13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਹੋਲੀ ਹਾਰਟ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਅਜੀਤਵਾਲ, 13 ਅਕਤੂਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਪੋਟੈਂਸ਼ੀਆ ਅਕੈਡਮੀ ਵਲੋਂ 7ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਅਤੇ ਪੋਟੈਂਸ਼ੀਆ ਅਕੈਡਮੀ ਦੇ ਨੁਮਾਇੰਦਿਆਂ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵਿਚ ਲਿਖਤੀ ਅਤੇ ਮੌਖਿਕ ਰਾਊਂਡ ਕਰਵਾਏ ਗਏ।

ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਪੋਟੈਂਸ਼ੀਆ ਅਕੈਡਮੀ ਵਲੋਂ ਕਰਵਾਏ ਕੁਇਜ਼ ਮੁਕਾਬਲੇ ਵਿਚ ਹਿੱਸਾ ਲੈਂਦੇ ਵਿਦਿਆਰਥੀ। ਤਸਵੀਰ: ਹਰਦੇਵ ਸਿੰਘ ਮਾਨ 14-10-2026
ਅਜੀਤਵਾਲ, 13 ਅਕਤੂਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਪੋਟੈਂਸ਼ੀਆ ਅਕੈਡਮੀ ਵਲੋਂ 7ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਅਤੇ ਪੋਟੈਂਸ਼ੀਆ ਅਕੈਡਮੀ ਦੇ ਨੁਮਾਇੰਦਿਆਂ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵਿਚ ਲਿਖਤੀ ਅਤੇ ਮੌਖਿਕ ਰਾਊਂਡ ਕਰਵਾਏ ਗਏ। ਕੁਇਜ਼ ਦੇ ਪ੍ਰਸ਼ਨ ਆਮ ਗਿਆਨ, ਵਿਗਿਆਨ, ਗਣਿਤ, ਇਤਿਹਾਸ, ਸਾਹਿਤ ਅਤੇ ਸਮਕਾਲੀ ਮੁੱਦਿਆਂ ’ਤੇ ਆਧਾਰਿਤ ਸਨ| ਜੇਤੂ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਅੰਤ ਵਿਚ ਸਨਮਾਨਿਤ ਕੀਤਾ ਗਿਆ। ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿੱਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ, ਰਮਨ ਅਰੋੜਾ ਅਤੇ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਨੇ ਪੋਟੈਂਸ਼ੀਆ ਅਕੈਡਮੀ ਦੀ ਇਸ ਨਵੇਕਲੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਪੋਟੈਂਸ਼ੀਆ ਅਕੈਡਮੀ ਦੀ ਟੀਮ ਨੇ ਸਕੂਲ ਪ੍ਰਬੰਧਕਾਂ ਦਾ ਇਸ ਸਫਲ ਆਯੋਜਨ ਲਈ ਧੰਨਵਾਦ ਕੀਤਾ|
ਪਿਛਲੀ ਖ਼ਬਰ ਪਿੰਡ ਚੰਨੂਵਾਲਾ ਦੇ ਮੰਦਰ ਸਿੰਘ ਨੰਬਰਦਾਰ ਸਮੇਤ ਕਈ ਪਰਿਵਾਰ ਹੋਏ ‘ਆਪ’ ’ਚ ਸ਼ਾਮਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਪਿੰਡ ਨਸੀਰੇਵਾਲਾ ਵਿਖੇ ਘਰ-ਘਰ ਜਾਣ ਵਾਲੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।