14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੀਨੀਅਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕੀਤੀ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਾਂਗਰਸ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਲਈ ਵਿਚਾਰ ਚਰਚਾ ਕੀਤੀ ਅਤੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੂੰ ਪ੍ਰਧਾਨ ਨਿਯੁਕਤ ਹੋਣ ‘ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਪ੍ਰਗਟ ਸਿੰਘ ਨੇ ਕਾਂਗਰਸ ਪਾਰਟੀ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਹਦਾਇਤ ਜਾਰੀ ਕੀਤੀ ਅਤੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣਨੀ ਲਗਭਗ ਤਹਿ ਹੈ ਅਤੇ ਸੂਬੇ ਵਿਚ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਆਪਣੀ ਹਾਰ ਤੋਂ ਬੌਖਲਾਹਟ ਵਿਚ ਆਈਆਂ ਵਿਰੋਧੀ ਪਾਰਟੀਆਂ ਕਾਂਗਰਸ ਨੂੰ ਬਦਨਾਮ ਕਰਨ ‘ਤੇ ਤੁਲੀਆਂ ਹੋਈਆਂ ਹਨ।

ਅਜੀਤ ਡੈਸਕ 14-10-2026
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਾਂਗਰਸ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਲਈ ਵਿਚਾਰ ਚਰਚਾ ਕੀਤੀ ਅਤੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੂੰ ਪ੍ਰਧਾਨ ਨਿਯੁਕਤ ਹੋਣ ‘ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਪ੍ਰਗਟ ਸਿੰਘ ਨੇ ਕਾਂਗਰਸ ਪਾਰਟੀ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਹਦਾਇਤ ਜਾਰੀ ਕੀਤੀ ਅਤੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣਨੀ ਲਗਭਗ ਤਹਿ ਹੈ ਅਤੇ ਸੂਬੇ ਵਿਚ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਆਪਣੀ ਹਾਰ ਤੋਂ ਬੌਖਲਾਹਟ ਵਿਚ ਆਈਆਂ ਵਿਰੋਧੀ ਪਾਰਟੀਆਂ ਕਾਂਗਰਸ ਨੂੰ ਬਦਨਾਮ ਕਰਨ ‘ਤੇ ਤੁਲੀਆਂ ਹੋਈਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਮੋਗਾ ਹਲਕੇ ਤੋਂ ਨੌਜਵਾਨ ਵਰਗ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਵਿਕਾਸ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਪਿਛਲੀ ਖ਼ਬਰ ਵੱਡਾ ਘਰ ਵਿਖੇ ਥਾਪਰ ਮਾਡਲ ਤੇ ਕਬਰਸਤਾਨ ਦੀ ਚਾਰ ਦੀਵਾਰੀ ਦਾ ਉਦਘਾਟਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਅੰਦਰ ਮੁੜ ਦੁਬਾਰਾ ਆਪਣੇ ਬਲਬੂਤੇ ਸਰਕਾਰ ਬਣਾਏਗੀ-ਕੈਬਨਿਟ ਮੰਤਰੀ ਹਰਭਜਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।