13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵੈਟਰਨਸ ਵੈੱਲਫੇਅਰ ਆਰਗਨਾਈਜ਼ੇਸ਼ਨ ਇੰਡੀਆ ਇਕਾਈ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ ਦੀ ਅਗਵਾਈ ਹੇਠ ਗੁਰਦੁਆਰਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਿਹਾਲ ਸਿੰਘ ਵਾਲਾ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ, ਰੂਪਾ ਸਿੰਘ ਰੂਮੀ, ਵੈਦ ਨਿਰਮਲ ਸਿੰਘ, ਸੀਰਾ ਸਿੰਘ ਬੌਡੇ, ਧਰਮਪਾਲ ਸਿੰਘ ਸੈਦੋਕੇ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ‘ਚ ਆਉਣੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਸਮੇਂ ਸਿਰ ਕਰਕੇ ਕਿਸਾਨਾਂ ਨੂੰ ਹੋਣ ਵਾਲੀ ਖੱਜਲ ਖੁਆਰੀ ਤੋਂ ਬਚਾਵੇ।

ਮੋਗਾ ਵਿਖੇ ਵੈਟਰਨਸ ਵੈੱਲਫੇਅਰ ਆਰਗਨਾਈਜ਼ੇਸ਼ਨ ਇੰਡੀਆ ਇਕਾਈ ਜ਼ਿਲ੍ਹਾ ਮੋਗਾ ਦੇ ਆਗੂ ਮੀਟਿੰਗ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ 13-10-2026
ਨਿਹਾਲ ਸਿੰਘ ਵਾਲਾ, 9 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ ਦੀ ਅਗਵਾਈ ਹੇਠ ਗੁਰਦੁਆਰਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਿਹਾਲ ਸਿੰਘ ਵਾਲਾ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ, ਰੂਪਾ ਸਿੰਘ ਰੂਮੀ, ਵੈਦ ਨਿਰਮਲ ਸਿੰਘ, ਸੀਰਾ ਸਿੰਘ ਬੌਡੇ, ਧਰਮਪਾਲ ਸਿੰਘ ਸੈਦੋਕੇ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ‘ਚ ਆਉਣੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਸਮੇਂ ਸਿਰ ਕਰਕੇ ਕਿਸਾਨਾਂ ਨੂੰ ਹੋਣ ਵਾਲੀ ਖੱਜਲ ਖੁਆਰੀ ਤੋਂ ਬਚਾਵੇ। ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਪੂਰਾ ਧਿਆਨ ਰੱਖੇ ਤਾਂ ਕਿ ਮੰਡੀਆਂ ‘ਚ ਕਿਸਾਨਾਂ ਤੋਂ ਇਲਾਵਾ ਮਜ਼ਦੂਰ ਵਰਗ ਅਤੇ ਆੜ੍ਹਤੀਆ ਵਰਗ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਕਤ ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬੇਲਰਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਕਿ ਕਿਸਾਨ ਝੋਨੇ ਦੀ ਪਰਾਲੀ ਖੇਤਾਂ ‘ਚ ਹੀ ਖਪਤ ਕਰਕੇ ਸਮੇਂ ਸਿਰ ਕਣਕ ਦੀ ਫ਼ਸਲ ਦੀ ਬਿਜਾਈ ਕਰ ਸਕਣ। ਇਸ ਮੌਕੇ ਲਖਵੀਰ ਸਿੰਘ, ਰੇਸ਼ਮ ਸਿੰਘ, ਹਰਜਿੰਦਰ ਸਿੰਘ, ਜਗਰੂਪ ਸਿੰਘ, ਰੂਪਾ ਸਿੰਘ ਰੌਂਤਾ, ਮੇਜਰ ਸਿੰਘ ਸੈਦੋਕੇ, ਮੇਜਰ ਸਿੰਘ ਦੀਦਾਰ ਸਿੰਘ ਵਾਲਾ, ਖੁਸ਼ਪ੍ਰੀਤ ਸਿੰਘ ਮਾਣੂੰਕੇ, ਰਜਿੰਦਰ ਸਿੰਘ, ਜੰਗ ਸਿੰਘ ਖਾਈ, ਕੇਵਲ ਸਿੰਘ ਖਾਈ, ਬਲਰਾਜ ਸਿੰਘ ਖਾਈ, ਲਾਲ ਸਿੰਘ ਰੌਂਤਾ ਆਦਿ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਮੁਕੰਮਲ, ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਅਗਲੀ ਖ਼ਬਰ ਝੋਨੇ ਦੀ ਖਰੀਦ ਸਮੇਂ ਪ੍ਰਾਈਵੇਟ ਏਜੰਸੀਆਂ ਹੱਥੋਂ ਕਿਸਾਨਾਂ ਦੀ ਹੁੰਦੀ ਲੁੱਟ ਰੋਕੀ ਜਾਵੇ-ਬੀ.ਕੇ.ਯੂ. ਖੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।