜਟਾਣਾ ਭਲੂਰ, ਸੋਹਣ ਸਿੰਘ ਪੰਮੀ ਪ੍ਰਧਾਨ ਸੇਖਾ, ਬਲਵਿੰਦਰ ਸਿੰਘ ਬੀ. ਏ.

ਬੀ.ਕੇ.ਯੂ. ਖੋਸਾ ਦੀ ਮੀਟਿੰਗ ਸਮੇਂ ਸੰਬੋਧਨ ਕਰਦੇ ਹੋਏ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਹਾਜ਼ਰ ਜਥੇਬੰਦੀ ਮੈਂਬਰ| ਤਸਵੀਰ: ਮਾਣੂੰਕੇ 13-10-2026
ਬਾਘਾ ਪੁਰਾਣਾ, 12 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਭਾਰਤੀ ਕਿਸਾਨ ਯੂਨੀਅਨ ਖੋਸਾ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ| ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ ਨੇ ਕਿਹਾ ਕਿ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਤਰੁੰਤ ਸ਼ੁਰੂ ਕੀਤੀ ਜਾਵੇ ਤਾਂ ਜੋ ਪ੍ਰਾਈਵੇਟ ਏਜੰਸੀਆਂ ਹੱਥੋਂ ਕਿਸਾਨਾਂ ਦੀ ਲੁੱਟ ਖਸੁੱਟ ਨੂੰ ਰੋਕਿਆ ਜਾ ਸਕੇ| ਉਨ੍ਹਾਂ ਕਿਹਾ ਕਿ ਸਰਕਾਰ ਹਰ ਪਿੰਡ ਵਿਚ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਸਾਧਨ ਦੇਵੇ ਤਾਂ ਜੋ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਉਸ ਨੂੰ ਸੰਭਾਲਿਆ ਜਾ ਸਕੇ| ਜ਼ਿਲ੍ਹਾ ਕਮੇਟੀ ਮੈਂਬਰ ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ, ਜਸਵੀਰ ਸਿੰਘ ਮਾਹਲਾ, ਗੁਰਦੀਪ ਸਿੰਘ ਜਟਾਣਾ ਭਲੂਰ, ਸੋਹਣ ਸਿੰਘ ਪੰਮੀ ਪ੍ਰਧਾਨ ਸੇਖਾ, ਬਲਵਿੰਦਰ ਸਿੰਘ ਬੀ.ਏ. ਆਦਿ ਬੁਲਾਰਿਆਂ ਨੇ ਵੀ ਆਪੋ ਆਪਣੇ ਵਿਚਾਰ ਪੇਸ਼ ਕਰਦਿਆਂ ਸਮੂਹ ਕਿਸਾਨ ਜਥੇਬੰਦੀਆਂ ਵਿਚ ਏਕਤਾ ’ਤੇ ਜੋਰ ਦਿੰਦਿਆਂ ਹਰ ਇਕ ਕਿਸਾਨ ਨੂੰ ਕਿਸਾਨ ਜੱਥੇਬੰਦੀਆਂ ਨਾਲ ਜੁੜਨ ਦੀ ਅਪੀਲ ਕੀਤੀ| ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਲਖਵੀਰ ਸਿੰਘ ਕੋਮਲ ਬਲਾਕ ਸਕੱਤਰ ਨੇ ਨਿਭਾਈ | ਇਸ ਮੌਕੇ ਸੁਰਜੀਤ ਸਿੰਘ ਵਿਰਕ ਬਲਾਕ ਪ੍ਰਧਾਨ, ਬਾਘਾ ਪੁਰਾਣਾ, ਬਲਾਕ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਸੇਖਾ, ਕਰਮਜੀਤ ਸਿੰਘ, ਮਨਜੀਤ ਸਿੰਘ, ਬਿੱਟੂ ਸਮਾਧ ਭਾਈ, ਤਾਰ ਸਿੰਘ ਸਿੱਧੂ, ਰਵੀ ਚੰਦ ਸ਼ਰਮਾ, ਜਗਦੀਸ਼ ਕੁਮਾਰ, ਬੂਟਾ ਸਿੰਘ, ਗੁਰਦੀਪ ਸਿੰਘ, ਖਜਾਨ ਸਿੰਘ ਸੇਖਾ, ਮੋਹਣ ਸਿੰਘ ਚੰਨੂਵਾਲਾ, ਦਰਸ਼ਨ ਸਿੰਘ, ਜੁਗਰਾਜ ਸਿੰਘ, ਜੁਗਿੰਦਰ ਸਿੰਘ, ਛਿੰਦਰ ਸਿੰਘ ਉੱਗੋਕੇ, ਪਲਵਿੰਦਰ ਸਿੰਘ, ਸੁਰਜੀਤ ਸਿੰਘ, ਜੋਰਾ ਸਿੰਘ, ਬਲਰਾਜ ਸਿੰਘ, ਲਖਵੀਰ ਸਿੰਘ ਫੂਲੇਵਾਲਾ, ਕੁਲਦੀਪ ਸਿੰਘ, ਲਖਵੀਰ ਸਿੰਘ ਕਾਲੇਕੇ, ਸਤਨਾਮ ਸਿੰਘ, ਸੁਖਦੀਪ ਸਿੰਘ ਆਲਮਵਾਲਾ, ਜੁਗਰਾਜ ਸਿੰਘ, ਵਿਕਰਮਜੀਤ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਪ੍ਰਤਾਪ ਸਿੰਘ, ਕਰਮਜੀਤ ਸਿੰਘ, ਹਰਜੋਤ ਸਿੰਘ ਕੋਟ ਸਦਰ ਖਾਂ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਸਮਾਲਸਰ, ਗੁਰਚਰਨ ਸਿੰਘ ਕੜਾਹੇਵਾਲਾ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ|
ਪਿਛਲੀ ਖ਼ਬਰ ਵੈਟਰਨਸ ਵੈੱਲਫੇਅਰ ਆਰਗਨਾਈਜ਼ੇਸ਼ਨ ਇੰਡੀਆ ਇਕਾਈ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਬੀ. ਪੀ. ਈ. ਓ. ਬਾਘਾ ਪੁਰਾਣਾ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।