14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਤਾਇਕਵਾਂਡੋਂ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਤਾਇਕਵਾਂਡੋਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀਆਂ ਮੱਲਾਂ ਮਾਰੀਆਂ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਕੁੱਲ 7 ਗੋਲਡ, 1 ਸਿਲਵਰ ਅਤੇ 2 ਬ੍ਰੋਂਜ਼ ਮੈਡਲ ਆਪਣੇ ਨਾਮ ਕੀਤੇ।

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਤਾਇਕਵਾਂਡੋਂ ਮੁਕਾਬਲਿਆਂ ’ਚ ਮਾਰੀਆਂ ਮੱਲਾਂ 14-10-2026
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਤਾਇਕਵਾਂਡੋਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀਆਂ ਮੱਲਾਂ ਮਾਰੀਆਂ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਕੁੱਲ 7 ਗੋਲਡ, 1 ਸਿਲਵਰ ਅਤੇ 2 ਬ੍ਰੋਂਜ਼ ਮੈਡਲ ਆਪਣੇ ਨਾਮ ਕੀਤੇ। ਟੀਮ ਦੀ ਕੋਚ ਰਸ਼ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-17 ਵਰਗ ਵਿਚ ਭਾਗ ਲਿਆ ਸੀ। ਅੰਡਰ-14 ਵਰਗ ਵਿਚ ਕੋਹਿਨੂਰ ਕੌਰ, ਅਨੁਕ੍ਰਿਤੀ ਅਤੇ ਮਹਿਕਪ੍ਰੀਤ ਕੌਰ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਗੋਲਡ ਮੈਡਲ (ਸੋਨੇ ਦੇ ਤਗਮੇ) ਹਾਸਲ ਕੀਤੇ। ਅਵਲੀਨ ਕੌਰ ਨੇ ਸਿਲਵਰ ਮੈਡਲ (ਚਾਂਦੀ ਦਾ ਤਗਮਾ) ਅਤੇ ਓਜਲ ਨੇ ਬ੍ਰੋਂਜ਼ ਮੈਡਲ (ਕਾਂਸੀ ਦਾ ਤਗਮਾ ) ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਅੰਡਰ-17 ਵਰਗ ਵਿਚ ਹਰਸਿਮਰਨ ਕੌਰ, ਗੁਰਲੀਨ ਕੌਰ, ਮਨਸੀਰਤ ਕੌਰ ਅਤੇ ਗੌਰਿਸ਼ ਨੇ ਆਪੋ-ਆਪਣੇ ਮੈਚਾਂ ਵਿਚ ਜਿੱਤ ਦਰਜ ਕਰਦਿਆਂ ਗੋਲਡ ਮੈਡਲ ਜਿੱਤੇ, ਜਦ ਕਿ ਏਕਨੂਰ ਕੌਰ ਨੇ ਬ੍ਰੋਂਜ਼ ਮੈਡਲ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਜੇਤੂ ਖਿਡ ਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਰਸ਼ਪਾਲ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਵਧੀਆ ਮੰਚ ਹਨ ਅਤੇ ਸਕੂਲ ਭਵਿੱਖ ਵਿਚ ਵੀ ਆਪਣੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਦਿੰਦਾ ਰਹੇਗਾ।
ਪਿਛਲੀ ਖ਼ਬਰ ਐਸ.ਆਈ.ਆਰ. ਨੂੰ ਲੈ ਕੇ ਦੋਗਲੀ ਨੀਤੀ ਅਪਨਾ ਰਹੀ ਹੈ ਆਪ ਸਰਕਾਰ-ਗੋਰਾ ਸੂਦ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਅੰਤਰਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।